ਪਠਾਨਕੋਟ: ਬਲਦੇਵ ਰਾਜ ਨੇ ਲਮੀਨੀ ਵਾਰਡ-6 ਦੇ ਐਮਸੀ ਨੂੰ ਸਰਕਾਰੀ ਸਕੂਲਾਂ ਦੀਆਂ ਉਪਲੱਬਧੀਆਂ ਤੋਂ ਕਰਵਾਇਆ ਜਾਗਰੂਕ

ਪਠਾਨਕੋਟ (ਦ ਸਟੈਲਰ ਨਿਊਜ਼)। ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਕਿ੍ਰਸ਼ਨ ਕੁਮਾਰ ਦੀ ਯੋਗ ਅਗਵਾਈ ਵਿੱਚ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿਚ ਦਾਖਲਿਆਂ ਨੂੰ ਬੜਾਵਾ ਦੇਣ ਲਈ ਸ਼ੁਰੂ ਕੀਤੀ ਈਚ ਵੰਨ ਬਰਿੰਗ ਵੰਨ ਮੁਹਿੰਮ ਤਹਿਤ ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਸਕੂਲਾਂ  ਵਿਚ ਜਾਗਰੂਕਤਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

Advertisements

ਜਿਸ ਅਧੀਨ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਵੱਲੋਂ ਸਮੂਹ ਬੀਪੀਈਓ ਅਤੇ ਸੀਐਚਟੀ ਨਾਲ ਜੂਮ ਮੀਟਿੰਗ ਕਰਕੇ ਜਿਥੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਜਾਗਰੂਕਤਾ ਮੀਟਿੰਗਾਂ ਕਰਕੇ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਤੋ ਜਾਣੂ ਕਰਵਾਉਣ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕਰਨ ਲਈ ਕਿਹਾ, ਉਥੇ ਹੀ ਉਨ੍ਹਾਂ ਵੱਲੋਂ ਇਲਾਕੇ ਦੇ ਨਾਮਵਰ ਸਖਸੀਅਤਾਂ ਨੂੰ ਮਿਲ ਕੇ ਸਰਕਾਰੀ ਸਕੂਲਾਂ ਦੀਆਂ ਉਪਲੱਬਧੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਵੱਲੋਂ ਲਮੀਨੀ ਵਾਰਡ ਨੰ 6 ਦੇ ਐਮਸੀ ਜੋਗਿੰਦਰ ਪਹਿਲਵਾਨ ਅਤੇ ਅਮਰਜੀਤ ਸਿੰਘ ਲੰਬੜਦਾਰ ਨਿਵਾਸੀ ਬਿਸਨ ਨਗਰ ਲਮੀਨੀ ਨਾਲ ਮਿਲ ਕੇ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਪ੍ਰਤੀ ਜਾਣੂ ਕਰਵਾਇਆ।

ਇਸ ਮੌਕੇ ਤੇ ਉਹਨਾਂ ਕਿਹਾ ਕਿ ਸਾਡੇ ਸਰਕਾਰੀ ਸਕੂਲ  ਪੂਰਨ ਸਮਾਰਟ ਬਣ ਚੁੱਕੇ ਹਨ। ਜਿੱਥੇ ਪ੍ਰੋਜੈਕਟਰ ,ਐਲ ਈ ਡੀ ਅਤੇ ਆਧੁਨਿਕ ਤਕਨੀਕਾਂ ਰਾਹੀਂ ਉੱਚ ਪਾਏ ਦੀ ਸਿੱਖਿਆ ਦਿੱਤੀ ਜਾਂਦੀ ਹੈ। ਸਰਕਾਰੀ  ਸਕੂਲਾਂ ਵਿੱਚ ਉੱਚ ਯੋਗਤਾ ਪ੍ਰਾਪਤ ਅਧਿਆਪਕ ਮੌਜੂਦ ਹਨ। ਸਰਕਾਰੀ ਸਕੂਲਾਂ ਵਿੱਚ  ਪੰਜਾਬੀ ਅਤੇ ਅੰਗਰੇਜ਼ੀ ਮਾਧਿਅਮ ਰਾਹੀਂ ਪੜ੍ਹਾਈ ਕਰਵਾਈ ਜਾ ਰਹੀ ਹੈ। ਇੰਗਲਿਸ਼ ਬੂਸਟਰ ਕਲੱਬਾਂ ਰਾਹੀਂ ਵਿਦਿਆਰਥੀ ਫਰਾਟੇਦਾਰ ਅੰਗਰੇਜੀ ਬੋਲਣਾ ਸਿੱਖ ਗਏ ਹਨ। ਸਿੱਖਿਆ ਦੇ ਨਾਲ- ਨਾਲ ਸਹਾਇਕ ਗਤੀਵਿਧੀਆਂ ਅਤੇ ਖੇਡਾ ਵਿੱਚ ਵੀ ਵਿਦਿਆਰਥੀਆਂ ਨੂੰ ਅੱਗੇ ਵਧਣ ਲਈ ਪੂਰੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਉਹਨਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਅੱਠਵੀਂ ਜਮਾਤ ਤੱਕ ਬੱਚਿਆਂ ਨੂੰ ਜਿੱਥੇ ਪੌਸ਼ਟਿਕ ਭੋਜਨ ਦਿੱਤਾ ਜਾਦਾ ਹੈ।

ਉੱਥੇ  ਕਿਤਾਬਾਂ, ਵਰਦੀਆਂ ਮੁਫਤ ਅਤੇ  ਵੱਡੇ ਪੱਧਰ ਤੇ ਵਜੀਫੇ ਵੀ ਸਰਕਾਰ ਵੱਲੋਂ ਦਿੱਤੇ ਜਾ ਰਹੇ ਹਨ। ਬੋਰਡ ਦੀ ਜਮਾਤ ਪੰਜਵੀਂ ਦੀ ਪ੍ਰੀਖਿਆ ਦੇ ਰਹੇ ਵਿਦਿਆਰਥੀਆਂ ਨੂੰ ਕੋਵਿਡ-19 ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ। ਇਸ ਮੌਕੇ ‘ਤੇ ਲੈਕਚਰਾਰ ਰਾਜੇਸ ਕੁਮਾਰ ਲੱਕੀ, ਜਤਿੰਦਰ ਕੁਮਾਰ, ਤਰੁਣ ਪਠਾਨੀਆ, ਰਾਜੇਸ ਕੁਮਾਰ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ  ਮੌਜੂਦ ਸਨ।

LEAVE A REPLY

Please enter your comment!
Please enter your name here