ਜਿਲੇ ਵਿੱਚ 212 ਨਵੇਂ ਪਾਜੇਟਿਵ ਮਰੀਜ, 4 ਮੌਤਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜਿਲੇ ਦੀ ਕੋਵਿਡ ਬਾਰੇ  ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਦੱਸਿਆ ਅੱਜ ਜਿਲੇ ਵਿੱਚ 2974 ਨਵੇ ਸੈਪਲ ਲਏ ਗਏ ਹਨ ਅਤੇ 2667  ਸੈਪਲਾ ਦੀ ਰਿਪੋਟ ਪ੍ਰਾਪਤ ਹੋਣ ਨਾਲ 212 ਨਵੇ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 12241 ਹੋ ਗਈ ਹੈ .। ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੇ ਲੇ ਕੇ ਹੁਣ ਤੱਕ ਜਿਲੇ ਅੰਦਰ 371325 ਸੈਪਲ ਲਏ ਗਏ ਹਨ ਜਿਨਾ ਵਿੱਚੋ 354576  ਸੈਪਲ ਨੈਗਟਿਵ , 6169 ਸੈਪਲਾਂ ਦਾ ਰਿਪੋਟ ਦਾ ਇੰਤਜਾਰ ਹੈ ,ਤੇ 202 ਸੈਪਲ ਇਨਵੈਲਡ ਹਨ । ਐਕਟਿਵ ਕੈਸਾਂ ਦੀ ਗਿਣਤੀ 1963  ਹੈ ਜਦ ਕਿ 10617 ਮਰੀਜ ਠੀਕ ਹੋਏ ਹਨ । ਕੁੱਲ ਮੌਤਾਂ ਦੀ ਗਿਣਤੀ 476 ਹੈ ।

Advertisements

ਜਿਲਾ ਹੁਸ਼ਿਆਰਪੁਰ ਦੇ 212 ਸੈਪਲ ਪਾਜੇਟਿਵ ਆਏ ਹਨ ਜਿਨਾ ਵਿੱਚ ਸ਼ਹਿਰ ਹੁਸ਼ਿਆਰਪੁਰ 18 ਅਤੇ  194  ਸੈਪਲ ਬਾਕੀ ਸਿਹਤ ਕੇਦਰਾ ਨਾਲ ਸਬੰਧਿਤ ਹਨ । ਇਸ ਮੋਕੈ ਉਹਨਾਂ ਇਹ ਵੀ ਦੱਸਿਆ ਜਿਲੇ ਵਿੱਚ ਕੋਰੋਨਾ ਨਾਲ 4 ਮੌਤਾ ਹੋਈਆ ਹਨ (1) 66  ਸਾਲਾ ਔਰਤ  ਵਾਸੀ ਬਰਿਆਣਾ ਖੁਰਦ  ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਹੋਈ ਹੈ (2) 80  ਸਾਲਾ ਔਰਤ   ਵਾਸੀ ਹਰਿਆਣਾ  ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ (3) 74 ਸਾਲਾ ਵਿਆਕਤੀ   ਵਾਸੀ ਚੱਕੋਵਾਲ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ   (4) 55 ਸਾਲਾ ਵਿਆਕਤੀ  ਵਾਸੀ ਸਲੇਮਪੁਰ   ਦੀ ਮੌਤ ਐਮ ਐਚ ਜਲੰਧਰ  ਵਿਖੇ ਹੋਈ ਹੈ   ਉਹਨਾਂ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਜਾਦੀ ਹੈ ਇਸ ਮਹਾਂਮਾਰੀ ਨੂੰ ਹਲਕੇ ਵਿੱਚ ਨਾ ਲੈਦੇ ਹੋਏ ਸਿਹਤ ਵਿਭਾਗ ਵੱਲੋ ਜਾਰੀ ਹਦਾਇਤਾ ਦਾ ਸਖਤ ਪਾਲਣਾ ਕੀਤੀ ਜਾਵੇ ।

LEAVE A REPLY

Please enter your comment!
Please enter your name here