ਜਿਲੇ ਵਿੱਚ 208 ਨਵੇ ਪਾਜੇਟਿਵ ਮਰੀਜ ਆਉਣ ਨਾਲ ਗਿਣਤੀ ਹੋਈ 12449,6 ਮੌਤਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜਿਲੇ ਦੀ ਕੋਵਿਡ ਬਾਰੇ ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਅੱਜ ਜਿਲੇ ਵਿੱਚ 3196 ਨਵੇ ਸੈਪਲ ਲਏ ਗਏ ਹਨ ਅਤੇ 2874 ਸੈਪਲਾ ਦੀ ਰਿਪੋਟ ਪ੍ਰਾਪਤ ਹੋਣ ਨਾਲ 208 ਨਵੇ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 12449 ਹੋ ਗਈ ਹੈ। ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੇ ਲੇ ਕੇ ਹੁਣ ਤੱਕ ਜਿਲੇ ਅੰਦਰ 374521 ਸੈਪਲ ਲਏ ਗਏ ਹਨ ਜਿਨਾ ਵਿੱਚੋ 359956 ਸੈਪਲ ਨੈਗਟਿਵ, 3773 ਸੈਪਲਾਂ ਦਾ ਰਿਪੋਟ ਦਾ ਇੰਤਜਾਰ ਹੈ ,ਤੇ 202 ਸੈਪਲ ਇਨਵੈਲਡ ਹਨ । ਐਕਟਿਵ ਕੈਸਾਂ ਦੀ ਗਿਣਤੀ 2003 ਹੈ ਜਦ ਕਿ 10788 ਮਰੀਜ ਠੀਕ ਹੋਏ ਹਨ । ਕੁੱਲ ਮੌਤਾਂ ਦੀ ਗਿਣਤੀ 482 ਹੈ । ਜਿਲਾ ਹੁਸ਼ਿਆਰਪੁਰ ਦੇ 208 ਸੈਪਲ ਪਾਜੇਟਿਵ ਆਏ ਹਨ ਜਿਨਾ ਵਿੱਚ ਸ਼ਹਿਰ ਹੁਸ਼ਿਆਰਪੁਰ 20 ਅਤੇ  188  ਸੈਪਲ ਬਾਕੀ ਸਿਹਤ ਕੇਦਰਾ ਨਾਲ ਸਬੰਧਿਤ ਹਨ । 

Advertisements

ਇਸ ਮੋਕੈ ਉਹਨਾਂ ਇਹ ਵੀ ਦੱਸਿਆ ਜਿਲੇ ਵਿੱਚ ਕੋਰੋਨਾ ਨਾਲ 6 ਮੌਤਾ ਹੋਈਆ ਹਨ (1) 60  ਸਾਲਾ ਵਿਆਕਤੀ   ਵਾਸੀ ਭੂੰਗਾਂ  ਦੀ ਮੌਤ ਪੀ ਜੀ ਆਈ ਚੰਡੀਗੜ ਵਿਖੇ ਹੋਈ ਹੈ (2) 72 ਸਾਲਾ ਔਰਤ ਵਾਸੀ ਮੰਡ ਮੰਡੇਰ   ਦੀ ਮੌਤ ਅਮਰ ਹਸਪਤਾਲ ਮੁਹਾਲੀ (3) 70 ਸਾਲਾ ਵਿਆਕਤੀ   ਵਾਸੀ ਚੱਕੋਵਾਲ ਦੀ ਮੌਤ  ਸੀ ਐਮ ਸੀ ਲੁਧਿਆਣਾ (4) 56 ਸਾਲਾ ਵਿਆਕਤੀ ਵਾਸੀ ਬੱਦੋ ਬਲਾਕ ਪਾਲਦੀ ਦੀ ਮੌਤ ਕੇਅਰ ਮੈਕਸ ਹਸਪਤਾਲ ਜਲੰਧਰ  ਵਿਖੇ ਹੋਈ ਹੈ (5) 50 ਸਾਲਾ ਵਿਆਕਤੀ ਵਾਸੀ ਟਾਡਾ ਦੀ ਮੌਤ ਸਬ ਡਿਵੀਜਨ ਹਸਪਤਾਲ ਦਸੂਹਾ(6) 68 ਸਾਲਾ ਵਿਆਕਤੀ ਵਾਸੀ ਹੁਸਿਆਰਪੁਰ ਸ਼ਹਿਰ ਦੀ ਮੌਤ ਸ੍ਰੀਮਾਨ ਹਸਪਤਾਲ ਜਲੰਧਰ ਉਹਨਾਂ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਜਾਦੀ ਹੈ ਇਸ ਮਹਾਂਮਾਰੀ ਨੂੰ ਹਲਕੇ ਵਿੱਚ ਨਾ ਲੈਦੇ ਹੋਏ ਸਿਹਤ ਵਿਭਾਗ ਵੱਲੋ ਜਾਰੀ ਹਦਾਇਤਾ ਦਾ ਸਖਤ ਪਾਲਣਾ ਕੀਤੀ ਜਾਵੇ ।

LEAVE A REPLY

Please enter your comment!
Please enter your name here