ਪੱਛੜੇ ਵਰਗਾਂ ਦੀਆਂ ਸ਼ਿਕਾਇਤਾਂ/ਮੁਸ਼ਕਿਲਾਂ ਜਲਦ ਹੱਲ ਹੋਣ: ਧਰਮਸੋਤ

ਚੰਡੀਗੜ (ਦ ਸਟੈਲਰ ਨਿਊਜ਼)। ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਸੂਬੇ ਦੇ ਪੱਛੜੇ ਵਰਗ ਦੇ ਲੋਕਾਂ ਦੀਆਂ ਵਿਭਿੰਨ ਤਰਾਂ ਦੀਆਂ ਸ਼ਿਕਾਇਤਾਂ/ਮੁਸ਼ਕਿਲਾਂ ਦਾ ਹੱਲ ਜਲਦ ਕੀਤੇ ਜਾਣ ਦੀ ਜ਼ਰੂਰਤ ਹੈ ਤਾਂ ਜੋ ਉਨਾਂ ਨੂੰ ਨਿਆਂ ਮਿਲਣ ’ਚ ਦੇਰੀ ਨਾ ਹੋਵੇ।

Advertisements

ਅੱਜ ਇੱਥੇ ਪੰਜਾਬ ਰਾਜ ਪੱਛੜੀਆਂ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਅਤੇ ਮੈਂਬਰਾਂ ਨਾਲ ਕੀਤੀ ਮੀਟਿੰਗ ਦੌਰਾਨ ਸ. ਧਰਮਸੋਤ ਨੇ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਪੱਛੜੇ ਵਰਗਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ/ਮਸਲੇ ਤੇਜ਼ੀ ਨਾਲ ਹੱਲ ਕਰਨ ਨੂੰ ਤਰਜ਼ੀਹ ਦੇਣ। ਉਨਾਂ ਕਿਹਾ ਕਿ ਅਜੋਕੇ ਸਮੇਂ ਵੀ ਪੱਛੜੇ ਵਰਗ ਦੇ ਲੋਕਾਂ ’ਤੇ ਕਈ ਕਿਸਮ ਦੇ ਦਬਾਅ ਪਾਏ ਜਾਂਦੇ ਹਨ, ਜਿਨਾਂ ਨੂੰ ਸਖ਼ਤੀ ਨਾਲ ਰੋਕੇ ਜਾਣ ਦੀ ਜ਼ਰੂਰਤ ਹੈ। ਉਨਾਂ ਕਿਹਾ ਕਿ ਭਾਵੇਂ ਕਾਨੂੰਨ ਆਪਣਾ ਕਾਰਜ ਸੁਚੱਜੇ ਢੰਗ ਨਾਲ ਕਰ ਰਿਹਾ ਹੈ, ਫੇਰ ਵੀ ਕਮਜ਼ੋਰ ਵਰਗਾਂ ਦੇ ਮਸਲੇ ਤਰਜ਼ੀਹੀ ਆਧਾਰ ’ਤੇ ਹੱਲ ਕਰਨੇ ਸੂਬਾ ਸਰਕਾਰ ਦੀ ਪ੍ਰਮੁੱਖਤਾ ਹੈ।

ਧਰਮਸੋਤ ਨੇ ਕਮਿਸ਼ਨ ਵੱਲੋਂ ਉਠਾਏ ਹੋਰਨਾਂ ਮਸਲਿਆਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਵੀ ਦਿੱਤਾ।

ਇਸ ਮੀਟਿੰਗ ਵਿੱਚ ਪੰਜਾਬ ਰਾਜ ਪੱਛੜੀਆਂ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਸਰਵਣ ਸਿੰਘ, ਵਾਈਸ ਚੇਅਰਮੈਨ ਸ. ਗੁਰਿੰਦਰ ਪਾਲ ਸਿੰਘ ਬਿੱਲਾ ਤੇ ਸ. ਸੁਖਵਿੰਦਰ ਸਿੰਘ, ਮੈਂਬਰ ਸ੍ਰੀ ਸੁਭਾਸ਼ ਚੌਧਰੀ, ਸਂ ਲੱਖਾ ਸਿੰਘ, ਸ. ਹਰਮੀਤ ਸਿੰਘ ਕੰਬੋਜ, ਸ. ਸੁਰਿੰਦਰ ਸਿੰਘ ਬਿੱਟੂ, ਸ੍ਰੀ ਰਮਨ, ਸ੍ਰੀ ਵੇਦ ਪ੍ਰਕਾਸ਼ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here