Monday, October 19, 2026
Home Punjab ਡਿਪਟੀ ਕਮਿਸ਼ਨਰ ਨੇ ਜ਼ੀਰਾ ਵਿਖੇ ਬਣੇ ਸਦਰ ਥਾਣੇ ਦੀ ਇਮਾਰਤ ਦਾ ਕੀਤਾ...

ਡਿਪਟੀ ਕਮਿਸ਼ਨਰ ਨੇ ਜ਼ੀਰਾ ਵਿਖੇ ਬਣੇ ਸਦਰ ਥਾਣੇ ਦੀ ਇਮਾਰਤ ਦਾ ਕੀਤਾ ਉਦਘਾਟਨ

ਫਿਰੋਜ਼ਪੁਰ(ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਅੱਜ ਵਰਚੂਅਲ ਸਮਾਗਮ ਰਾਹੀਂ ਰਾਜ ਦੇ ਲੋਕਾਂ ਨੂੰ ਸਮਰਪਿਤ ਕੀਤੇ ਗਏ। ਇਸ ਤਹਿਤ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਬ੍ਰਹਿਮ ਮਹਿੰਦਰਾ ਵੱਲੋਂ ਚੰਡੀਗੜ੍ਹ ਵਿਖੇ ਆਯੋਜਿਤ ਸਮਾਗਮ ਦੌਰਾਨ ਰਾਜ ਦੇ 9 ਨਵੇਂ ਪੁਲਿਸ ਥਾਣਿਆਂ ਦੀਆਂ ਨਵੀਂਆਂ ਇਮਾਰਤਾਂ ਦਾ ਉਦਘਾਟਨ ਕੀਤਾ ਜਿਸ ਵਿਚ ਫਿਰੋਜ਼ਪੁਰ ਜ਼ਿਲੇ ਦੀ ਸਬ ਡਵੀਜ਼ਨ ਜ਼ੀਰਾ ਦੇ ਸਦਰ ਥਾਣਾ ਵੀ ਸ਼ਾਮਿਲ ਹੈ। ਇਸ ਥਾਣੇ ਦਾ ਉਦਘਾਟਨ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਵੱਲੋਂ ਕੀਤਾ ਗਿਆ। ਇਸ ਮੌਕੇ ਐੱਸ.ਐੱਸ.ਪੀ. ਭਾਗੀਰਥ ਮੀਨਾ ਵੀ ਹਾਜ਼ਰ ਸਨ। ਇਸ ਮੌਕੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ: ਬਲਬੀਰ ਸਿੰਘ ਸਿੱਧੂ ਵੱਲੋਂ ਚੰਡੀਗੜ੍ਹ ਵਿਖੇ ਵਰਚੁਅਲ (ਆਨਲਾਈਨ) ਸਮਾਗਮ ਰਾਹੀਂ 151 ਅਪਗ੍ਰੇਡਡ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਉਦਘਾਟਨ ਕੀਤਾ। ਇਸ ਮੌਕੇ ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਨੇ ਕੇਂਦਰ ਸਰਕਾਰ ਵੱਲੋਂ ਮਾਰਚ 2022 ਤੱਕ ਪੰਜਾਬ ਸਿਹਤ ਕੇਂਦਰਾਂ ਦੇ ਟੀਚੇ ਨੂੰ ਇਕ ਸਾਲ ਪਹਿਲਾਂ ਹੀ ਪੂਰਾ ਕਰ ਲਿਆ ਹੈ ਤਾਂਕਿ ਸੂਬੇ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੁਲਤਾਂ ਦਿੱਤੀਆਂ ਜਾ ਸਕਣ। ਉਨਾਂ ਨੇ ਕਿਹਾ ਕਿ ਇੰਨਾਂ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਤੇ ਸਰਕਾਰ ਨੇ 11.5 ਕਰੋੜ ਰੁਪਏ ਖਰਚ ਕੀਤੇ ਹਨ।

Advertisements

ਉਨਾਂ ਨੇ ਦੱਸਿਆ ਕਿ ਇਹ ਕੇਂਦਰ ਦਿਹਾਤੀ ਖੇਤਰਾਂ ਵਿਚ ਲੋਕਾਂ ਨੂੰ ਮਿਆਰੀ ਸਿਹਤ ਸਹੁਲਤਾਂ ਮੁਹਈਆਂ ਕਰਵਾਉਣ ਵਿਚ ਅਹਿਮ ਕੜੀ ਵਜੋਂ ਕੰਮ ਕਰ ਰਹੇ ਹਨ ਅਤੇ ਟੈਲੀ ਮੈਡੀਸਿਨ ਸੇਵਾਵਾਂ ਨੇ ਇੰਨਾਂ ਦੀ ਕਾਰਜਕੁਸ਼ਲਤਾ ਵਿਚ ਹੋਰ ਵੀ ਵਾਧਾ ਕੀਤਾ ਹੋਇਆ ਹੈ। ਉਨਾਂ ਨੈ ਦੱਸਿਆ ਕਿ ਹੁਣ ਤੱਕ 2820 ਅਜਿਹੇ ਸਿਹਤ ਕੇਂਦਰ ਬਣ ਕੇ ਤਿਆਰ ਹੋ ਚੁੱਕੇ ਹਨ। ਇਸ ਮੌਕੇ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੰਘ ਸਿੱਧੂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਦਿਹਾਤੀ ਖੇਤਰਾਂ ਵਿਚ ਸਥਾਪਿਤ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀ ਤਰਜ ਤੇ ਹੀ ਸ਼ਹਿਰੀ ਖੇਤਰਾਂ ਵਿਚ ਵੀ 700 ਸਿਹਤ ਕੇਂਦਰ ਸਥਾਪਿਤ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਨਾਂ ਦਾ ਉਦੇਸ਼ ਸ਼ਹਿਰੀ ਖੇਤਰਾਂ ਵਿਚ ਜੱਚਾ ਬੱਚਾ ਦੀ ਮੌਤ ਦਰ ਘੱਟ ਕਰਦੇ ਹੋਏ ਸ਼ਹਿਰੀ ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੁਲਤ ਮੁਹਈਆ ਕਰਵਾਉਣਾ ਹੈ। ਇਸ ਮੌਕੇ ਮਾਲ ਮੰਤਰੀ ਸ: ਗੁਰਪ੍ਰੀਤ ਸਿੰਘ ਕਾਂਗੜ ਨੇ ਮਾਲ ਮਹਿਕਮੇ ਦੇ ਕੰਮ ਕਾਜ ਵਿਚ ਸੁਧਾਰ ਲਿਆਉਣ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲੇ ਲੋਕਾਂ ਨਾਲ ਸਾਂਝੇ ਕਰਨ ਤੋਂ ਇਲਾਵਾ ਵਿਭਾਗ ਦੇ ਕਈ ਪ੍ਰੋਜੈਕਟ ਰਾਜ ਦੇ ਲੋਕਾਂ ਨੂੰ ਸਮਰਪਿਤ ਕੀਤਾ। ਇਸ ਤੋਂ ਪਹਿਲਾਂ ਸੂਬੇ ਦੇ ਮੁੱਖ ਸਕੱਤਰ ਵਿਨੀ ਮਹਾਜਨ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਕੌਰ ਅਤੇ ਐਸ.ਡੀ.ਐਮ. ਅਮਿਤ ਗੁਪਤਾ ਵੀ ਹਾਜਰ ਸਨ।

LEAVE A REPLY

Please enter your comment!
Please enter your name here