ਐਸ.ਸੀ ਕਮਿਸ਼ਨ ਦੇ ਮੈਂਬਰਾਂ ਵਲੋਂ ਸ਼ਿਕਾਇਤ ਸਬੰਧੀ ਰਿਕਾਰਡ ਦੀ ਜਾਂਚ

ਜਲੰਧਰ (ਦ ਸਟੈਲਰ ਨਿਊਜ਼)। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਪੰਜਾਬ ਦੇ ਮੈਂਬਰ ਗਿਆਨ ਚੰਦ ਅਤੇ ਪ੍ਰਭਦਿਆਲ ਵਲੋਂ ਅੱਜ ਜ਼ਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਰਗ ਵਿਭਾਗ ਦੇ ਦਫ਼ਤਰ ਵਿਖੇ ਸਰਵਿਸ ਮੈਟਰ ਅਤੇ ਜਾਅਲੀ ਐਸ.ਸੀ. ਸਰਟੀਫਿਕੇਟਾਂ ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਸਬੰਧਿਤ ਵਿਭਾਗਾਂ ਦੇ ਰਿਕਾਰਡ ਦੀ ਜਾਂਚ ਕੀਤੀ ਗਈ।

Advertisements

ਇਸ ਮੌਕੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨਰ ਦੇ ਮੈਂਬਰ ਸ੍ਰੀ ਗਿਆਨ ਚੰਦ ਅਤੇ ਸ੍ਰੀ ਪ੍ਰਭਦਿਆਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ  ਨਿਪਟਾਰਾ ਕੀਤਾ ਜਾਵੇ ਤਾਂ ਜੋ ਉਨਾ ਨੂੰ ਬਿਨਾ ਵਜ੍ਹਾ ਸਰਕਾਰੀ ਦਫ਼ਤਰਾਂ ਦੇ ਗੇੜੇ ਨਾ ਮਾਰਨੇ ਪੈਣ। ਉਨ੍ਹਾਂ ਦੱਸਿਆ ਕਿ ਇਸ ਮੌਕੇ ਜਿਥੇ ਸ਼ਿਕਾਇਤ ਸਬੰਧੀ ਰਿਕਾਰਡ ਦੀ ਜਾਂਚ ਕੀਤੀ ਗਈ ਉਥੇ ਹੀ ਵਿਭਾਗੀ ਅਧਿਕਾਰੀਆਂ ਨੂੰ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਦਫ਼ਤਰੀ ਪ੍ਰਕਿਰਿਆ ਨੂੰ ਸਰਲ ਬਣਾਉਣ ਸਬੰਧੀ ਵੀ ਹਦਾਇਤਾਂ ਕੀਤੀਆਂ ਗਈਆਂ।  

ਇਸ ਮੌਕੇ ਜ਼ਿਲ੍ਹਾ ਭਲਾਈ ਅਫ਼ਸਰ ਜਲੰਧਰ ਅਤੇ ਬਰਨਾਲਾ , ਸਕੱਤਰ ਮੰਡੀ ਬੋਰਡ ਜਲੰਧਰ ਦੇ ਅਧਿਕਾਰੀ ਅਤੇ ਸ਼ਿਕਾਇਤ ਕਰਤਾ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here