ਰੈਡ ਕਰਾਸ ਬਿਰਧ ਆਸ਼ਰਮ ਦੀ ਬਦਲੀ ਨੁਹਾਰ, 20 ਕਮਰਿਆਂ ਨੂੰ ਦਿੱਤਾ ਨਵਾਂ ਰੂਪ

ਜਲੰਧਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਵਲੋਂ ਕੁਝ ਮਹੀਨੇ ਪਹਿਲਾਂ ਰੈਡ ਕਰਾਸ ਬਿਰਧ ਆਸ਼ਰਮ ਦੀ ਦਿੱਖ ਸੁਧਾਰਨ ਲਈ ਸ਼ੁਰੂ ਕੀਤੇ ਗਏ ਕੰਮ ਦੇ ਮੁਕੰਮਲ ਹੋਣ ਉਪਰੰਤ ਦੌਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਵਲੋਂ ਰੈਡ ਕਰਾਸ ਸੁਸਾਇਟੀ ਅਤੇ ਪੰਚਾਇਤੀ ਰਾਜ ਵਿਭਾਗ ਵਲੋਂ ਇਸ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਕੇ ਇਸ ਦੀ ਨੁਹਾਰ ਬਦਲਣ ਲਈ ਕੀਤੇ ਗਏ ਅਣਥੱਕ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਬਿਰਧ ਆਸ਼ਰਮ ਦੇ ਨਵੀਨੀਕਰਨ ਲਈ ਸ਼ੁਰੂ ਕੀਤੇ ਗਏ ਪ੍ਰੋਜੈਕਟ ’ਤੇ 12.50 ਲੱਖ ਰੁਪਏ ਖ਼ਰਚ ਕੀਤੇ ਗਏ ਹਨ , ਜਿਸ ਨਾਲ ਇਹ ਬਿਰਧ ਆਸ਼ਰਮ ਇਕ ਵਾਰ ਫਿਰ ਅਤਿ ਆਧੁਨਿਕ ਸਹੂਲਤਾਂ ਨਾਲ ਬਜ਼ੁਰਗਾਂ ਦੀ ਸੇਵਾ ਕਰਨ ਲਈ ਤਿਆਰ ਹੋ ਸਕਿਆ ਹੈ। ਉਨ੍ਹਾਂ ਦੱਸਿਆ ਕਿ ਇਹ ਰਾਸ਼ੀ 20 ਕਮਰਿਆਂ ਦੇ ਸੁਧਾਰ ਅਤੇ ਇਮਾਰਤ ਦੀ ਮੁਰੰਮਤ ’ਤੇ ਖ਼ਰਚ ਕੀਤੀ ਗਈ ਹੈ।

Advertisements

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੈਡ ਕਰਾਸ ਬਿਰਧ ਆਸ਼ਰਮ ਵਿਖੇ ਬੁਨਿਆਦੀ ਢਾਂਚੇ ਦੇ ਸੁਧਾਰ ਦੀ ਬਹੁਤ ਲੋੜ ਸੀ ਤਾਂ ਜੋ ਬਜ਼ੁਰਗਾਂ ਜਿਨਾਂ ਦੀ ਦੇਖ ਭਾਲ ਕਰਨ ਵਾਲਾ ਕੋਈ ਨਹੀਂ ਹੈ ਨੂੰ ਇਥੇ ਨੂੰ ਵਧੀਆ, ਸੁਰੱਖਿਅਤ ਅਤੇ ਘਰ ਵਰਗਾ ਮਾਹੌਲ ਮਿਲ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਇਥੇ ਰਹਿਣ ਵਾਲੇ ਬਜ਼ੁਰਗਾਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨਾਂ ਦੇ ਹੱਕਾਂ ਦੀ ਸੁਰੱਖਿਆ ਦਾ ਭਰੋਸਾ ਦੁਆਇਆ ਗਿਆ। ਸ੍ਰੀ ਥੋਰੀ ਜੋ ਕਿ ਖੁਦ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਪ੍ਰਧਾਨ ਹਨ ਨੇ ਕਿਹਾ ਕਿ ਸਾਨੂੰ ਸਭ ਨੂੰ ਬਜ਼ੁਰਗਾਂ ਵਿੱਚ ਆਪਣੇ ਪਣ ਦਾ ਅਹਿਸਾਸ ਪੈਦਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਸਾਡਾ ਨੈਤਿਕ ਫਰਜ਼ ਬਣਦਾ ਹੈ ਕਿ ਅਸੀਂ ਬਜ਼ੁਰਗਾਂ ਦਾ ਪੂਰਾ ਮਾਨ ਸਨਮਾਨ ਕਰੀਏ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਦੇ ਮਨਾਂ ਅੰਦਰ ਮਾਨਵਤਾ ਦੀ ਸੇਵਾ ਦੀ ਭਾਵਨਾ ਪੈਦਾ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣੇ ਚਾਹੀਦੇ ਹਨ। ਇਸ ਤੋਂ ਪਹਿਲਾਂ ਉਨਾਂ ਵਲੋਂ ਰੈਡ ਕਰਾਸ ਸੁਸਾਇਟੀ ਦੇ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਨਾਂ ਨੂੰ ਕਿਹਾ ਕਿ ਲੋੜਵੰਦ ਲੋਕਾਂ ਦੀ ਹਰ ਸੰਭਵ ਮਦਦ ਕਰਨ ਲਈ ਕਿਹਾ । ਇਸ ਮੌਕੇ ਸਕੱਤਰ ਰੈਡ ਕਰਾਸ ਸੁਸਾਇਟੀ ਇੰਦਰਦੇਵ ਸਿੰਘ ਨੇ ਦੱਸਿਆ ਕਿ ਸੁਸਾਇਟੀ ਵਲੋਂ ਬਜ਼ੁਰਗਾਂ ਨੂੰ ਘਰ ਵਰਗੀਆਂ ਸਹੂਲਤਾਂ ਬਹੁਤ ਹੀ ਵਾਜਿਸ ਕੀਮਤ ’ਤੇ ਮੁਹੱਈਆ ਕਰਵਾਈਆ ਜਾ ਰਹੀਆਂ ਹਨ ਜਿਵੇਂ ਕਿ ਸਿੰਗਲ ਰੂਮ 4000 ਰੁਪਏ ਅਤੇ ਡਬਲ ਰੂਮ 6000 ਰੁਪਏ ਪ੍ਰਤੀ ਮਹੀਨਾ ਸਮੇਤ ਖਾਣੇ ਆਦਿ ਦੇ ਸ਼ਾਮਿਲ ਹੈ।

LEAVE A REPLY

Please enter your comment!
Please enter your name here