ਭਗਵਾਨ ਵਾਲਮੀਕਿ ਸ਼ਕਤੀ ਸੇਨਾ ਤੇ ਸ਼੍ਰੀ ਗੁਰੂ ਰਵਿਦਾਸ ਸੇਨਾ ਨੇ ਪੀੜਿਤ ਪਰਿਵਾਰ ਨਾਲ ਸਾਂਝਾ ਕੀਤਾ ਦੁੱਖ

ਬੁੱਲੋਵਾਲ(ਦ ਸਟੈਲਰ ਨਿਊਜ਼)। ਬੀਤੇ ਦਿਨੀਂ ਜ਼ਿਲ੍ਹਾ ਮੋਗਾ ਦੇ ਪਿੰਡ ਸੇਖਾ ਖੁਰਦ ਦੇ ਮੌਜੂਦਾ ਜ਼ਿਮੀਂਦਾਰ ਸਰਪੰਚ ਦੇ ਪੁਤਰ ਵੱਲੋਂ ਪਿੰਡ ਦੇ ਹੀ ਦਲਿਤ ਭਾਈਚਾਰੇ ਦੀਆਂ ਦੋ ਸਕੀਆਂ ਭੈਣਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਸੰਬੰਧ ਵਿੱਚ ਭਗਵਾਨ ਵਾਲਮੀਕਿ ਸ਼ਕਤੀ ਸੇਨਾ ਪੰਜਾਬ ਦੇ ਸੂਬਾ ਪ੍ਰਧਾਨ ਅਜੇ ਕੁਮਾਰ ਐਡਵੋਕੇਟ ਅਤੇ ਸ਼੍ਰੀ ਗੁਰੂ ਰਵਿਦਾਸ ਸੇਨਾ ਪੰਜਾਬ ਦੇ ਸੂਬਾ ਪ੍ਰਧਾਨ ਦਿਲਵਰ ਸਿੰਘ ਵਲੋਂ ਆਪਣੇ ਸਾਥੀਆਂ ਸਮੇਤ ਪਿੰਡ ਸੇਖਾਂ ਖੁਰਦ ਵਿੱਚ ਪੀੜਿਤ ਪਰਿਵਾਰ ਦੇ ਘਰ ਪਹੁੰਚ ਕੇ ਬੱਚੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਗਿਆ।

Advertisements

ਇਸ ਮੌਕੇ ਤੇ ਪੀੜਿਤ ਪਰਿਵਾਰ ਨੂੰ ਹਰ ਹਾਲਤ ਵਿੱਚ ਨਾਲ ਖੜ੍ਹੇ ਰਹਿਣ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਤੋਂ ਵੀ ਇਹ ਹੀ ਮੰਗ ਕਰਦੇ ਹਾਂ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਫਾਂਸੀ ਦਿੱਤੀ ਜਾਵੇ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।

LEAVE A REPLY

Please enter your comment!
Please enter your name here