ਫਿਰੋਜ਼ਪੁਰ: 27 ਨੂੰ ਚੁੱਪੀ ਧਾਰ ਕੇ ਦਿਓ ਕੋਵਿਡ ਦੌਰਾਨ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ: ਐਸ.ਐਸ.ਪੀ.

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨੀਂ ਹਰ ਸ਼ਨੀਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਤੱਕ ਚੁੱਪੀ ਧਾਰ ਕੇ ਕਰੋਨਾ ਕਾਰਨ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਦੇਣ ਦੀ ਕੀਤੀ ਅਪੀਲ ਦੇ ਮੱਦੇਨਜਰ 27 ਮਾਰਚ ਨੂੰ ਫਿਰੋਜ਼ਪੁਰ ਜ਼ਿਲੇ ਵਿਚ ਵੀ ਲੋਕਾਂ ਵੱਲੋਂ ਕਰੋਨਾ ਕਾਲ ਵਿਚ ਵਿਛੋੜਾ ਦੇ ਗਏ ਲੋਕਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਜਾਣਗੀਆਂ।

Advertisements

ਇਸ ਸਬੰਧੀ ਡੀ.ਜੀ.ਪੀ. ਦਿਨਕਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ  ਜ਼ਿਲੇ ਦੇ ਐਸ.ਐਸ.ਪੀ. ਭਾਗੀਰਥ ਮੀਨਾ ਨੇ ਸਭ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਨੀਵਾਰ ਨੂੰ 11 ਤੋਂ 12 ਵਜੇ ਤੱਕ ਮੋਨ ਧਾਰ ਕੇ ਉਨਾਂ ਲੋਕਾਂ ਨੂੰ ਯਾਦ ਕਰਨ ਜੋ ਕਰੋਨਾ ਖਿਲਾਫ ਜੰਗ ਦੌਰਾਨ ਇਸ ਫਾਨੀ ਦੁਨੀਆਂ ਤੋਂ ਚਲੇ ਗਏ ਹਨ। ਉਨਾਂ ਨੇ ਕਿਹਾ ਕਿ ਇਸ ਸਮੇਂ ਦੌਰਾਨ ਸੜਕੀ ਆਵਾਜਾਈ ਕਰਨ ਤੋਂ ਵੀ ਗੁਰੇਜ ਕੀਤਾ ਜਾਵੇ।  ਉਨਾਂ ਨੇ ਕਿਹਾ ਕਿ ਇਸ ਵਿਚ ਸਮਾਜਿਕ ਸੰਗਠਨ ਵੀ ਸਹਿਯੋਗ ਕਰਣਗੇ। 

ਐਸ.ਐਸ.ਪੀ. ਨੇ ਜ਼ਿਲ੍ਹਾ ਵਾਸੀਆਂ ਨੂੰ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜਰ ਜਰੂਰੀ ਸਾਵਧਾਨੀਆਂ ਦਾ ਪਾਲਣ ਕਰਨ ਦੀ ਅਪੀਲ ਵੀ ਕੀਤੀ ਹੈ। ਉਨਾਂ ਨੇ ਕਿਹਾ ਕਿ ਹਰ ਸਮੇਂ ਮਾਸਕ ਪਾ ਕੇ ਰੱਖੋ, ਸਮਾਜਿਕ ਦੂਰੀ ਰੱਖੋ ਅਤੇ ਵਾਰ ਵਾਰ ਹੱਥ ਧੋਂਦੇ ਰਹੋ, ਇਸ ਨਾਲ ਅਸੀਂ ਕਰੋਨਾ ਨੂੰ ਹਰਾ ਕੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਬ ਕਰ ਸਕਾਂਗੇ। ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਸਰਪੰਚਾਂ ਅਤੇ ਪੰਚਾਂ ਨੂੰ ਵੀ ਇਹ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਮਹਾਂਮਾਰੀ ਦੌਰਾਨ ਮਾਰੇ ਗਏ  ਲੋਕਾਂ ਨੂੰ ਆਪਣੇ ਆਪਣੇ ਪਿੰਡਾਂ ਵਿਚ ਲੋਕਾਂ ਨੂੰ ਜਾਗਰੂਕ ਕਰ ਕੇ ਸ਼ਨੀਵਾਰ ਨੂੰ  11 ਤੋਂ 12 ਵਜੇ ਤੱਕ ਚੁੱਪੀ ਧਾਰ ਕੇ  ਸ਼ਰਧਾਂਜਲੀ ਦੇਣ ਅਤੇ ਇਸ ਇੱਕ ਘੰਟੇ ਦੌਰਾਨ ਸੜਕੀ ਆਵਾਜਾਈ ਤੋਂ ਗੁਰੇਜ਼ ਕੀਤਾ ਜਾਵੇ l

LEAVE A REPLY

Please enter your comment!
Please enter your name here