ਐਸ.ਸੀ ਕਮਿਸ਼ਨ ਦੇ ਮੈਂਬਰਾਂ ਨੇ ਸ਼ਿਕਾਇਤ ਸਬੰਧੀ ਕੀਤੀ ਰਿਕਾਰਡ ਦੀ ਜਾਂਚ

ਜਲੰਧਰ (ਦ ਸਟੈਲਰ ਨਿਊਜ਼)। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਪੰਜਾਬ ਦੇ ਮੈਂਬਰ ਗਿਆਨ ਚੰਦ ਅਤੇ ਪ੍ਰਭਦਿਆਲ ਵਲੋਂ ਜ਼ਿਲਾ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਰਗ ਵਿਭਾਗ ਦੇ ਦਫ਼ਤਰ ਵਿਖੇ ਸਰਵਿਸ ਮੈਟਰ ਅਤੇ ਜਾਅਲੀ ਐਸ.ਸੀ. ਸਰਟੀਫਿਕੇਟਾਂ ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਸਬੰਧਿਤ ਵਿਭਾਗਾਂ ਦੇ ਰਿਕਾਰਡ ਦੀ ਜਾਂਚ ਕੀਤੀ ਗਈ।

Advertisements

ਇਸ ਮੌਕੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨਰ ਦੇ ਮੈਂਬਰ ਗਿਆਨ ਚੰਦ ਅਤੇ ਪ੍ਰਭਦਿਆਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ ਤਾਂ ਜੋ ਉਨਾ ਨੂੰ ਬਿਨਾ ਵਜਾ ਸਰਕਾਰੀ ਦਫ਼ਤਰਾਂ ਦੇ ਗੇੜੇ ਨਾ ਮਾਰਨੇ ਪੈਣ।

ਉਹਨਾਂ ਦੱਸਿਆ ਕਿ ਇਸ ਮੌਕੇ ਜਿਥੇ ਸ਼ਿਕਾਇਤ ਸਬੰਧੀ ਰਿਕਾਰਡ ਦੀ ਜਾਂਚ ਕੀਤੀ ਗਈ ਉਥੇ ਹੀ ਵਿਭਾਗੀ ਅਧਿਕਾਰੀਆਂ ਨੂੰ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਦਫ਼ਤਰੀ ਪ੍ਰਕਿਰਿਆ ਨੂੰ ਸਰਲ ਬਣਾਉਣ ਸਬੰਧੀ ਵੀ ਹਦਾਇਤਾਂ ਕੀਤੀਆਂ ਗਈਆਂ। ਇਸ ਮੌਕੇ ਜ਼ਿਲਾ ਭਲਾਈ ਅਫ਼ਸਰ ਜਲੰਧਰ ਅਤੇ ਬਰਨਾਲਾ, ਸਕੱਤਰ ਮੰਡੀ ਬੋਰਡ ਜਲੰਧਰ ਦੇ ਅਧਿਕਾਰੀ ਅਤੇ ਸ਼ਿਕਾਇਤ ਕਰਤਾ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here