ਡਿਪਟੀ ਕਮਿਸ਼ਨਰ ਨੇ ਐਂਬੂਲੈਂਸ ਵੈਨ ਅਤੇ ਫਸਟ ਏਡ ਟੀਮ ਸ੍ਰੀ ਅਨੰਦਪੁਰ ਸਾਹਿਬ ਲਈ ਕੀਤੀ ਰਵਾਨਾ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਅਪਨੀਤ ਰਿਆਤ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮੁਹੱਲੇ ਦੇ ਮੌਕੇ ’ਤੇ ਫਸਟ ਏਡ ਦੀ ਪੋਸਟ ਲਗਾਉਣ ਲਈ ਐਂਬੂਲੈਂਸ ਵੈਨ ਅਤੇ ਫਸਟ ਏਡ ਟੀਮ ਨੂੰ ਝੰਡੀ ਦੇ ਕੇ ਰਵਾਨਾ ਕੀਤਾ।

Advertisements

ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਇਹ ਟੀਮ 27 ਮਾਰਚ ਤੋਂ 29 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੇਵਾਵਾਂ ਪ੍ਰਦਾਨ ਕਰੇਗੀ। ਰਵਾਨਾ ਕੀਤੀ ਟੀਮ ਵਿੱਚ ਰਿਟਾਇਰਡ ਪਲਟੂਨ ਕਮਾਂਡਰ ਸੰਤੋਖ ਸਿੰਘ, ਬਲਬੀਰ ਸਿੰਘ, ਮਨਜੀਤ ਸਿੰਘ, ਸੋਹਣ ਸਿੰਘ, ਰਣਜੀਤ ਸਿੰਘ ਸ਼ਾਮਲ ਹਨ, ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਲਈ ਸਿਹਤ ਸੇਵਾਵਾਂ ਪ੍ਰਦਾਨ ਕਰਨਗੇ। ਟੀਮ ਵਲੋਂ ਸੰਗਤਾਂ ਦੀ ਸਹੂਲਤ ਲਈ ਫਸਟ ਏਡ ਦੇ ਤੌਰ ’ਤੇ ਵਰਤੀਆਂ ਜਾਣ ਵਾਲੀਆਂ ਦਵਾਈਆਂ ਵੀ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਇਸ ਤੋਂ ਇਲਾਵਾ ਐਂਬੂਲੈਂਸ ਵੈਨ ਮਰੀਜ਼ਾਂ ਆਦਿ ਨੂੰ ਦੂਰ-ਨੇੜੇ ਹਸਪਤਾਲਾਂ ਵਿਖੇ ਪਹੁੰਚਾਉਣ ਦੀ ਸੇਵਾ ਪ੍ਰਦਾਨ ਕਰੇਗੀ। ਇਸ ਮੌਕੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਨਰੇਸ਼ ਗੁਪਤਾ, ਸਰਬਜੀਤ, ਰਣਬੀਰ ਸਿੰਘ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।

LEAVE A REPLY

Please enter your comment!
Please enter your name here