ਪਠਾਨਕੋਟ: ਕਰੋਨਾ ਵੈਕਸੀਨੇਸ਼ਨ ਲਈ ਜਿਲ੍ਹਾ ਪ੍ਰਸ਼ਾਸਨ ਨੇ ਕੀਤੀ ਪਲਾਨਿੰਗ

ਪਠਾਨਕੋਟ (ਦ ਸਟੈਲਰ ਨਿਊਜ਼)। ਪਿਛਲੇ ਕਰੀਬ ਇੱਕ ਸਾਲ ਤੋਂ ਅਸੀਂ ਸਾਰੇ ਕਰੋਨਾ ਮਹਾਂਮਾਰੀ ਨਾਲ ਇੱਕ ਜੰਗ ਲੜ ਰਹੇ ਸੀ ਅਤੇ ਹੁਣ ਜਦਕਿ ਅਸੀਂ ਕਰੋਨਾ ਤੇ ਕਾਬੂ ਪਾ ਰਹੇ ਹਾਂ ਅਤੇ ਸਰਕਾਰ ਵੱਲੋਂ ਕਰੋਨਾਂ 45 ਪਲੱਸ ਸਾਰੀ ਉਮਰ ਦੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਓ ਲਈ ਵੈਕਸੀਨੇਸ਼ਨ ਲਗਾਈ ਜਾ ਰਹੀ ਹੈ, ਜਿਸ ਅਧੀਨ ਅੱਜ ਜਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਸਮਾਜ ਸੇਵੀ, ਧਾਰਮਿਕ, ਵਪਾਰ ਮੰਡਲ ਅਤੇ ਹੋਰ ਸੰਸਥਾਵਾਂ ਦੇ ਨਾਲ ਮੀਟਿੰਗ ਕਰਕੇ ਅਪ੍ਰੈਲ ਮਹੀਨੇ ਕਰੋਨਾ ਮਹਾਂਮਾਰੀ ਤੋਂ ਬਚਾਓ ਲਈ ਕੀਤੀ ਜਾ ਰਹੀ ਵੈਕਸੀਨੇਸ਼ਨ ਲਈ ਪਲਾਨਿੰਗ ਤਿਆਰ ਕੀਤੀ ਗਈ ਹੈ।

Advertisements

ਇਹ ਪ੍ਰਗਟਾਵਾ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸÎਥਿਤ ਡਿਪਟੀ ਕਮਿਸ਼ਨਰ ਦਫਤਰ ਵਿਖੇ ਵੱਖ ਵੱਖ ਸੰਸਥਾਵਾਂ ਨਾਲ ਵਿਸ਼ੇਸ ਮੀਟਿੰਗ ਕਰਨ ਮਗਰੋਂ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ, ਡਾ. ਨਿਧੀ ਕੁਮੁਦ ਬਾਂਬਾ ਸਹਾਇਕ ਕਮਿਸ਼ਨਰ (ਜ) ਪਠਾਨਕੋਟ, ਡਾ. ਦਰਬਾਰ ਰਾਜ ਜਿਲ੍ਹਾ ਟੀਕਾਕਰਨ ਅਫਸ਼ਰ ਪਠਾਨਕੋਟ ਅਤੇ ਹੋਰ ਜਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ। ਜਿਕਰਯੋਗ ਹੈ ਕਿ ਸਭ ਤੋਂ ਪਹਿਲਾ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਜਿਲ੍ਹਾ ਪਠਾਨਕੋਟ ਦੇ ਸਾਰੇ ਵਪਾਰ ਮੰਡਲਾਂ ਦੇ  ਆਹੁਦੇਦਾਰਾਂ ਅਤੇ ਫਿਰ ਧਾਰਮਿਕ ਸੰਸਥਾਵਾਂ ਨਾਲ ਅਤੇ ਇੰਡਸਟ੍ਰੀਲਿਸਟ ਨਾਲ ਵੀ ਕਰੋਨਾ ਵੈਕਸੀਨੇਸ਼ਨ ਨੂੰ ਲੈ ਕੇ ਵਿਸ਼ੇਸ ਮੀਟਿੰਗ ਕੀਤੀ।

ਮੀਟਿੰਗ ਦੋਰਾਨ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਜਿਲ੍ਹਾ ਪਠਾਨਕੋਟ ਵਿਖੇ ਅੱਜ ਤੋਂ ਪਹਿਲਾ 16 ਸਰਕਾਰੀ ਸੈਂਟਰਾਂ ਅਤੇ 9 ਪ੍ਰਾਈਵੇਟ ਹਸਪਤਾਲਾਂ ਵਿਖੇ ਕਰੋਨਾ ਵੈਕਸੀਨੇਸ਼ਨ ਲਗਾਈ ਜਾ ਰਹੀ ਸੀ ਅਤੇ ਹੁਣ ਜਿਲ੍ਹਾ ਪਠਾਨਕੋਟ ਵਿੱਚ ਅੱਜ ਤੋਂ 21 ਹੋਰ ਹੈਲਥ ਐਂਡ ਵੈਲਨੈਂਸ ਸੈਂਟਰਾਂ ਵਿਖੇ ਕਰੋਨਾ ਵੈਕਸੀਨੇਸ਼ਨ ਲਗਾਈ ਜਾਵੇਗੀ। ਜਿਸ ਵਿੱਚ ਘਰੋਟਾ ਬਲਾਕ ਵਿਖੇ ਕੌਂਤਰਪੁਰ, ਮਨਵਾਲ, ਮੀਲਵਾਂ,ਸਾਦੀਪੁਰ, ਨਰੰਗਪੁਰ,ਪਰਮਾਨੰਦ,ਲਾਡੋਚੱਕ,ਮਲਿਕਪੁਰ ਅਤੇ ਕਾਨਵਾਂ, ਬਲਾਕ ਨਰੋਟ ਜੈਮਲ ਸਿੰਘ ਵਿਖੇ ਪਿੰਡ ਮਾਜਰਾ, ਕੀੜੀ ਖੁਰਦ,ਦਤਿਆਲ , ਬਹਾਦੁਰਪੁਰ, ਤਲੂਰ, ਇਸ ਤੋਂ ਇਲਾਵਾ ਪਿੰਡ ਹਰਿਆਲ, ਧਾਰਕਲ੍ਹਾ, ਰਾਣੀਪੁਰ, ਪਤਰਾਲਵਾਂ, ਬਨੀਲੋਧੀ, ਨਰੋਟ ਮਹਿਰਾ ਅਤੇ ਦੁਰੰਗ ਖੱਡ ਪਿੰਡਾਂ ਵਿਖੇ ਵੀ ਕਰੋਨਾ ਵੈਕਸੀਨੇਸ਼ਨ ਲਗਾਈ ਜਾ ਰਹੀ ਹੈ।

ਉਨ੍ਹਾਂ ਵਪਾਰ ਮੰਡਲ ਅਤੇ ਧਾਰਮਿਕ ਸੰਸਥਾਵਾਂ ਦੇ ਆਹੁਦੇਦਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸੰਗਠਨ ਵੱਲੋਂ 100 ਤੋਂ ਜਿਆਦਾ ਲੋਕ ਜਿਨ੍ਹਾਂ ਦੀ ਉਮਰ 45 ਸਾਲ ਤੋਂ ਜਿਆਦਾ ਹੈ ਦਾ ਇੱਕ ਯੋਜਨਾਬੱਧ ਤਰੀਕੇ ਨਾਲ ਇਕੱਠ ਕਰਕੇ ਕਰੋਨਾ ਵੈਕਸੀਨ ਲਗਾਉਂਣ ਲਈ ਕੈਂਪ ਲਗਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਕੈਂਪ ਕਰੋਨਾ ਗਾਈਡਲਾਈਨ ਨੂੰ ਧਿਆਨ ਵਿੱਚ ਰੱਖ ਕੇ ਲਗਾਏ ਜਾਣਗੇ ਅਤੇ ਸਰਕਾਰ ਦੀਆਂ ਹਦਾਇਤਾਂ ਦੇ ਅਨੁਸਾਰ 45 ਸਾਲ ਤੋਂ ਪਲੱਸ ਸਾਰੇ ਲੋਕਾਂ ਨੂੰ ਕਰੋਨਾ ਵੈਕਸੀਨ ਲਗਾਈ ਜਾਵੇਗੀ। ਉਨ੍ਹਾਂ ਲੋਕਾਂ ਨੂੰ ਜਾਗਰੁਕ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਅਸੀਂ ਕਰੋਨਾ ਮਹਾਂਮਾਰੀ ਤੇ ਜਿੱਤ ਪ੍ਰਾਪਤ ਕਰ ਸਕਦੇ ਹਾਂ ਇਸ ਤੋਂ 45 ਸਾਲ ਤੋਂ ਜਿਆਦਾ ਦੇ ਜੋ ਲੋਕ ਹਨ ਉਹ ਬਿਨ੍ਹਾਂ ਕਿਸੇ ਡਰ ਦੇ ਕਰੋਨਾ ਵੈਕਸੀਨ ਲਗਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕਰੋਨਾ ਵੈਕਸੀਨ ਲਈ ਮੋਕੇ ਤੇ ਹੀ ਕੈਂਪ ਦੋਰਾਨ ਰਜਿਸਟ੍ਰੇਸ਼ਨ ਵੀ ਕੀਤੀ ਜਾਵੇਗੀ ਇਸ ਤੋਂ ਇਲਾਵਾ ਕੋਈ ਵੀ ਵਿਅਕਤੀ ਕਰੋਨਾ ਵੈਕਸੀਨ ਲਗਾਉਂਣ ਦੇ ਲਈ ਅਪਣੇ ਮੋਬਾਇਲ ਤੋਂ ਵੀ ਰਜਿਸਟ੍ਰੇਸ਼ਨ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਕਰੋਨਾ ਵੈਕਸੀਨ ਲਈ ਰਜਿਸਟ੍ਰੇਸ਼ਨ ਕਰਨ ਲਈ ਕਿਸੇ ਵੀ ਤਰ੍ਹਾਂ ਦੇ ਪਹਿਚਾਣ ਪੱਤਰ ਜੋ ਉਸ ਵਿਅਕਤੀ ਦੀ ਉਮਰ ਨੂੰ ਦਰਸਾਉਂਦਾ ਹੋਵੇ ਦਾ ਪ੍ਰਯੋਗ ਕਰ ਸਕਦਾ ਹੈ।

ਇਸ ਮੋਕੇ ਤੇ ਸੰਸਥਾਵਾਂ ਦੇ ਆਹੁਦੇਦਾਰਾਂ ਵੱਲੋਂ ਭਰੋਸਾ ਦਿਲਾਇਆ ਗਿਆ ਕਿ ਜਲਦੀ ਹੀ ਉਨ੍ਹਾਂ: ਵੱਲੋਂ ਇਸ ਤਰ੍ਹਾਂ ਦੇ ਕੈਂਪ ਲਗਾਏ ਜਾਣਗੇ ਅਤੇ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਜੋ 45 ਸਾਲ ਤੋਂ ਜਿਆਦਾ ਉਮਰ ਦੇ ਹਨ ਨੂੰ ਕਰੋਨਾ ਵੈਕਸੀਨ ਲਗਾਉਂਣ ਲਈ ਜਾਗਰੁਕ ਕਰਨਗੇ।

LEAVE A REPLY

Please enter your comment!
Please enter your name here