1 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਆਰਮੀ ਦੀ ਭਰਤੀ: ਡਿਪਟੀ ਕਮਿਸ਼ਨਰ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਿਲ ਬਣਾ ਕੇ ਰੋਜ਼ਗਾਰ ਦੇਣ ਦੇ ਮੰਤਵ ਨਾਲ ਜਿਲ੍ਹਾ ਬਿਊਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ, ਸਿਖਲਾਈ, ਫਿਰੋਜਪੁਰ ਦੇ ਮਾਨਯੋਗ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਸ. ਗੁਰਪਾਲ ਸਿੰਘ ਚਾਹਲ, ਜ਼ਿਲ੍ਹਾ ਬਿਉਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜ਼ਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜਿਥੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹਈਆ ਕਰਵਾਏ ਜਾ ਰਹੇ ਹਨ, ਉਥੇ ਹੀ ਹੁਣ ਭਾਰਤੀ ਫੌਜ ਵਿੱਚ ਭਰਤੀ ਹੋਣ ਦੇ ਚਾਹਵਾਨ ਜ਼ੋ 10ਵੀਂ ਅਤੇ 12ਵੀਂ ਪਾਸ ਹਨ, ਉਹਨਾਂ ਲਈ ਫੌਜ ਦੀ ਭਰਤੀ ਖੁੱਲ੍ਹ ਗਈ ਹੈ, ਜ਼ੋ ਕਿ ਮਿਤੀ: 01.04.2021 ਤੋਂ  ਮਿਤੀ: 20.04.2021 ਤੱਕ ਕੈਪਟਨ ਸੁੰਦਰ ਸਿੰਘ ਸਟੇਡੀਅਮ, ਫਿਰੋਜ਼ਪੁਰ ਕੈਂਟ ਵਿਖੇ ਹੋਵੇਗੀ।

Advertisements

ਉਹਨਾਂ ਨੇ ਦੱਸਿਆ ਕਿ ਭਰਤੀ ਵਿੱਚ ਸੋਲਜਰ ਜਨਰਲ ਡਿਊਟੀ ਲਈ ਉਮਰ ਹੱਦ 17 ਤੋਂ 21 ਸਾਲ ਤੱਕ ਅਤੇ ਸੋਲਜਰ ਟੈਕਨੀਕੱਲ, ਸੋਲਜਰ ਨਰਸਿੰਗ ਅਸਿੱਸਟੈਂਟ, ਸੋਲਜਰ ਕਲਰਕ ਅਤੇ ਸਟੋਰ ਕੀਪਰ ਲਈ ਉਮਰ ਹੱਦ 17 ਤੋਂ 23 ਸਾਲ ਤੱਕ ਹੈ। ਇਸ ਭਰਤੀ ਵਿੱਚ ਜਿਲ੍ਹਾ ਬਠਿੰਡਾ, ਫਰੀਦਕੋਟ, ਸ਼੍ਰੀ ਮੁਕਤਸਰ ਸਾਹਿਬ, ਫਿਰੋਜਪੁਰ ਅਤੇ ਫਾਜਿਲਕਾ ਦੇ ਕੇਵਲ ਉਹੀ ਪ੍ਰਾਰਥੀ ਭਾਗ ਲੈ ਸਕਦੇ ਹਨ, ਜਿਨ੍ਹਾਂ ਨੇ ਕੋਵਿਡ-19 ਦੇ ਚੱਲਦੇ ਮਿਤੀ 17 ਜੁਲਾਈ, 2020 ਤੋਂ  30 ਅਗਸਤ, 2020 ਦੇ ਦੌਰਾਨ  ਉਕਤ ਭਰਤੀ ਸਬੰਧੀ ਪਹਿਲਾਂ ਤੋਂ ਆਪਣੀ ਰਜਿਸਟ੍ਰੇਸ਼ਨ ਕੀਤੀ ਹੋਈ ਹੈ।

ਸ਼੍ਰੀ ਅਸ਼ੋਕ ਜਿੰਦਲ, ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਫਿਰੋਜਪੁਰ ਵੱਲੋਂ ਜਿਲ੍ਹਾ ਬਠਿੰਡਾ, ਫਰੀਦਕੋਟ, ਸ਼੍ਰੀ ਮੁਕਤਸਰ ਸਾਹਿਬ, ਫਿਰੋਜਪੁਰ ਅਤੇ ਫਾਜਿਲਕਾ ਦੇ ਭਾਗ ਲੈਣ ਵਾਲੇ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਉਹ ਵਧੇਰੇ ਜਾਣਕਾਰੀ ਲਈ ਆਪਣੇ ਜਿਲ੍ਹੇ ਦੇ ਜਿਲ੍ਹਾ ਬਿਊਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਅਤੇ ਆਰਮੀ ਦੀ ਵੈੱਬਸਾਈਟ www.joinindianarmy.nic.in ਤੇ ਵਿਜਟ ਕਰ ਸਕਦਾ ਹੈ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਿਰੋਜਪੁਰ ਵਿਖੇ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਨੂੰ ਦਰਸਾਉਂਦਾ ਗੁਬਾਰਾ ਲਗਾਇਆ ਗਿਆ ਹੈ।

LEAVE A REPLY

Please enter your comment!
Please enter your name here