ਹੁਸ਼ਿਆਰਪੁਰ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨੇ ਦਸੂਹਾ ਦੇ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਸਹੂਲਤ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਹੇਠਲੇ ਪੱਧਰ ਤੱਕ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਦੀ ਟੀਮ ਵਲੋਂ ਬਲਾਕ ਦਸੂਹਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਨਵੀਂਆਂ ਤਕਨੀਕਾਂ ਬਾਰੇ ਵਿਸਥਾਰ ’ਚ ਜਾਣੂ ਕਰਵਾਇਆ ਗਿਆ।

Advertisements

ਵਿਭਾਗ ਦੇ ਜੁਆਇੰਟ ਡਾਇਰੈਕਟਰ-ਕਮ-ਕੇਨ ਕਮਿਸ਼ਨਰ ਪੰਜਾਬ ਡਾ. ਗੁਰਵਿੰਦਰ ਸਿੰਘ ਖਾਲਸਾ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਵਿਨੇ ਕੁਮਾਰ ਵਲੋਂ ਬਲਾਕ ਦਸੂਹਾ ਦੇ ਵੱਖ-ਵੱਖ ਪਿੰਡਾਂ ਤੇ ਏ.ਬੀ ਸ਼ੂਗਰ ਮਿਲ ਦੇ ਦੌਰੇ ਦੌਰਾਨ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ-ਇਨ ਸੀਟੂ (ਸੀ.ਆਰ.ਐਮ), ਸਮੈਮ, ਸੀ.ਡੀ.ਪੀ., ਐਨ.ਐਫ.ਐਸ.ਐਮ ਅਤੇ ਆਤਮਾ ਤਹਿਤ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਵੀ ਲਿਆ ਗਿਆ। ਉਨ੍ਹਾਂ ਨੇ ਪਿੰਡ ਗਾਲੋਵਾਲ ਵਿਖੇ ਖੇਤੀ ਮਸ਼ੀਨਰੀ ਦੇ ਕਸਟਮ ਹਾਇਰਿੰਗ ਸੈਂਟਰ ਬਾਰੇ ਕਿਸਾਨ ਕੁਲਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਅਤੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਗਰੁੱਪ ਬਣਾ ਕੇ ਸਰਕਾਰ ਵਲੋਂ ਖੇਤੀ ਮਸ਼ੀਨਰੀ ’ਤੇ ਦਿੱਤੀ ਜਾ ਰਹੀ ਸਬਸਿਡੀ ਦਾ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਵਲੋਂ ਪਿੰਡ ਪੱਤੀ ਮਹੇਸਰਾ ਦੇ ਕਿਸਾਨ ਅਵਤਾਰ ਸਿੰਘ ਵਲੋਂ ਆਤਮਾ ਸਕੀਮ ਅਧੀਨ ਬਿਜਾਏ ਮਾਂਹ ਦਾ ਪ੍ਰਦਰਸ਼ਨੀ ਪਲਾਟ ਦੇਖਿਆ ਗਿਆ। ਉਨ੍ਹਾਂ ਪਿੰਡ ਓਡਰਾ ਦੇ ਗੰਨਾ ਕਾਸ਼ਤਕਾਰ ਪ੍ਰਦੀਪ ਸਿੰਘ ਦੇ ਫਾਰਮ ’ਤੇ ਮਿਲ ਫਾਰਮ ’ਤੇ ਬਿਜਾਈਆਂ ਗਈਆਂ ਗੰਨੇ ਦੀਆਂ ਨਵੀਆਂ ਕਿਸਮਾਂ ਸੀ.ਓ.ਪੀ.ਬੀ95, ਸੀ.ਓ.ਪੀ.ਬੀ 96 ਅਤੇ ਸੀ.ਓ.ਪੀ.ਬੀ 98 ਬਾਰੇ ਕਿਸਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਏ.ਬੀ. ਸ਼ੂਗਰ ਮਿਲ ਦੇ ਪ੍ਰੈਜੀਡੈਂਟ ਬਲਵੰਤ ਸਿੰਘ ਗਰੇਵਾਲ ਅਤੇ ਜਨਰਲ ਮੈਨੇਜਰ ਅਤੇ ਪੰਕਜ ਕੁਮਾਰ ਨਾਲ ਮੀਟਿੰਗ ਕੀਤੀ, ਜਿਸ ਵਿੱਚ ਮਿਲ ਮੈਨੇਜਮੈਂਟ ਵਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ।

ਇਸ ਮੌਕੇ ਖੇਤੀਬਾੜੀ ਅਫ਼ਸਰ ਦਸੂਹਾ ਸਤਨਾਮ ਸਿੰਘ, ਸਹਾਇਕ ਗੰਨਾ ਵਿਕਾਸ ਅਫ਼ਸਰ ਡਾ. ਬਲਵੀਰ ਚੰਦ, ਖੇਤੀਬਾੜੀ ਵਿਕਾਸ ਅਫ਼ਸਰ ਡਾ. ਜਸਵੀਰ ਸਿੰਘ, ਡਾ. ਯਸ਼ਪਾਲ, ਡਾ. ਮੋਨਿਕਾ, ਪ੍ਰੋਜੈਕਟ ਡਾਇਰੈਕਟਰ ਆਤਮਾ ਤਰਵਿੰਦਰ ਸਿੰਘ, ਡਿਪਟੀ ਡਾਇਰੈਕਟਰ ਆਤਮਾ ਪ੍ਰਭਮਨਿੰਦਰ ਕੌਰ, ਰਾਜੀਵ ਰੰਜਨ, ਖੇਤੀਬਾੜੀ ਉਪ ਨਿਰੀਖਣ ਰਜੇਸ਼ ਕੁਮਾਰ, ਹਿਤੇਸ਼, ਜੂਨੀਅਰ ਟੈਕਨੀਸ਼ੀਅਨ ਸੁਖਵਿੰਦਰ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸਨ।

LEAVE A REPLY

Please enter your comment!
Please enter your name here