ਜਲੰਧਰ: ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮੁਫ਼ਤ ਆਨਲਾਈਨ ਕਲਾਸਾਂ ਜਲਦ: ਡਿਪਟੀ ਕਮਿਸ਼ਨਰ

ਜਲੰਧਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਯੋਗ ਉਮੀਦਵਾਰਾਂ ਲਈ ਮੁਫ਼ਤ ਆਨਲਾਈਨ ਕਲਾਸਾਂ ਅਪ੍ਰੈਲ ਅਤੇ ਮਈ-2021 ਦੇ ਮਹੀਨੇ ਦੌਰਾਨ ਸ਼ੁਰੂ ਕੀਤੀਆਂ ਜਾ ਰਹੀਆਂ ਹਨ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ‘ਘਰ-ਘਰ ਰੋਜ੍ਚਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਇਹ ਵਿਸ਼ੇਸ਼ ਕੋਚਿੰਗ ਕੈਂਪ ਨੌਜਵਾਨਾਂ ਨੂੰ ਵੱਖ ਵੱਖ ਸਰਕਾਰੀ ਨੌਕਰੀਆਂ ਲਈ ਤਿਆਰੀ ਕਰਨ ਵਿੱਚ ਬਹੁਤ ਮਦਦਗਾਰ ਸਾਬਿਤ ਹੋਣਗੇ। ਉਨ੍ਹਾਂ ਦੱਸਿਆ ਕਿ ਇਹ ਕੋਚਿੰਗ ਲੈਣ ਦੇ ਚਾਹਵਾਨ ਪ੍ਰਾਰਥੀ ਆਪਣੇ ਆਪ ਨੂੰ ਗੂਗਲ Çਲੰਕ https://tinyurl.com/coachingjal ’ਤੇ ਰਜਿਸਟਰ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 90569-20100 ’ਤੇ ਸੰਪਰਕ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਯੋਗ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ ਤਾਂ ਕਿ ਉਹ ਭਵਿੱਖ ਵਿੱਚ ਕਾਮਯਾਬੀ ਦੀਆਂ ਬੁਲੰਦੀਆਂ ਨੂੰ ਛੂਹਕੇ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਉਸਾਰੂ ਭੂਮਿਕਾ ਨਿਭਾ ਸਕਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਜਲੰਧਰ ਜਸਵੰਤ ਰਾਏ ਨੇ ਦੱਸਿਆ ਕਿ ਜੋ 10ਵੀਂ, 12ਵੀਂ , ਆਈ.ਟੀ.ਆਈ. ਅਤੇ ਗ੍ਰੈਜੂਏਸ਼ਨ ਪਾਸ ਪ੍ਰਾਰਥੀ ਮੁਫ਼ਤ ਆਨਲਾਈਨ ਕੋਚਿੰਗ ਲਈ ਅਪਲਾਈ ਕਰ ਸਕਦੇ ਹਨ ਅਤੇ ਉਨਾਂ ਦੀ ਚੋਣ ਬਿਨੈਪੱਤਰਾਂ ਦੀ ਜਾਂਚ ਪੜਤਾਲ ਕਰਨ ਤੋਂ ਬਾਅਦ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚੁਣੇ ਗਏ ਬਿਨੈਕਾਰਾਂ ਲਈ ਕੋਚਿੰਗ ਨੂੰ ਯਕੀਨੀ ਬਣਾਉਣ ਲਈ ਉਨਾਂ ਦੇ ਸਮੂਹ ਬਣਾਏ ਜਾਣਗੇ।

LEAVE A REPLY

Please enter your comment!
Please enter your name here