ਡੀ ਸੀ ਨੇ ਬੈਡਮਿੰਟਨ ਟੂਰਨਾਮੈਂਟ ਦਾ ਕੀਤਾ ਉਦਘਾਟਨ

dc udਹੁਸ਼ਿਆਰਪੁਰ, 6 ਅਕਤੂਬਰ: ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਇਨਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਹੁਸ਼ਿਆਰਪੁਰ ਵੱਲੋਂ ਕਰਵਾਏ ਜਾ ਰਹੇ ਜੂਨੀਅਰ ਅਤੇ ਸੀਨੀਅਰ ਸਟੇਟ ਰੈਕਿੰਗ ਬੈਡਮਿੰਟਨ ਟੂਰਨਾਮੈਂਟ ਦਾ  ਉਦਘਾਟਨ ਕੀਤਾ।  ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਨੂੰ ਆਪਣੀ ਪੜਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵਿਸ਼ੇਸ਼ ਰੂਚੀ ਲੈਣ ਲਈ ਕਿਹਾ। ਉਨ੍ਹਾਂ ਨੇ ਐਸੋਸੀਏਸ਼ਨ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਹਰੇਕ ਸਾਲ ਇਸ ਤਰ੍ਹਾਂ ਦਾ ਟੂਰਨਾਮੈਂਟ ਕਰਾਉਣਾ ਇੱਕ ਵਧੀਆ ਉਪਰਾਲਾ ਹੈ। ਇਸ ਨਾਲ ਬੱਚਿਆਂ ਵਿੱਚ ਖੇਡ ਦੀ ਭਾਵਨਾ ਵਿੱਚ ਵਾਧਾ ਹੁੰਦਾ ਹੈ। ਉਨ੍ਹਾਂ ਨੌਜਵਾਨ ਵਰਗ ਨੂੰ ਨਸ਼ਿਆਂ ਦੇ ਸੇਵਨ ਨੂੰ ਤਿਆਗ ਕੇ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਕਿਹਾ। ਸੀਨੀਅਰ ਵਾਈਸ ਪ੍ਰਧਾਨ ਜਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਡਾ. ਪ੍ਰੇਮ ਭਾਰਤੀ ਨੇ ਦੱਸਿਆ ਕਿ ਇਹ ਬੈਡਮਿੰਟਨ ਟੂਰਨਾਮੈਂਟ 6 ਅਕਤੂਬਰ ਤੋਂ 9 ਅਕਤੂਬਰ ਤੱਕ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਅੰਡਰ 17 ਅਤੇ 19 (ਲੜਕੇ ਤੇ ਲੜਕੀਆਂ) ਅਤੇ ਓਪਨ ਵਰਗ ਵਿੱਚ ਮਰਦ ਤੇ ਔਰਤ ਦੇ ਸਿੰਗਲ ਤੇ ਡਬਲ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਹੋਰ ਦੱਸਿਆ ਕਿ 8 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਤੀਕਸ਼ਨ ਸੂਦ ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਇਸ ਟੂਰਨਾਮੈਂਟ ਦੇ ਜੇਤੂ ਖਿਡਾਰੀਆਂ ਨੂੰ 9 ਅਕਤੂਬਰ 15 ਨੂੰ ਬਾਅਦ ਦੁਪਹਿਰ 3 ਵਜੇ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਮੰਤਰੀ ਪੰਜਾਬ ਸ੍ਰ: ਸੋਹਨ ਸਿੰਘ ਠੰਡਲ ਇਨਾਮਾਂ ਦੀ ਵੰਡ ਕਰਨਗੇ। ਇਸ ਮੌਕੇ ‘ਤੇ ਗੁਰਸ਼ਰਨ ਪ੍ਰਸਾਦ, ਅਸ਼ੀਸ਼ ਸਿੰਗਲਾ, ਸਤੀਸ਼ ਸ਼ਰਮਾ, ਜੂਡੋ ਕੋਚ ਸੁਰਿੰਦਰ ਸਿੰਘ ਸੋਢੀ, ਰਜਿੰਦਰ ਸਿੰਘ, ਗੁਰਜੀਤ ਪਾਲ ਸਿੰਘ, ਅਰੁਣ ਅਵਰੋਲ, ਦਿਵਾਂਸ਼ੂ, ਅਸ਼ੋਕ ਬੱਗਾ, ਹਰਜਿੰਦਰ ਸਿੰਘ, ਰਾਕੇਸ਼ ਸਾਗਰ, ਸੰਦੀਪ ਵਸ਼ਿਸ਼ਟ, ਦੀਪਕ ਅਰੋੜਾ, ਕਿਰਨਦੀਪ ਸਿੰਘ ਗਿੱਲ ਅਤੇ ਖੇਡ ਪ੍ਰੇਮੀ ਹਾਜ਼ਰ ਸਨ।

Advertisements

LEAVE A REPLY

Please enter your comment!
Please enter your name here