ਫਿਰੋਜ਼ਪੁਰ: ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ : ਭਾਂਗਰ

ਫਿਰੋਜ਼ਪੁਰ, (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋ ਸਰਕਾਰੀ ਮੁਲਾਜ਼ਮਾਂ ਤੋ ਖੋਹੀ ਗਈ ਪੁਰਾਣੀ ਪੈਨਸ਼ਨ ਸਕੀਮ ਦੀ ਪ੍ਰਾਪਤੀ ਤੱਕ ਸੂਬਾ ਸਰਕਾਰ ਖਿਲਾਫ ਸੰਘਰਸ਼ ਇਸ ਤਰ੍ਹਾਂ ਜਾਰੀ ਰੱਖਿਆ ਜਾਵੇਗਾ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀ.ਪੀ.ਐਫ. ਕਰਮਚਾਰੀ ਪੰਜਾਬ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਜਗਸੀਰ ਸਿੰਘ ਭਾਂਗਰ ਅਤੇ ਸੋਨੂੰ ਕਸ਼ਅਪ ਜ਼ਿਲ੍ਹਾ ਜਨਰਲ ਸਕੱਤਰ ਨੇ ਜਥੇਬੰਦੀ ਵੱਲੋ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਸਬੰਧੀ ਵਿੱਢੇ ਗਏ ਸੰਘਰਸ਼ ਦੇ ਅਗਲੇ ਐਕਸ਼ਨਾਂ ਸਬੰਧੀ ਜਾਣਕਾਰੀ ਦਿੰਦਿਆਂ ਕੀਤਾ । ਇਸ ਮੌਕੇ ਉਕਤ ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਨਵੀ ਪੈਨਸ਼ਨ ਸਕੀਮ ਨੂੰ ਲਾਗੂ ਕਰਨਾ ਸੂਬਾ ਸਰਕਾਰ ਦਾ ਮਾਮਲਾ ਸੀਪਰ ਪੰਜਾਬ ਸਰਕਾਰ ਨੇ ਬਿਨਾਂ ਕਿਸੇ ਡੂੰਘੀ ਸੋਚ ਵਿਚਾਰ ਦੇ ਇਹ ਮੁਲਾਜ਼ਮ ਮਾਰੂ ਫੈਸਲਾ 01-01-2004 ਤੋ ਬਾਅਦ ਭਰਤੀ ਹੋਏ ਸਰਕਾਰੀ ਮੁਲਾਜ਼ਮਾਂ ਤੇ ਥੋਪ ਦਿੱਤਾ ਗਿਆ ।

Advertisements

ਜਿਸ ਨਾਲ ਮੁਲਾਜ਼ਮਾਂ ਦਾ ਭਵਿੱਖ ਹਨੇਰੇ ਵਿਚ ਚਲਾ ਗਿਆ ਅਤੇ ਉਨ੍ਹਾਂ ਦੀ ਸਮਾਜਿਕ ਸੁਰੱਖਿਆ ਖਤਮ ਕਰ ਦਿੱਤੀ ਗਈ । ਮੁਲਾਜ਼ਮ ਆਗੂਆਂ ਨੇ ਕਿਹਾ ਕਿ ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਵੱਲੋ ਸੂਬਾਈ ਪ੍ਰਧਾਨ ਸ: ਸੁਖਜੀਤ ਸਿੰਘ ਦੀ ਅਗਵਾਈ ਵਿਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ ਲਈ 2016 ਤੋ ਸੰਘਰਸ਼ ਵਿੱਢਿਆ ਹੋਇਆ ਹੈ ਜੋ ਬਾਦਸਤੂਰ ਜਾਰੀ ਹੈ । ਇਸ ਸੰਘਰਸ਼ ਤਹਿਤ ਜਥੇਬੰਦੀ ਵੱਲੋ ਆਉਣ ਵਾਲੇ ਦਿਨਾਂ ਵਿਚ 8 ਅਪਰੈਲ ਨੂੰ ਵਹੀਕਲ ਰੈਲੀ ਕਰਕੇ ਜ਼ਿਲ੍ਹੇ ਦੇ ਸਮੂਹ ਵਿਧਾਇਕਾਂ ਅਤੇ ਮੰਤਰੀ ਸਾਹਿਬਾਨ ਨੂੰ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਮੰਗ ਪੱਤਰ ਦਿੱਤੇ ਜਾਣਗੇ । 18 ਅਪ੍ਰੈਲ ਨੂੰ ਦੁਪਹਿਰ 12 ਤੋ 3 ਵਜੇ ਤੱਕ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਵਾਉਣ ਲਈ ਟਵਿੱਟਰ ਮੁਹਿੰਮ ਚਲਾਈ ਜਾਵੇਗੀ ਅਤੇ 12 ਮਈ ਨੂੰ ਜ਼ਿਲ੍ਹਾ ਹੈਡਕੁਆਰਟਰਾਂ ਤੇ ਰੋਸ ਰੈਲੀਆਂ ਕੀਤੀਆਂ ਜਾਣਗੀਆਂ ਅਤੇ ਡਿਪਟੀ ਕਮਿਸ਼ਨਰ ਨੂੰ ਮੁੱਖ ਮੰਤਰੀ ਦੇ ਨਾਮ ਤੇ ਮੰਗ ਪੱਤਰ ਦਿੱਤੇ ਜਾਣਗੇ । ਉਕਤ ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਜੇਕਰ ਫਿਰ ਵੀ ਪੰਜਾਬ ਸਰਕਾਰ ਵੱਲੋ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਸਬੰਧੀ ਕੋਈ ਉਚਿਤ ਕਦਮ ਨਾ ਚੁੱਕਿਆ ਤਾਂ 26 ਮਈ ਨੂੰ ਪਟਿਆਲਾ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ ।  

ਇਸ ਮੌਕੇ ਓਮ ਪ੍ਰਕਾਸ਼ ਰਾਣਾ ਸੂਬਾਈ ਮੀਤ ਪ੍ਰਧਾਨ ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬਇੰਦਰਜੀਤ ਸਿੰਘ ਢਿੱਲੋ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨਪਵਨ ਕੁਮਾਰ ਸ਼ਰਮਾ ਜ਼ਿਲ੍ਹਾ ਖਜ਼ਾਨਚੀਸਰਬਜੀਤ ਭਾਵੜਾ ਜ਼ਿਲ੍ਹਾ ਪ੍ਰਧਾਨ ਸਾਂਝਾ ਅਧਿਆਪਕ ਮੰਚ ਫਿਰੋਜ਼ਪੁਰਦੀਦਾਰ ਸਿੰਘ ਮੁੱਦਕੀ ਸੂਬਾਈ ਅਧਿਆਪਕ ਆਗੂਰਾਜਦੀਪ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਡੀ.ਟੀ.ਐਫ.ਗੁਰਜੀਤ ਸਿੰਘ ਸੋਢੀ ਅਧਿਆਪਕ ਆਗੂਰੇਸ਼ਮ ਸਿੰਘ ਅਧਿਆਪਕ ਆਗੂ ਆਦਿ ਹਾਜ਼ਰ ਸਨ ।

LEAVE A REPLY

Please enter your comment!
Please enter your name here