ਔਰਤਾਂ ਲਈ ਮੁਫ਼ਤ ਸਫਰ ਸਕੀਮ ਦੀ ਸ਼ੁਰੂਆਤ, 1.31 ਕਰੋੜ ਔਰਤਾਂ ਨੂੰ ਹੋਵੇਗਾ ਲਾਭ

ਪਠਾਨਕੋਟ, (ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਕ ਵਰਚੂਅਲ ਸਮਾਗਮ ਰਾਹੀਂ ਰਾਜ ਦੀਆਂ ਵਸਨੀਕ ਔਰਤਾਂ ਲਈ ਸਰਕਾਰੀ ਬੱਸਾਂ ਵਿਚ ਮੁਫ਼ਤ ਸਫਰ ਦੀ ਸਕੀਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਵੱਖ-ਵੱਖ ਥਾਂਵਾਂ ਤੋਂ ਆਨਲਾਈਨ ਜੁੜੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਔਰਤਾਂ ਨੂੰ 50 ਫੀਸਦੀ ਕਿਰਾਏ ਵਿਚ ਛੋਟ ਦੇ ਵਾਅਦੇ ਦੇ ਮੁਕਾਬਲੇ 100 ਫੀਸਦੀ ਕਿਰਾਇਆ ਛੋਟ ਦੇ ਕੇ ਮਹਿਲਾ ਸ਼ਸਕਤੀਕਰਨ ਲਈ ਸਰਕਾਰ ਦੀ ਵਚਨਬੱਧਤਾ ਦਿਖਾਈ ਹੈ।

Advertisements

 ਜ਼ਿਲ੍ਹਾ ਪਠਾਨਕੋਟ ਦੇ ਵੱਖ ਵੱਖ ਸਕੂਲਾਂ ਵਿੱਚ ਵਰਚੂਅਲ ਪ੍ਰੋਗਰਾਮ ਆਯੋਜਿਤ ਕੀਤੇ ਗਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਨੀ ਪਠਾਨਕੋਟ ਵਿਖੇ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਮੁੱਖ ਮਹਿਮਾਨ ਵਜੋਂ ਹਾਜਰ ਹੋਏ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ਪਠਾਨਕੋਟ ਵਿਖੇ ਸ੍ਰੀ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਮੁੱਖ ਮਹਿਮਾਨ ਵਜੋਂ ਹਾਜਰ ਹੋਏ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸਰਕਾਰ ਵੱਲੋਂ ਮੈਨੀਫੈਸਟੋ ਵਿਚ ਕੀਤੇ ਵਾਅਦਿਆਂ ਵਿਚੋਂ 85 ਫੀਸਦੀ ਪੂਰੇ ਕਰ ਦਿੱਤੇ ਗਏ ਹਨ ਅਤੇ ਇਹ ਹੁਣ ਤੱਕ ਦਾ ਰਿਕਾਰਡ ਹੈ ਜਦ ਕਿ ਚਾਲੂ ਸਾਲ ਦੌਰਾਨ ਬਾਕੀ ਵਾਅਦੇ ਵੀ ਪੂਰੇ ਕਰ ਦਿੱਤੇ ਜਾਣਗੇ। ਉਨਾਂ ਨੇ ਕਿਹਾ ਕਿ ਔਰਤਾਂ ਦੇ ਸ਼ਸਕਤੀਕਰਨ ਲਈ ਉਨਾਂ ਦੀ ਸਰਕਾਰ ਵੱਲੋਂ ਪਹਿਲਾਂ ਪੰਚਾਇਤੀ ਰਾਜ ਸੰਸਥਾਵਾਂ ਅਤੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿਚ 50 ਫੀਸਦੀ ਦਾ ਰਾਖਵਾਂਕਰਨ ਦਿੱਤਾ ਗਿਆ ਹੈ ਅਤੇ ਹੁਣ ਸਰਕਾਰੀ ਨੌਕਰੀਆਂ ਵਿਚ ਵੀ 33 ਫੀਸਦੀ ਦਾ ਰਾਖਵਾਂਕਰਨ ਔਰਤਾਂ ਨੂੰ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਔਰਤਾਂ ਨੂੰ ਮੁਫ਼ਤ ਸਫਰ ਦੀ ਸਹੁਲਤ ਦਾ 1.31 ਕਰੋੜ ਔਰਤਾਂ ਨੂੰ ਲਾਭ ਹੋਵੇਗਾ। ਉਨਾਂ ਨੇ ਕਿਹਾ ਕਿ ਇਸ ਤੋਂ ਬਿਨਾਂ ਬੱਸਾਂ ਵਿਚ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਬੱਸਾਂ ਵਿਚ ਜੀਪੀਐਸ ਸਿਸਟਮ ਲਗਾਏ ਗਏ ਹਨ ਅਤੇ ਨਿੱਜੀ ਬੱਸਾਂ ਵਿਚ ਵੀ 31 ਅਗਸਤ ਤੱਕ ਇਹ ਸਿਸਟਮ ਲਗਾਉਣ ਲਈ ਕਿਹਾ ਗਿਆ ਹੈ।

ਇਸ ਸਮਾਗਮ ਤੋਂ ਬਾਅਦ ਮੁੱਖ ਮਹਿਮਾਨਾਂ ਵੱਲੋਂ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਔਰਤਾਂ ਲਈ ਇਹ ਸਕੀਮ ਬਹੁਤ ਲਾਹੇਵੰਦ ਹੈ ਅਤੇ ਇਸ ਨਾਲ ਔਰਤਾਂ ਨੂੰ ਸਮਾਜਿਕ ਬਰਾਬਰੀ ਮਿਲੇਗੀ ਅਤੇ ਉਨਾਂ ਨੂੰ ਪੜਨ ਅਤੇ ਅੱਗੇ ਵੱਧਣ ਦੇ ਵੀ ਵਧੇਰੇ ਮੌਕੇ ਮਿਲਣਗੇ। ਉਨ੍ਹਾਂ ਕਿਹਾ ਕਿ ਦੇਸ ਦੇ ਕਿਸੇ ਵੀ ਸੂਬੇ ਅੰਦਰ ਏਨੀਆਂ ਸਹੂਲਤਾਂ ਲੋਕਾਂ ਨੂੰ ਪ੍ਰਦਾਨ ਨਹੀਂ ਕੀਤੀਆਂ ਜਾਂਦੀਆਂ ਜਿੰਨੀਆਂ ਕਿ ਪੰਜਾਬ ਸਰਕਾਰ ਨੇ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੈਨਸਨ ਦੀ ਰਕਮ ਵਿੱਚ ਵਾਧਾ ਕਰਕੇ ਉਸ ਨੂੰ 1500/-ਰੁਪਏ ਕਰਨਾ, ਆਸੀਰਵਾਦ ਸਕੀਮ ਦੀ ਰਕਮ ਵਧਾ ਕੇ 51000/-ਰੁਪਏ ਕਰਨਾ, ਇਹ ਇਸ ਗੱਲ ਦਾ ਹਾਮੀ ਭਰਦੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਹਮੇਸਾਂ ਆਪਣੀ ਕਹਿਣੀ ਤੇ ਪੂਰੇ ਉਤਰੇ ਹਨ।

LEAVE A REPLY

Please enter your comment!
Please enter your name here