237 ਨਵੇ ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 13834, 9 ਮੌਤਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜਿਲੇ ਦੀ ਕੋਵਿਡ ਬਾਰੇ ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਅੱਜ ਜਿਲੇ ਵਿੱਚ 2456 ਨਵੇ ਸੈਪਲ ਲਏ ਗਏ ਹਨ ਅਤੇ 3672  ਸੈਪਲਾ ਦੀ ਰਿਪੋਟ ਪ੍ਰਾਪਤ ਹੋਣ ਨਾਲ 237 ਨਵੇ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 13834 ਹੋ ਗਈ ਹੈ .। ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੇ ਲੇ ਕੇ ਹੁਣ ਤੱਕ ਜਿਲੇ ਅੰਦਰ 389294 ਸੈਪਲ ਲਏ ਗਏ ਹਨ ਜਿਨਾ ਵਿੱਚੋ 373018 ਸੈਪਲ ਨੈਗਟਿਵ , 4064 ਸੈਪਲਾਂ ਦਾ ਰਿਪੋਟ ਦਾ ਇੰਤਜਾਰ ਹੈ ,ਤੇ 202 ਸੈਪਲ ਇਨਵੈਲਡ ਹਨ । ਐਕਟਿਵ ਕੈਸਾਂ ਦੀ ਗਿਣਤੀ 1734 ਹੈ ਜਦ ਕਿ 12538 ਮਰੀਜ ਠੀਕ ਹੋਏ ਹਨ । ਕੁੱਲ ਮੌਤਾਂ ਦੀ ਗਿਣਤੀ 553 ਹੈ ।  ਜਿਲਾ ਹੁਸ਼ਿਆਰਪੁਰ ਦੇ 237 ਸੈਪਲ ਪਾਜੇਟਿਵ ਆਏ ਹਨ ਜਿਨਾ ਵਿੱਚ ਸ਼ਹਿਰ ਹੁਸ਼ਿਆਰਪੁਰ 19 ਅਤੇ  218  ਸੈਪਲ ਬਾਕੀ ਸਿਹਤ ਕੇਦਰਾ ਨਾਲ ਸਬੰਧਿਤ ਹਨ ।

Advertisements

ਇਸ ਮੋਕੈ ਉਹਨਾਂ ਇਹ ਵੀ ਦੱਸਿਆ ਜਿਲੇ ਵਿੱਚ ਕੋਰੋਨਾ ਨਾਲ 9 ਮੌਤਾ ਹੋਈਆ ਹਨ (1)84 ਸਾਲਾ ਵਿਆਕਤੀ  ਵਾਸੀ  ਬੱਸੀ ਖਵਾਜੂ ਦੀ ਮੌਤ ਘਰ ਵਿਖੇ ਹੋਈ ਹੈ (2) 65  ਸਾਲਾ ਔਰਤ ਵਾਸੀ ਭੂੰਗਾ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿੱਚ ਹੋਈ (3) 62 ਸਾਲਾ ਔਰਤ ਵਾਸੀ ਟਾਡਾ ਦੀ ਮੌਤ ਸਿਵਲ ਹਸਪਤਾਲ  ਦਸੂਹਾਂ (4) 67 ਸਾਲਾ ਵਿਆਕਤੀ   ਵਾਸੀ ਟਾਡਾ ਹੁਸ਼ਿਆਰਪੁਰ ਦੀ ਮੌਤ ਆਈ ਵੀ ਬਾਈ ਹੁਸ਼ਿਆਰਪੁਰ ਵਿਖੇ ਹੋਈ ਹੈ  (5) 85 ਸਾਲਾ ਔਰਤ ਵਾਸੀ ਸੰਤ ਭਾਗ ਸਿੰਘ ਨਗਰ ਹੁਸ਼ਿਆਰਪੁਰ   ਦੀ ਮੌਤ ਨਿਜੀ ਹਸਪਤਾਲ ਜਲੰਧਰ   (6) 75  ਸਾਲਾ ਪੁਰਸ਼  ਵਾਸੀ ਭੂੰਗਾ  ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ  (7) 72  ਸਾਲਾ ਪੁਰਸ਼ ਵਾਸੀ ਮਾਹਿਲਪੁਰ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ  (8) 65  ਸਾਲਾ ਪੁਰਸ਼  ਵਾਸੀ ਚੱਕੇਵਾਲ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ (9) 56 ਸਾਲਾ ਪੁਰਸ਼  ਵਾਸੀ ਟਾਡਾ  ਦੀ ਮੌਤ ਡੀ ਐਮ ਸੀ ਲੁਧਿਆਣਾ ਵਿੱਚ ਹੋਈ । ਉਹਨਾਂ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਜਾਦੀ ਹੈ ਇਸ ਮਹਾਂਮਾਰੀ ਨੂੰ ਹਲਕੇ ਵਿੱਚ ਨਾ ਲੈਦੇ ਹੋਏ ਸਿਹਤ ਵਿਭਾਗ ਵੱਲੋ ਜਾਰੀ ਹਦਾਇਤਾ ਦਾ ਸਖਤ ਪਾਲਣਾ ਕੀਤੀ ਜਾਵੇ ਅਤੇ ਜਲਦ ਤੋ ਜਲਦ ਆਪਣਾ ਕੋਵਿਡ 19 ਟੀਕਾਕਰਨ ਨਜਦੀਕੀ ਸਿਹਤ ਸੰਸਥਾਵਾਂ ਤੋ ਕਰਵਿਆ ਜਾਵੇ ਤਾਂ ਜੋ ਇਸ ਬਿਮਾਰੀ ਪ੍ਰਤੀ ਰੋਧਿਕ ਸ਼ਕਤੀ ਪੈਦਾ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here