ਡਿਪਟੀ ਕਮਿਸ਼ਨਰ ਪਠਾਨਕੋਟ ਤੇ ਪ੍ਰਸਾਸਨਿਕ ਅਧਿਕਾਰੀਆਂ ਨੇ ਲਗਾਈ ਕਰੋਨਾ ਤੋਂ ਬਚਾਓ ਲਈ ਦੂਸਰੀ ਵੈਕਸੀਨ ਡੋਜ

ਪਠਾਨਕੋਟ (ਦ ਸਟੈਲਰ ਨਿਊਜ਼)। ਸਾਲ 2020 ਦੋਰਾਨ ਜਿਲ੍ਹਾ ਪਠਾਨਕੋਟ ਦੇ ਹਰੇਕ ਨਿਵਾਸੀ ਨੇ ਕੋਵਿਡ 19 ਦੇ ਚਲਦਿਆਂ ਕਾਫੀ ਪ੍ਰੇਸਾਨੀਆਂ ਦਾ ਸਾਮਨਾ ਕੀਤਾ ਅਤੇ ਅਪਣਾ ਸਹਿਯੋਗ ਵੀ ਦਿੱਤਾ, ਸਾਰੇ ਜਿਲ੍ਹਾ ਨਿਵਾਸੀਆਂ ਦੇ ਸਹਿਯੋਗ ਸਦਕਾ ਹੀ ਅਸੀਂ ਕਰੋਨਾ ਤੇ ਫਤਿਹ ਪਾ ਸਕੇ ਹਾਂ, ਇਸ ਲਈ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਭਵਿੱਖ ਵਿੱਚ ਵੀ ਅਸੀਂ ਕਰੋਨਾ ਤੋਂ ਬਚਾਓ ਲਈ ਦਿੱਤੀਆਂ ਜਾ ਰਹੀਆ ਹਦਾਇਤਾਂ ਦੀ ਪਾਲਣਾ ਕਰੀਏ ਅਤੇ ਕਰੋਨਾ ਦੀ ਜੋ ਵੈਕਸੀਨ ਲਗਾਈ ਜਾ ਰਹੀ ਹੈ ਕਿਸੇ ਤਰ੍ਹਾਂ ਦੇ ਵੀ ਵਹਿਮ ਤੋਂ ਬਾਹਰ ਨਿਕਲ ਕੇ ਲਗਾਈਏ। ਇਹ ਪ੍ਰਗਟਾਵਾ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਅੱਜ ਸਿਵਲ ਹਸਪਤਾਲ ਵਿਖੇ ਜਿਲ੍ਹਾ ਪ੍ਰਸਾਸਨਿਕ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਰੋਨਾ ਤੋਂ ਬਚਾਓ ਲਈ ਲਗਾਈ ਜਾ ਰਹੀ ਵੈਕਸੀਨ ਦੀ ਦੂਸਰੀ ਡੋਜ ਲਗਾਉਂਣ ਤੋਂ ਬਾਅਦ ਕੀਤਾ। ਜਿਕਰਯੋਗ ਹੈ ਕਿ ਅੱਜ ਸਿਵਲ ਹਸਪਤਾਲ ਪਠਾਨਕੋਟ ਵਿਖੇ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ , ਜਤਿੰਦਰ ਸਰਮਾ ਪੀ.ਏ. ਟੂ ਡਿਪਟੀ ਕਮਿਸ਼ਨਰ ਅਤੇ ਹੋਰ ਜਿਲ੍ਹਾ ਪ੍ਰਸਾਸਨਿਕ ਅਧਿਕਾਰੀਆਂ ਵੱਲੋਂ ਕਰੋਨਾ ਤੋਂ ਬਚਾਓ ਲਈ ਵੈਕਸੀਨ ਦੀ ਦੂਸਰੀ ਡੋਜ ਲਗਾਈ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਪਠਾਨਕੋਟ ਵੱਲੋਂ ਹੁਣ ਤੱਕ 34,942 ਤੋਂ ਜਿਆਦਾ ਲੋਕਾਂ ਨੂੰ ਕਰੋਨਾ ਤੋਂ ਬਚਾਓ ਲਈ ਵੈਕਸੀਨ ਲਗਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਭ ਤੋਂ ਪਹਿਲਾ ਸਰਕਾਰੀ ਹਸਪਤਾਲ ਦੇ ਡਾਕਟਰਾਂ ਅਤੇ ਬਾਕੀ ਸਟਾਫ ਨੂੰ ਵੈਕਸੀਨ ਲਗਾਈ ਗਈ ਸੀ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਇਹ ਹੀ ਅਪੀਲ ਹੈ ਕਿ ਝੂਠੀਆਂ ਅਫਵਾਹਾਂ ਵਿੱਚ ਨਾ ਆਓ ਅਤੇ ਜਦੋਂ ਵੀ ਸਿਹਤ ਵਿਭਾਗ ਦੀ ਟੀਮ ਵੱਲੋਂ ਆਪ ਜੀ ਨੂੰ ਕਰੋਨਾ ਤੋਂ ਬਚਾਓ ਲਈ ਵੈਕਸੀਨ ਲਗਾਈ ਜਾਂਦੀ ਹੈ ਤਾਂ ਸਹਿਯੋਗ ਕਰੋ। ਉਨ੍ਹਾਂ ਕਿਹਾ ਕਿ ਕਰੋਨਾ ਤੋਂ ਬਚਾਓ ਲਈ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੋ।

Advertisements

LEAVE A REPLY

Please enter your comment!
Please enter your name here