ਮੋਬਾਇਲ ਟੀਕਾਕਰਨ ਕੈਂਪਾਂ ਰਾਹੀਂ 1100 ਤੋਂ ਵੱਧ ਉਦਯੋਗਿਕ ਕਾਮਿਆਂ ਨੂੰ ਲਗਾਈ ਕੋਵਿਡ ਵੈਕਸੀਨ: ਡਿਪਟੀ ਕਮਿਸ਼ਨਰ

ਜਲੰਧਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪਿਛਲੇ ਤਿੰਨ ਦਿਨਾਂ ਦੌਰਾਨ ਸਥਾਨਿਕ ਉਦਯੋਗਾਂ ਵਿੱਚ ਕੰਮ ਕਰਕੇ ਯੋਗ 1100 ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਮੋਬਾਇਲ ਟੀਕਾਕਰਨ ਕੈਂਪਾਂ ਦੌਰਾਨ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਜਾ ਚੁੱਕਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਤਿੰਨ ਦਿਨਾਂ ਦੌਰਾਨ ਉਦਯੋਗਿਕ ਖੇਤਰਾਂ ਵਿੱਚ ਕੈਂਪ ਲਗਾ ਕੇ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਕੋਵਿਡ ਵੈਕਸੀਨ ਲਗਾਉਣ ਅਧੀਨ ਕਵਰ ਕੀਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਵਿਸ਼ੇਸ਼ ਕੈਂਪ ਲਗਾਏ ਜਾਣਗੇ।

Advertisements

ਉਨ੍ਹਾਂ ਕਿਹਾ ਕਿ ਖੇਡ ਉਦਯੋਗ ਨੂੰ ਕਵਰ ਕਰਨ ਲਈ ਨਿਵੀਆ ਅਤੇ ਸਾਵੀ ਸਪੋਰਟਸ ਵਿਖੇ ਵੀਰਵਾਰ ਨੂੰ ਦੋ ਨਵੇਂ ਕੈਂਪ ਲਗਾਏ ਗਏ ਹਨ। ਉਨ੍ਹਾਂ ਉਦਯੋਗਪਤੀਆਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਵਿੱਚ ਸ਼ਿਰਕਤ ਕਰਕੇ ਵੱਧ ਤੋਂ ਵੱਧ ਯੋਗ ਕਾਮਿਆਂ ਨੂੰ ਕੋਵਿਡ ਵੈਕਸੀਨ ਲਗਾਉਣ ਦੀ ਮੁਹਿੰਮ ਤਹਿਤ ਕਵਰ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਨਵੀਆਂ ਹਦਾਇਤਾਂ ਦੇ ਅਨੁਸਾਰ ਪਹਿਲੀ ਅਪ੍ਰੈਲ ਤੋਂ 45 ਸਾਲ ਦਾ ਹਰ ਵਿਅਕਤੀ ਬਿਨਾਂ ਕਿਸੇ ਸਹਿ ਬਿਮਾਰੀ ਦੇ ਕੋਵਿਡ ਵੈਕਸੀਨ ਲਗਾਉਣ ਲਈ ਯੋਗ ਹੈ , ਇਸ ਲਈ ਸਾਰੇ ਯੋਗ ਲਾਭਪਾਤਰੀਆਂ ਨੂੰ ਕੋਵਿਡ ਵੈਕਸੀਨ ਲਗਾਉਣ ਲਈ ਅੱਗੇ ਆਉਣਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨਾਂ ਵਿਸ਼ੇਸ਼ ਕੈਂਪਾਂ ਦੌਰਾਨ ਗਦੱਈਪੁਰ ਵਿਖੇ 248, ਸਾਵੀ ਇੰਟਰਨੈਸ਼ਨਲ ਵਿਖੇ 150, ਫੋਕਲ ਪੁਆਇੰਟ ਵਿਖੇ 1509, ਆਰ.ਐਮ.ਐਕਸ ਧੋਗੜੀ ਰੋਡ ਵਿਖੇ 156, ਸ਼ਾਰਪ ਚਕਸ ਵਿਖੇ 125, ਇੰਡਸਟਰੀਅਲ ਅਸਟੇਟ ਵਿਖੇ 125 ਅਤੇ ਨਿਵੀਆ ਸਪੋਰਟਸ ਵਿਖੇ 110 ਤੋਂ ਜ਼ਿਆਦ ਯੋਗ ਲਾਭਪਾਤਰੀਆਂ ਨੂੰ ਕੋਵਿਡ ਵੈਕਸੀਨ ਲਗਾਈ ਗਈ। ਉਨ੍ਹਾਂ ਸਿਹਤ ਅਤੇ ਉਦਯੋਗ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਦਯੋਗਿਕ ਕਾਮਿਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਕੋਵਿਡ ਵੈਕਸੀਨ ਲਗਾਉਣ ਲਈ ਅਜਿਹੇ ਕੈਂਪਾਂ ਨੂੰ ਲਗਾਤਾਰ ਜਾਰੀ ਰੱਖਿਆ ਜਾਵੇ। ਡਿਪਟੀ ਕਮਿਸ਼ਨਰ ਨੇ ਜ਼ੋਰ ਦਿੱਤਾ ਕਿ ਕੋਵਿਡ ਕਾਰਨ ਹੋਣ ਵਾਲੀ ਮੌਤ ਦਰ ਨੂੰ ਕਾਬੂ ਹੇਠ ਰੱਖਣ ਲਈ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਕੋਵਿਡ ਵੈਕਸੀਨੇਸ਼ਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਕੋਵਿਡ ਵੈਕਸੀਨ ਨਾਲ ਐਂਟੀਬਾਡੀਜ਼ ਵਿਕਸਿਤ ਹੁੰਦੀਆਂ ਹਨ ਜੋ ਵਾਇਰਸ ਤੋਂ ਸੁਰੱਖਿਆ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਯੋਗ ਲਾਭਪਾਤਰੀਆਂ ਨੂੰ ਉਨਾਂ ਦੀਆਂ ਬਰੂਹਾਂ ’ਤੇ ਕੋਵਿਡ ਵੈਕਸੀਨੇਸ਼ਨ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ ਵਿੱਚ ਅਜਿਹੇ ਕੈਂਪ ਲਗਾਏ ਜਾਣਗੇ।

LEAVE A REPLY

Please enter your comment!
Please enter your name here