‘ਵੈਕਸੀਨ ਤੁਹਾਡੇ ਦੁਆਰ’ ਤਹਿਤ ਪ੍ਰਸ਼ਾਸਨ ਵਲੋਂ ਮਾਲਾਂ/ਫੈਕਟਰੀਆਂ ਅਤੇ ਖਾਣ ਵਾਲੀਆਂ ਥਾਵਾਂ ’ਤੇ ਲਗਾਏ ਜਾਣਗੇ ਕੈਂਪ: ਡਿਪਟੀ ਕਮਿਸ਼ਨਰ

ਜਲੰਧਰ (ਦ ਸਟੈਲਰ ਨਿਊਜ਼)। ਜ਼ਿਲ੍ਹੇ ਵਿੱਚ 45 ਸਾਲ ਅਤੇ ਇਸ ਤੋਂ ਉਪਰ ਦੀ ਉਮਰ ਵਰਗ ਦੇ ਲੋਕਾਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਦੀ ਲਗਾਉਣ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ‘ਵੈਕਸੀਨ ਤੁਹਾਡੇ ਦੁਆਰ’ ਤਹਿਤ ਸਾਰੇ ਮਾਲਾਂ, ਫੈਕਟਰੀਆਂ ਅਤੇ ਖਾਣ ਵਾਲੀਆਂ ਥਾਵਾਂ ਤੋਂ ਇਲਾਵਾ ਹੋਰ ਵਪਾਰਕ ਸੰਸਥਾਵਾਂ ਜਿਥੇ ਰੋਜ਼ਾਨਾ 200 ਤੋਂ ਵੱਧ ਦਾ ਇਕੱਠ ਹੁੰਦਾ ਹੈ ਵਿਖੇ ਕੋਵਿਡ ਵੈਕਸੀਨ ਦਾ ਟੀਕਾ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਜਿਹੀਆਂ ਸੰਸਥਾਵਾਂ ਦੇ ਮਾਲਕ ਆਪਣੇ ਵੇਰਵੇ ਈ ਮੇਲ covidvaccinationjal0gmail.com ’ਤੇ ਅਤੇ ਵਟਸਅਪ ਨੰਬਰ 9888981881 ਅਤੇ 9501799068 ’ਤੇ ਭੇਜ ਸਕਦੇ । ਉਨ੍ਹਾਂ ਦੱਸਿਆ ਕਿ ਇਹ ਜਾਣਕਾਰੀ ਕੇਵਲ ਨਿਰਧਾਰਿਤ ਪ੍ਰੋਫਾਰਮੇ ਵਿੱਚ ਹੀ ਭੇਜੀ ਜਾਵੇ , ਜਿਸ ਨੂੰ ਪ੍ਰਸ਼ਾਸਨ ਵਲੋਂ ਸਬੰਧਿਤ ਸੰਸਥਾਵਾਂ ਨਾਲ ਸਾਂਝਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਪਣੀਆਂ ਸੰਸਥਾਵਾਂ ਵਿੱਚ ਕੈਂਪ ਲਗਾਉਣ ਲਈ ਇਕ ਪਹਿਚਾਣ ਪੱਤਰ ਦੀ ਲੋੜ ਹੈ ਜਿਸ ਨੂੰ ਪ੍ਰੋਫਾਰਮੇ ਦੇ ਨਾਲ ਹੀ ਭੇਜਿਆ ਜਾਵੇ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਹ ਕੈਂਪ ਲਗਾਉਣ ਦਾ ਮੁੱਖ ਮੰਤਵ ਵੱਡੇ ਪੱਧਰ ’ਤੇ ਯੋਗ ਲਾਭਪਾਤਰੀਆਂ ਨੂੰ ਕਵਰ ਕਰਨਾ ਹੈ ਜੋ ਲੰਬੀਆਂ ਲਾਈਨਾਂ ਜਾਂ ਹੋਰ ਕਿਸੇ ਝਿਜਕ ਕਰਕੇ ਕੋਵਿਡ ਵੈਕਸੀਨ ਲਗਵਾਉਣ ਲਈ ਸੈਸ਼ਨ ਸਾਈਟਾਂ ’ਤੇ ਜਾਣਾ ਨਹੀਂ ਚਾਹੁੰਦੇ। ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਤਹਿਤ 45 ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਪੁਰਸ਼/ਮਹਿਲਾਵਾਂ ਨੂੰ ਇਸ ਮਹੀਨੇ ਦੌਰਾਨ ਕੋਵਿਡ ਵੈਕਸੀਨ ਲਗਾਈ ਜਾਵੇਗੀ। ਥੋਰੀ ਨੇ ਦੱਸਿਆ ਕਿ ਸਾਰੇ ਮਾਲਾਂ, ਫੈਕਟਰੀਆਂ ਅਤੇ ਹੋਰ ਖਾਣ ਵਾਲੀਆਂ ਥਾਵਾਂ ਵਿੱਚ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਏ ਜਾਣਗੇ, ਜਿਸ ਲਈ ਉਨ੍ਹਾਂ ਨੂੰ ਈ ਮੇਲ ਰਾਹੀਂ ਨਿਰਧਾਰਿਤ ਪ੍ਰੋਫਾਰਮੇ ਵਿੱਚ ਵੇਰਵੇ ਭੇਜਣ ਦੀ ਲੋੜ ਹੈ ਅਤੇ ਇਸ ਉਪਰੰਤ ਪ੍ਰਸ਼ਾਸਨ ਵਲੋਂ ਕੋਵਿਡ ਵੈਕਸੀਨ ਲਗਾਉਣ ਲਈ ਕੈਂਪ ਲਗਾਏ ਜਾਣਗੇ। ਸ੍ਰੀ ਥੋਰੀ ਨੇ ਕਿਹਾ ਕਿ ਕੇਵਲ ਕੋਵਿਡ ਵੈਕਸੀਨ ਲਗਾ ਕੇ ਹੀ ਰੋਗ ਪ੍ਰਤੀ ਰੋਧਕ ਸਮਰੱਥਾ ਨੂੰ ਮਜ਼ਬੂਤ ਬਣਾਇਆ ਜਾ ਸਕਦਾ ਹੈ, ਜੋ ਕਿ ਵਾਇਰਸ ਦੀ ਕੜੀ ਨੂੰ ਤੋੜਨ ਵਿੱਚ ਮਦਦਗਾਰ ਸਾਬਿਤ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਯੋਗ ਲਾਭਪਾਤਰੀਆਂ ਦੀ ਖੱਬੀ ਬਾਂਹ ’ਤੇ ਜਲਦ ਤੋਂ ਜਲਦ ਕੋਵਿਡ ਵੈਕਸੀਨ ਲਗਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਵਿਡ ਵੈਕਸੀਨ ਲਗਾਉਣ ਲਈ ਅੱਗੇ ਆਉਣ ਅਤੇ ਸਮਾਜਿਕ ਜਿੰਮੇਵਾਰੀ ਨੂੰ ਸਮਝਦੇ ਹੋਏ ਨੇੜਲੇ ਸਿਹਤ ਕੇਂਦਰ ਤੋਂ ਕੋਵਿਡ ਵੈਕਸੀਨ ਦਾ ਟੀਕਾ ਜਰੂਰ ਲਗਵਾਉਣ।

LEAVE A REPLY

Please enter your comment!
Please enter your name here