ਫਿਰੋਜ਼ਪੁਰ: ਵਿਧਾਇਕ ਪਿੰਕੀ ਨੇ ਆਨੰਦ ਧਾਮ ਕੁਸ਼ਟ ਆਸ਼ਰਮ ਵਿਖੇ ਕਮਰਿਆਂ ਦੀ ਉਸਾਰੀ ਲਈ ਦਿੱਤਾ 20 ਲੱਖ ਦਾ ਚੈੱਕ

ਫਿਰੋਜ਼ਪੁਰ (ਦ ਸਟੈਲਰ ਨਿਊਜ਼)।  ਫਿਰੋਜ਼ਪੁਰ ਸ਼ਹਿਰ ਵਿਖੇ ਆਨੰਦ ਧਾਮ ਕੁਸ਼ਟ ਆਸ਼ਰਮ ਦੇ ਕਮਰਿਆਂ ਦੀ ਉਸਾਰੀ ਅਤੇ ਹੋਰ ਜ਼ਰੂਰੀ ਰੇਨੇਵੇਸ਼ਨ ਲਈ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰ: ਪਰਮਿੰਦਰ ਸਿੰਘ ਪਿੰਕੀ ਵੱਲੋਂ ਕੁਸ਼ਟ ਆਸ਼ਰਮ ਦੇ ਪ੍ਰਬੰਧਕਾਂ/ਅਹੁੱਦੇਦਾਰਾਂ ਨੂੰ 20 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ ਕੀਤਾ ਗਿਆ। ਇਸ ਤੋਂ ਪਹਿਲਾਂ ਵੀ ਕੁਸ਼ਟ ਆਸ਼ਰਮ ਲਈ ਵਿਧਾਇਕ ਪਿੰਕੀ ਵੱਲੋਂ 10 ਲੱਖ ਰੁਪਏ ਦਿੱਤੇ ਗਏ ਸਨ।

Advertisements

ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਇਹ 20 ਲੱਖ ਰੁਪਏ ਆਸ਼ਰਮ ਵਿਖੇ ਨਵੇਂ ਕਮਰਿਆਂ ਦੀ ਉਸਾਰੀ ਤੇ ਖਰਚ ਕੀਤੇ ਜਾਣੇ ਹਨ, ਜਿਸ ਦਾ ਕੰਮ ਵੀ ਸ਼ੁਰੂ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਵੇਂ ਕਮਰੇ ਬਣਨ ਨਾਲ ਇੱਥੇ ਰਹਿ ਰਹੇ ਲੋਕਾਂ ਨੂੰ ਰਹਿਣ ਲਈ ਹੋਰ ਵੀ ਵਧੀਆ ਮਾਹੋਲ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਲੋਕ ਵੀ ਸਾਡੇ ਸਮਾਜ ਦਾ ਹੀ ਹਿੱਸਾ ਹਨ ਅਤੇ ਸਾਨੂੰ ਸਮਾਜ ਵਿੱਚ ਰਹਿ ਰਹੇ ਲੋਕਾਂ ਨੂੰ ਬਰਾਬਰ ਦਾ ਸਮਝਨਾ ਚਾਹੀਦਾ ਹੈ ਤੇ ਕਿਸੇ ਨਾਲ ਭੇਦ ਭਾਵ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਲੋਕਾਂ ਦੀ ਸੇਵਾ ਲਈ ਅਕਸਰ ਇੱਥੇ ਆਉਂਦੇ ਰਹਿੰਦੇ ਹਨ ਅਤੇ ਇਨ੍ਹਾਂ ਦੀਆਂ ਦੁਆਵਾ ਅਤੇ ਆਸ਼ੀਰਵਾਦ ਪ੍ਰਾਪਤ ਕਰਦੇ ਹਨ        

ਉਨ੍ਹਾਂ ਕਿਹਾ ਕਿ ਲੋੜ ਪੈਣ ਤੇ ਕੁਸ਼ਟ ਆਸ਼ਰਮ ਲਈ ਹੋਰ ਫੰਡ ਵੀ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਉਨਾਂ ਦੀ ਸੋਚ ਸਮਾਜ ਦੇ ਹਰ ਵਰਗ ਦਾ ਵਿਕਾਸ ਕਰਨ ਦੀ ਹੈ ਤੇ ਸਮਾਜ ਦੇ ਹਰ ਵਰਗ ਨੂੰ ਹਰ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ।  ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਹਰ ਵਰਗ ਲਈ ਵਿਕਾਸ ਅਤੇ ਭਲਾਈ ਸਬੰਧੀ ਪ੍ਰਾਜੈਕਟ ਲਿਆਂਦੇ ਜਾਣਗੇ ਅਤੇ ਕਿਸੇ ਵੀ ਕੰਮ ਲਈ ਫਿਰੋਜ਼ਪੁਰ ਵਿੱਚ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦਾ ਮੰਤਵ ਫਿਰੋਜ਼ਪੁਰ ਦਾ ਸਰਵਪੱਖੀ ਵਿਕਾਸ ਕਰਨਾ ਹੈ ਤਾਂ ਜੋ ਇਥੋਂ ਦੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਆਵੇ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਸੁਖਵਿੰਦਰ ਸਿੰਘ ਅਟਾਰੀ, ਬਲਵੀਰ ਬਾਠ ਚੇਅਰਮੈਨ ਬਲਾਮ ਸੰਮਤੀ, ਬਿੱਟੂ ਸਾਂਘਾ, ਗੁਲਸ਼ਨ ਮੌਂਗਾ ਸੀਨੀਅਰ ਐਡਵੋਕੇਟ, ਧਰਮਜੀਤ ਸਿੰਘ, ਰਿਸ਼ੀ ਸਰ਼ਮਾ, ਪੀਡੀ ਸ਼ਰਮਾ, ਗੁਰਮੀਤ ਸਿੰਘ, ਕਾਬਲ ਸਿੰਘ, ਜਸਵਿੰਦਰ ਸਿੰਘ, ਰਿੰਕੂ ਗਰੋਵਰ ਆਦਿ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here