ਫਾਜ਼ਿਲਕਾ: ਜਿਲ੍ਹਾ ਸਿੱਖਿਆ ਅਫਸਰ ਨੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਬਚਿਆਂ ਦਾ ਦਾਖਲਾ ਕਰਵਾਉਣ ਲਈ ਕੀਤਾ ਪ੍ਰੇਰਿਤ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸ਼੍ਰੀ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ ਵਿੱਚ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿਚ ਦਾਖਲਿਆਂ ਨੂੰ ਬੜਾਵਾ ਦੇਣ ਲਈ ਸ਼ੁਰੂ ਕੀਤੀ ਈਚ ਵੰਨ ਬਰਿੰਗ ਵੰਨ ਮੁਹਿੰਮ ਤਹਿਤ ਜਿਲ੍ਹਾ ਫਾਜਿਲਕਾ ਦੇ ਵੱਖ ਵੱਖ ਸਕੂਲਾਂ ਵੱਲੋਂ ਪਿੰਡਾਂ ਵਿਚ ਜਾਗਰੂਕਤਾ ਦਾਖਲਾ ਅਭਿਆਨ ਚਲਾਇਆ ਹਨ।

Advertisements

ਇਸੇ ਕੜੀ ਤਹਿਤ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਫਾਜ਼ਿਲਕਾ ਡਾ. ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਵੱਲੋ ਪਿੰਡ ਸਵਾਹ ਵਾਲਾ ਵਿਖੇ ਪਹੁੰਚ ਕੇ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਪ੍ਰਾਇਮਰੀ ਸਕੂਲ ਸਵਾਹ ਵਾਲਾ ਬਲਾਕ ਗੁਰੂਹਰਸਹਾਏ 3 ਵਿਖੇ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਉਹਨਾਂ ਵੱਲੋਂ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਤੋ ਜਾਣੂ ਕਰਵਾਇਆ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ।

ਉਹਨਾਂ ਕਿਹਾ ਕਿ ਸਾਡੇ ਸਰਕਾਰੀ ਸਕੂਲ ਪੂਰਨ ਸਮਾਰਟ ਬਣ ਚੁੱਕੇ ਹਨ ਜਿੱਥੇ ਪ੍ਰੋਜੈਕਟਰ, ਐਲ.ਈ.ਡੀ ਅਤੇ ਆਧੁਨਿਕ ਤਕਨੀਕਾਂ ਰਾਹੀਂ ਉੱਚ ਪਾਏ ਦੀ ਸਿੱਖਿਆ ਦਿੱਤੀ ਜਾਂਦੀ ਹੈ। ਸਰਕਾਰੀ  ਸਕੂਲਾਂ ਵਿੱਚ ਉੱਚ ਯੋਗਤਾ ਪ੍ਰਾਪਤ ਅਧਿਆਪਕ ਮੌਜੂਦ ਹਨ।ਸਿੱਖਿਆ ਦੇ ਨਾਲ- ਨਾਲ ਸਹਾਇਕ ਗਤੀਵਿਧੀਆਂ ਅਤੇ ਖੇਡਾਂ ਵਿੱਚ ਵੀ ਵਿਦਿਆਰਥੀਆਂ ਨੂੰ ਅੱਗੇ ਵਧਣ ਲਈ ਪੂਰੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਇਸ ਮੌਕੇ `ਤੇ ਸੀਐਚਟੀ ਗੁਰਦਿੱਤ ਸਿੰਘ ਨੇ ਕਿਹਾ ਸਮਾਰਟ ਸਕੂਲ ਸਵਾਹ ਵਾਲਾ ਸਕੂਲ ਵਿੱਚ ਪੰਜਾਬੀ ਦੇ ਨਾਲ ਅੰਗਰੇਜ਼ੀ ਮਾਧਿਅਮ ਰਾਹੀਂ ਪੜ੍ਹਾਈ ਕਰਵਾਈ ਜਾਂਦੀ ਹੈ।ਉੱਥੇ ਕਿਤਾਬਾਂ, ਵਰਦੀਆਂ ਮੁਫਤ ਅਤੇ ਵੱਡੇ ਪੱਧਰ `ਤੇ ਵਜੀਫੇ ਵੀ ਸਰਕਾਰ ਵੱਲੋਂ ਦਿੱਤੇ ਜਾ ਰਹੇ ਹਨ। ਇਸ ਮੌਕੇ `ਤੇ ਸਕੂਲ ਦਾ ਸਮੂਹ ਸਟਾਫ ਮੌਜੂਦ ਸੀ।

LEAVE A REPLY

Please enter your comment!
Please enter your name here