ਕੋਵਿਡ-19 ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਕੇ ਜਿਲੇ ਦੀਆਂ 21 ਮੰਡੀਆਂ ’ਚ ਕੀਤੀ ਜਾ ਰਹੀ ਵਿਵਸਥਾ

ਪਠਾਨਕੋਟ(ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ 10 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਰਹੀ ਹੈ, ਕੋਵਿਡ-19 ਦੇ ਚਲਦਿਆ ਮੰਡੀਆਂ ਵਿੱਚ ਸਰਕਾਰ ਦੀਆਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੇ ਅਨੁਸਾਰ ਹੀ ਵਿਵਸਥਾ ਕੀਤੀ ਗਈ ਹੈ। ਇਹ ਪ੍ਰਗਟਾਵਾ ਅਜੈ ਪਿ੍ਰੰਯਾ ਸਹਾਇਕ ਜਿਲ੍ਹਾ ਖੁਰਾਕ ਤੇ ਸਪਲਾਈ ਅਫਸ਼ਰ ਪਠਾਨਕੋਟ ਨੇ ਕੀਤਾ।

Advertisements

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਦੀਆਂ 15 ਪੱਕੀਆਂ ਤੇ 6 ਆਰਜ਼ੀ  ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਕਰਨ ਲਈ ਸਾਰੀਆਂ ਤਿਆਰੀਆਂ ਕੋਵਿਡ –19 ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਕੇ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਦਿਸਾ ਨਿਰਦੇਸਾਂ ਹੇਠ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ ਸਮਾਜਿੱਕ ਦੂਰੀ ਬਣਾਈ ਰੱਖਣ ਦੇ ਲਈ ਮਾਰਕਿੰਗ ਕਰਵਾਈ ਜਾ ਰਹੀ ਹੈ, ਸੈਨੀਟਾਈਜੇਸ਼ਨ ਕਰਵਾਇਆ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਸਾਰੀਆਂ ਮੰਡੀਆਂ ਵਿੱਚ ਫ਼ਸਲ ਵੇਚਣ ਆਉਣ ਵਾਲੇ ਕਿਸਾਨਾਂ ਦੇ ਲਈ ਸ਼ੈਡ, ਪੀਣ ਦਾ ਪਾਣੀ ਅਤੇ ਰੋਸ਼ਨੀ ਦਾ ਇੰਤਜ਼ਾਮ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕਣਕ ਵੇਚਣ ਦੇ ਲਈ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਸਰਕਾਰ ਵਲੋਂ ਖਰੀਦਿਆਂ ਜਾਵੇਗਾ।

ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਬਚਾਓ ਸਬੰਧੀ ਜਾਗਰੂਕਤਾ ਪੈਦਾ ਕਰਦੇ ਰਹਿਣ, ਮਾਸਕ ਪਹਿਨਣ, ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣ ਕਰਨ, ਸਾਫ-ਸਫਾਈ ਦਾ ਧਿਆਨ ਰੱਖਣ ਆਦਿ ਸਹਿਤ ਵੱਖ-ਵੱਖ ਹਦਾਇਤਾਂ ਜ਼ਿਲ੍ਹੇ ਦੇ ਮੰਡੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਐਸੇ ਪ੍ਰਬੰਧ ਕੀਤੇ ਗਏ ਹਨ ਕਿ ਕਿਸਾਨਾਂ ਅਤੇ ਸਬੰਧਤ ਵਰਗ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਾ ਆਵੇ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਦੀ ਪੂਰੀ ਕੋਸ਼ਿਸ਼ ਹੈ ਕਿ ਕਿਸਾਨਾਂ ਨੂੰ ਫ਼ਸਲ ਵੇਚਣ ਵਿੱਚ ਕੋਈ ਪ੍ਰੇਸ਼ਾਨੀ ਨਾ ਆਵੇ ਅਤੇ ਉਨ੍ਹਾਂ ਨੂੰ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਵੀ ਬਚਾਇਆ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਪਣੇ ਟੋਕਣ ਦੇ ਅਨੁਸਾਰ ਹੀ ਮੰਡੀ ਵਿੱਚ ਆਉਂਣ ਅਤੇ ਮਾਸਕ ਪਾਉਂਣਾ ਯਕੀਨੀ ਬਣਾਉਂਣ ।
   

LEAVE A REPLY

Please enter your comment!
Please enter your name here