ਫ਼ਿਰੋਜਪੁਰ: ਜ਼ਿਲ੍ਹਾ ਮੈਜਿਸਟ੍ਰੇਟ ਨੇ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫ਼ਿਰੋਜਪੁਰ  (ਦ ਸਟੈਲਰ ਨਿਊਜ਼)।  ਜ਼ਿਲ੍ਹਾ ਮੈਜਿਸਟ੍ਰੇਟ ਗੁਰਪਾਲ ਸਿੰਘ ਚਾਹਲ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 31 ਮਈ 2021 ਤੱਕ ਲਾਗੂ ਰਹਿਣਗੇ।

Advertisements

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸਵੇਰੇ 09.00 ਵਜੇ ਤੋ ਸ਼ਾਮ 5.00 ਵਜੇ ਤੱਕ ਫਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਵਿਖੇ ਭਾਰੀ ਵਾਹਨਾਂ ਦੇ ਦਾਖਲ ਹੋਣ ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਉੱਧਮ ਸਿੰਘ ਚੌਂਕ ਤੋਂ ਮੱਲਵਾਲ ਰੋਡ ਅਤੇ ਉੱਧਮ ਸਿੰਘ ਚੌਂਕ ਤੋਂ ਮਾਲ ਰੋਡ ਬਿਲਕੁਲ ਹੀ ਬੰਦ ਰਹੇਗਾ। ਜਿਹੜੀ ਗੱਡੀ ਸਵੇਰੇ 9.00 ਵਜੇ ਤੋਂ ਪਹਿਲਾਂ ਸ਼ਹਿਰ ਅਤੇ ਛਾਉਣੀ ਵਿੱਚ ਦਾਖਲ ਹੋਵੇਗੀ ਉਨ੍ਹਾਂ ਦਾ ਬਾਹਰ ਜਾਣ ਦਾ ਰਸਤਾ ਮੱਖੂ ਗੇਟ, ਮੱਲਾ ਵਾਲਾ ਰੋਡ, ਕੱਚਾ ਜੀਰਾ ਰੋਡ, ਕੁੰਡਿਆ ਰੋਡ, ਬਾਰਡਰ ਰੋਡ, ਭੱਟੀਆ ਵਾਲੀ ਬਸਤੀ ਰੋਡ ਹੋਣਗੇ। ਐਤਵਾਰ ਵਾਲੇ ਦਿਨ ਸਾਰਾ ਦਿਨ ਵਹੀਕਲ ਚੱਲਣਗੇ।

ਜ਼ਿਲ੍ਹਾ ਮੈਜਿਸਟ੍ਰੇਟ ਨੇ  ਹਿਰ ਵਿੱਚ ਚੱਲਦੇ ਸਾਈਕਲ, ਰਿਕਸ਼ਾ, ਟਰੈਕਟਰ-ਟਰਾਲੀ, ਰੇਹੜੀ ਅਤੇ ਅਜਿਹੀਆਂ ਹੀ ਹੋਰ ਗੱਡੀਆਂ ਜਿਨ੍ਹਾਂ ਦੇ ਅੱਗੇ-ਪਿੱਛੇ ਲਾਈਟਾਂ ਨਹੀਂ ਹਨ, ਅਜਿਹੇ ਵਾਹਨਾਂ ਨੂੰ ਰਿਫ਼ਲੈਕਟਰ ਤੋਂ ਬਿਨਾਂ ਚੱਲਣ ‘ਤੇ ਰੋਕ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਇਨ੍ਹਾਂ ਵਾਹਨਾਂ ਤੇ ਰਿਫ਼ਲੈਕਟਰ ਨਾ ਲੱਗੇ ਹੋਣ ਕਰ ਕੇ ਅੱਗੇ ਤੋਂ ਤੇਜ਼ ਲਾਈਟਾਂ ਵਾਲਾ ਵਹੀਕਲ ਆਉਣ ਤੇ ਅਜਿਹੇ ਵਹੀਕਲਜ਼ ਨਜ਼ਰ ਨਹੀਂ ਆਉਂਦੇ, ਜਿਸ ਕਾਰਨ ਇਹ ਵਾਹਨ ਐਕਸੀਡੈਂਟਾਂ ਦਾ ਕਾਰਨ ਬਣਦੇ ਹਨ। ਇਸ ਲਈ ਕੋਈ ਵੀ ਵਾਹਨ ਚਾਲਕ ਜਿਸ ਦੇ ਵਾਹਨ ਦੇ ਅੱਗੇ-ਪਿੱਛੇ ਲਾਈਟਾਂ ਨਹੀਂ ਹਨ, ਉਨ੍ਹਾਂ ਤੇ ਲਾਲ ਰੰਗ ਦੇ ਰਿਫ਼ਲੈਕਟਰ ਜਾਂ ਕੋਈ ਆਈ ਗਲਾਸ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਨਹੀਂ ਚਲਾਏਗਾ।

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਦੇ ਮੱਦੇ-ਨਜ਼ਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਜਨਤਕ ਥਾਵਾਂ ਤੇ ਮੀਟਿੰਗਾਂ ਕਰਨ, ਨਾਹਰੇ ਲਾਉਣ,  ਜਨਤਕ ਥਾਵਾਂ ਤੇ ਉਤੇਜਕ ਸ਼ਬਦ ਇਸਤੇਮਾਲ ਕਰਨ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਵੱਖ-ਵੱਖ ਜਥੇਬੰਦੀਆਂ ਵੱਲੋਂ ਧਰਨੇ ਅਤੇ ਹੜਤਾਲਾਂ ਕਰਨ ਨਾਲ ਆਵਾਜਾਈ ਵਿਚ ਵਿਘਨ ਪੈਂਦਾ ਹੈ ਅਤੇ ਆਮ ਜਨ-ਜੀਵਨ ਅਸਤ-ਵਿਅਸਤ ਹੋਣ ਦਾ ਵੀ ਡਰ ਹੁੰਦਾ ਹੈ। ਇਸ ਤੋਂ ਇਲਾਵਾ ਜਨਤਕ ਸ਼ਾਂਤੀ ਭੰਗ ਹੋਣ ਨਾਲ ਸਰਕਾਰੀ ਅਤੇ ਨਿੱਜੀ ਜਾਇਦਾਦ ਦੇ ਨੁਕਸਾਨ ਹੋਣ ਦਾ ਵੀ ਡਰ ਹੈ। ਇਹ ਹੁਕਮ ਸਰਕਾਰੀ ਡਿਊਟੀ ਕਰ ਰਹੇ ਪੁਲਿਸ, ਹੋਮ-ਗਾਰਡਜ਼, ਸੈਨਿਕਾਂ/ਅਰਧ ਸੈਨਿਕ ਬਲਾਂ ਅਤੇ ਵਿਆਹ-ਸ਼ਾਦੀਆਂ ਤੇ ਸ਼ਾਂਤਮਈ ਢੰਗ ਨਾਲ ਕੀਤੇ ਜਾ ਰਹੇ ਜਲੂਸ ਅਤੇ ਉਹ ਸਾਰੀਆਂ ਥਾਵਾਂ ਜਿਸ ਲਈ ਸਪਸ਼ਟ ਪ੍ਰਵਾਨਗੀ ਜ਼ਿਲ੍ਹਾ/ਉਪ ਮੰਡਲ ਮੈਜਿਸਟਰੇਟ ਤੋਂ ਲਈ ਹੋਵੇ ਤੇ ਲਾਗੂ ਨਹੀਂ ਹੋਵੇਗਾ।

ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜ਼ਪੁਰ ਸ੍ਰ. ਗੁਰਪਾਲ ਸਿੰਘ ਚਾਹਲ  ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮੈਨੂਫੈਕਚਰਜ, ਯੂਜਿਸ ਐਂਡ ਡਿਸਪੋਜਲ ਐਕਟ 2005 ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਪਲਾਸਟਿਕ ਲਿਫਾਫਿਆਂ ਨੂੰ ਬਣਾਉਣ, ਸਟੋਰ ਕਰਨ, ਵੰਡਣ ਅਤੇ ਵਰਤੋਂ ਕਰਨ ਤੇ ਪੂਰਨ ਤੌਰ ਤੇ ਲਗਾਈ ਗਈ ਹੈ।

LEAVE A REPLY

Please enter your comment!
Please enter your name here