ਕਰੋਨਾ ਵੈਕਸੀਨ ਲਗਾਉਂਣ ਲਈ ਜਿਲਾ ਪ੍ਰਸ਼ਾਸਨ ਵੱਲੋਂ ਵੱਖ-ਵੱਖ 10 ਸਥਾਨਾਂ ਤੇ ਲਗਾਏ ਕੈਂਪ

ਪਠਾਨਕੋਟ (ਦ ਸਟੈਲਰ ਨਿਊਜ਼)। ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਵਾਈਰਸ ਦੀ ਵੈਕਸੀਨੇਸ਼ਨ ਦੀ ਡਰਾਈਵ ਬਹੁਤ ਹੀ ਵਧੀਆ ਚੱਲ ਰਹੀ ਹੈ ਹੁਣ ਐਨ.ਜੀ.ਓ. ਦੀ ਸਹਾਇਤਾ ਦੇ ਨਾਲ ਗਲੀ ਮੁਹੱਲਿਆਂ ਵਿੱਚ ਵੀ ਕੈਂਪ ਲਗਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਕਰੋਨਾ ਤੋਂ ਬਚਾਓ ਦੇ ਲਈ ਵੈਕਸੀਨੇਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਸੈਲੀ ਰੋਡ ਤੇ ਸਥਿਤ ਉਦਾਸੀਨ ਆਸਰਮ ਸੈਲੀ ਰੋਡ ਵਿਖੇ ਲਗਾਏ ਗਏ ਵਿਸ਼ੇਸ ਕੈਂਪ ਦੋਰਾਨ ਦੋਰਾ ਕਰਨ ਮਗਰੋਂ ਕੀਤਾ। ਇਸ ਮੋਕੇ ਤੇ ਸ੍ਰੀ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਵੀ ਹਾਜ਼ਰ ਸਨ। ਜਿਕਰਯੋਗ ਹੈ ਕਿ ਜਿਲ੍ਹਾ ਪ੍ਰਸਾਸਨ ਵੱਲੋਂ ਵੈਕਸੀਨੇਸ਼ਨ ਦੇ ਲਈ ਯੋਜਨਾ ਬਣਾਈ ਗਈ ਹੈ ਜਿਸ ਅਧੀਨ ਅੱਜ ਪਠਾਨਕੋਟ ਵਿਖੇ ਹੀ ਵੱਖ ਵੱਖ 10 ਸਥਾਨਾਂ ਤੇ ਵੈਕਸੀਨੇਸ਼ਨ ਲਗਾਉਂਣ ਲਈ ਕੈਂਪ ਲਗਾਏ ਗਏ ਅਤੇ ਲੋਕਾਂ ਨੂੰ ਕਰੋਨਾ ਤੋਂ ਬਚਾਓ ਲਈ ਵੈਕਸੀਨੇਸ਼ਨ ਲਗਾਈ ਗਈ।

Advertisements

ਇਸ ਮੋਕੇ ਤੇ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਤੋਂ ਬਚਾਓ ਲਈ ਵੈਕਸੀਨੇਸ਼ਨ ਡਰਾਈਵ ਬਹੁਤ ਹੀ ਵਧੀਆ ਚਲ ਰਹੀ ਹੈ। ਸਭ ਤੋਂ ਪਹਿਲਾ ਫਰੰਟ ਲਾਈਨ ਵਾਰੀਅਰ ਨੂੰ ਵੈਕਸੀਨੇਸ਼ਨ ਲਗਾਈ ਗਈ ਸੀ ਅਤੇ ਹੁਣ 45 ਪਲੱਸ ਉਮਰ ਦੇ ਲੋਕਾਂ ਨੂੰ ਕਰੋਨਾ ਤੋਂ ਬਚਾਓ ਲਈ ਵੈਕਸੀਨੇਸ਼ਨ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸਾਸਨ ਦਾ ਟੀਚਾ ਹੈ ਕਿ ਅਪ੍ਰੈਲ ਮਹੀਨੇ ਦੋਰਾਨ ਹੀ 45 ਪਲੱਸ ਲੋਕਾਂ ਨੂੰ ਵੈਕਸੀਨੇਸ਼ਨ ਲਗਾਈ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਦੀ ਵੈਕਸੀਨ ਲਗਾਈ ਜਾ ਰਹੀ ਹੈ, ਕਿਸੇ ਤਰ੍ਹਾਂ ਦੀ ਡਰਨ ਦੀ ਲੋੜ ਨਹੀਂ ਹੈ । ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸਾਸਨ ਅਤੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਕਰੋਨਾ ਤੋਂ ਬਚਾਓ ਲਈ ਵਿਸ਼ੇਸ ਉਪਰਾਲੇ ਕਰਕੇ ਕੈਂਪ ਲਗਾਏ ਜਾ ਰਹੇ ਹਨ ਇਸ ਲਈ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਵੀ ਜਾਗਰੁਕ ਹੋਣ ਅਤੇ ਨਿਰਧਾਰਤ ਉਮਰ ਦੇ ਲੋਕ ਕਰੋਨਾ ਤੋਂ ਬਚਾਓ ਲਈ ਵੈਕਸੀਨ ਜਰੂਰ ਲਗਾਓ।

LEAVE A REPLY

Please enter your comment!
Please enter your name here