ਪ੍ਰੋ. ਹਰਮੋਹਿੰਦਰ ਬੇਦੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਅਤੇ ਸਿੱਖਿਆਵਾਂ ਦੇ ਹਰ ਪੱਖ ਨੂੰ ਸਰੋਤਿਆਂ ਨਾਲ ਕੀਤਾ ਸਾਂਝਾ

ਜਲੰਧਰ(ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੀਆਂ ਹਦਾਇਤਾਂ ਅਨੁਸਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਜਲੰਧਰ ਵਿਖੇ ਗੁਰੂ ਸਾਹਿਬ ਦੇ ਜੀਵਨ, ਬਾਣੀ, ਸਿੱਖਿਆਵਾਂ ਅਤੇ ਸ਼ਹਾਦਤ ’ਤੇ ਅਧਾਰਤ ਵੱਖ-ਵੱਖ ਪ੍ਰਤੀਯੋਗਿਤਾਵਾਂ ਆਨਲਾਈਨ ਢੰਗ ਨਾਲ ਕਰਵਾਈਆਂ ਗਈਆਂ । ਇਸ ਲੜੀ ਤਹਿਤ ਮੰਗਲਵਾਰ ਨੂੰ 11:00 ਵਜੇ ਆਨਲਾਈਨ ਰਾਜ ਪੱਧਰੀ ਵੈਬੀਨਾਰ ਕਰਵਾਇਆ ਗਿਆ, ਜਿਸ ਵਿਚ ਪੰਜਾਬ ਦੇ ਵੱਖ-ਵੱਖ ਕਾਲਜਾਂ ਦੇ ਵੱਡੀ ਗਿਣਤੀ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਵੈਬੀਨਾਰ ਵਿੱਚ ਸੈਂਟਰਲ ਯੂਨੀਵਰਸਿਟੀ ਆਫ ਹਿਮਾਚਲ ਪ੍ਰਦੇਸ਼, ਧਰਮਸ਼ਾਲਾ ਦੇ ਚਾਂਸਲਰ ਹਰਮੋਹਿੰਦਰ ਸਿੰਘ ਬੇਦੀ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਦਿਆਂ ਜਿਥੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ, ਫ਼ਲਸਫੇ ਅਤੇ ਸਿੱਖਿਆਵਾਂ ਦੇ ਹਰ ਪੱਖ ਨੂੰ ਬੜੀ ਬਰੀਕੀ ਨਾਲ ਸਰੋਤਿਆਂ ਨਾਲ ਸਾਂਝਾ ਕੀਤਾ ਉੱਥੇ ਹੀ ਉਨ੍ਹਾਂ ਅਜੋਕੇ ਸਮੇਂ ਵਿਚ ਗੁਰੂ ਸਾਹਿਬਾਨ ਦੀ ਸਿੱਖਿਆਵਾਂ ਦੀ ਸਾਰਥਕਤਾ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਫ਼ਲਸਫੇ ਨੂੰ ਸਮਝਣ ਵਿੱਚ ਸਹਾਈ ਹੋਣਗੇ।

Advertisements

ਇਸ ਤੋਂ ਪਹਿਲਾਂ ਪ੍ਰੋ. (ਡਾ.) ਕਮਲੇਸ਼ ਸਿੰਘ ਦੁੱਗਲ ਨੇ ਪ੍ਰੋ. (ਡਾ.) ਹਰਮੋਹਿੰਦਰ ਸਿੰਘ ਬੇਦੀ ਨੂੰ ਜੀ ਆਇਆ ਕਹਿੰਦਿਆਂ ਆਨਲਾਈਨ ਰਾਜ ਪੱਧਰੀ ਵੈਬੀਨਾਰ ਦਾ ਆਰੰਭ ਕੀਤਾ। ਇਸ ਮੌਕੇ ਮੰਚ ਦਾ ਸੰਚਾਲਨ ਸਿਮਰਨਪ੍ਰੀਤ ਕੌਰ ਅਤੇ ਪ੍ਰੋ. ਗੁਰਪ੍ਰੀਤ ਕੌਰ ਵੱਲੋਂ ਕੀਤਾ ਗਿਆ ਜਦਕਿ ਪ੍ਰੋ. ਜੈ ਦੀਪ ਕੌਰ ਵਲੋਂ ਬਤੌਰ ਤਕਨੀਕੀ ਮਾਹਿਰ ਦੇਖ ਰੇਖ ਕੀਤੀ ਗਈ। ਇਸ ਤੋਂ ਇਲਾਵਾ ਬੀਤੇ ਦਿਨੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਜਲੰਧਰ ਵਿਖੇ ਆਨ-ਲਾਈਨ ਕੁਇੱਜ਼ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿੱਚ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਅਤੇ ਜੀਵਨ ਬਾਰੇ ਪ੍ਰੋਫੈਸਰ ਸਿਮਰਨਪ੍ਰੀਤ ਕੌਰ(ਪੰਜਾਬੀ), ਪ੍ਰੋਫੈਸਰ ਗੁਰਪ੍ਰੀਤ ਕੌਰ(ਅੰਗਰੇਜੀ), ਪ੍ਰੋਫੈਸਰ ਮਨਜੀਤ ਸਿੰਘ(ਪੰਜਾਬੀ) ਅਤੇ ਪ੍ਰੋਫੈਸਰ ਜੈਦੀਪ ਕੌਰ (ਕੰਪਿਊਟਰ ਸਾਇੰਸ) ਨੇ ਚਾਨਣਾ ਪਾਇਆ । ਲਗਭਗ 200 ਵਿਦਿਆਰਥੀਆਂ ਨੇ ਪੰਜਾਬ ਦੇ ਵੱਖ-ਵੱਖ ਕਾਲਜਾਂ ਤੋਂ ਇਸ ਮੁਕਾਬਲੇ ਵਿੱਚ ਭਾਗ ਲਿਆ। ਇਸ ਤੋਂ ਇਲਾਵਾ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਅਤੇ ਜੀਵਨ ਤੇ ਅਧਾਰਿਤ ਵੱਖ ਵੱਖ ਕਾਲਜਾਂ ਦੇ ਵਿਦਿਆਰਥੀਆ ਵੱਲੋਂ ਭਾਸ਼ਣ ਪ੍ਰਤੀਯੋਗਤਾ ਸਬੰਧੀ ਵੀਡੀਓ ਬਣਾ ਕੇ ਭੇਜੀਆਂ ਗਈਆਂ।ਪ੍ਰੋਫੈਸਰ ਸਿਮਰਨਪ੍ਰੀਤ ਕੌਰ (ਪੰਜਾਬੀ), ਪ੍ਰੋਫੈਸਰ ਗੁਰਪ੍ਰੀਤ ਕੌਰ(ਅੰਗਰੇਜ਼ੀ) ਅਤੇ ਪ੍ਰੋਫੈਸਰ ਜੈਦੀਪ ਕੌਰ ਕੰਪਿਊਟਰ ਸਾਇੰਸ) ਨੇ ਭਾਸ਼ਣ ਪ੍ਰਤੀਯੋਗਤਾ ਦਾ ਆਯੋਜਨ ਬੜੇ ਸੁਚੱਜੇ ਢੰਗ ਨਾਲ ਕੀਤਾ। ਲਗਭਗ 30 ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਿਸ ਵਿੱਚ ਹਰਮਨ ਸੋਹਲ, ਜੀ.ਐਨ.ਡੀ.ਯੂ. ਕਾਲਜ, ਜਲੰਧਰ ਨੇ ਪਹਿਲਾ, ਸਾਕਸ਼ੀ ਸ਼ਰਮਾ ਲਾਇਲਪੁਰ ਖਾਲਸਾ ਕਾਲਜ, ਜਲੰਧਰ ਤੇ ਲਤਿਸ਼ਾ ਲੂਥਰਾ, ਏ.ਪੀ.ਜੇ. ਕਾਲਜ ਆਫ ਫਾਈਨ ਆਰਟਸ, ਜਲੰਧਰ ਨੇ ਦੂਜਾ ਅਤੇ ਸਿਮਰਨ ਸਾਹਨੀ ਜੀ.ਐਨ.ਡੀ.ਯੂ, ਜਲੰਧਰ ਤੇ ਪੂਨਮ ਕੁਮਾਰੀ ਲਾਇਲਪੁਰ ਖਾਲਸਾ ਕਾਲਜ, ਜਲੰਧਰ ਨੇ ਤੀਜਾ ਸਥਾਨ ਹਾਸਲ ਕੀਤਾ।

LEAVE A REPLY

Please enter your comment!
Please enter your name here