ਮੋਬਾਇਲ ਟਾਵਰ ਲਗਾਉਣ ਸਬੰਧੀ ਬਕਾਇਆ ਅਰਜ਼ੀਆਂ ਦਾ ਨਿਪਟਾਰਾ ਕਰਨ ਦੀ ਡੀਸੀ ਨੇ ਕੀਤੀ ਹਦਾਇਤ

ਜਲੰਧਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਮੋਬਾਇਲ ਟਾਵਰ ਲਗਾਉਣ ਸਬੰਧੀ ਐਨ.ਓ.ਸੀ.ਜਾਰੀ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਵੇ। ਮੁੱਖ ਸਕੱਤਰ ਵਿੰਨੀ ਮਹਾਜਨ ਵਲੋਂ ਪੰਜਾਬ ਟੈਲੀਕਾਮ ਇਨਫਰਾਸਟਰਕਚਰ ਪਾਲਿਸੀ-2020 ਤਹਿਤ ਕੀਤੀ ਜਾ ਰਹੀ ਮੀਟਿੰਗ ਵਿੱਚ ਵਰਚੂਅਲ ਤੌਰ ’ਤੇ ਸ਼ਿਰਕਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਟੈਲੀਕਾਮ ਕੰਪਨੀਆਂ ਵਲੋਂ ਜ਼ਿਲ੍ਹੇ ਵਿੱਚ ਮੋਬਾਇਲ ਟਾਵਰ ਲਗਾਉਣ ਸਬੰਧੀ ਬਿਨੈਪੱਤਰ ਪ੍ਰਾਪਤ ਹੋਏ ਹਨ , ਜਿਨਾਂ ਨੂੰ ਕਲੀਅਰ ਕਰਨ ਲਈ ਸਬੰਧਿਤ ਵਿਭਾਗਾਂ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ।

Advertisements

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੋਬਾਇਲ ਟਾਵਰ ਲਗਾਉਣ ਸਬੰਧੀ ਸਾਰੀਆਂ ਕਾਰਵਾਈਆਂ ਇਸ ਪੋਰਟਲ ’ਤੇ ਅਪਲਾਈ ਕਰਨ ਦੇ 30 ਦਿਨਾਂ ਦੇ ਅੰਦਰ-ਅੰਦਰ ਪੂਰੀਆਂ ਕੀਤੀਆਂ ਜਾ ਰਹੀਆਂ ਹਨ।

LEAVE A REPLY

Please enter your comment!
Please enter your name here