ਗੁਰੂ ਨਾਨਕ ਪਵਿੱਤਰ ਜੰਗਲ ਦਾ ਹੋਰ ਪੌੌਦੇੇ ਲਗਾਕੇ ਕੀਤਾ ਜਾਵੇਗਾ ਵਿਸਥਾਰ: ਸੁਨੇਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਦੇ ਬੱਚਿਆਂ ਨੂੰ ਵਿਦਿਆ ਦਾ ਚਾਨਣ ਦੇਣ ਦੇ ਖੇਤਰ ਵਿਚ ਸੇਵਾ ਕਰ ਰਹੀ ਉਘੀ ਸਮਾਜ ਸੇਵੀ ਸੰਸਥਾ ਗੁਰੂ ਨਾਨਕ ਇੰਟਰਨੈਸ਼ਨਲ ਐਜੂਕੇਸ਼ਨ ਟਰੱਸਟ ਯੂਕੇ ਵਲੋਂ ਹੁਸ਼ਿਆਰਪੁਰ ਦੇ ਪਿੰਡ ਅੱਜੋਵਾਲ ਵਿਖੇ ਸਥਾਪਤ ਕੀਤੇ ਗਏ ਗੁਰੂ ਨਾਨਕ ਪਵਿੱਤਰ ਜੰਗਲ ਵਿੱਚ ਹੋਰ ਪੋਦੇ ਲਗਾਕੇ ਵਿਸਥਾਰ ਕਰਨ ਲਈ ਵਿਸ਼ੇਸ਼ ਮੀਟਿੰਗ ਪ੍ਰੋ ਬਹਾਦਰ ਸਿੰਘ ਸੁਨੇਤ ਦੀ ਅਗਵਾਈ ਵਿਚ ਟਰੱਸਟ ਦੀ ਮੈਨੇਜਿੰਗ ਕਮੇਟੀ ਦੀ ਮੀਟਿੰਗ ਕੀਤੀ ਗਈ

Advertisements

ਜਿਸ ਵਿੱਚ ਮਲਕੀਤ ਸਿੰਘ ਸੋਧ, ਸਰਪੰਚ ਸਤਿੰਦਰ ਸਿੰਘ, ਡਾਕਟਰ ਸਰਬਜੀਤ ਸਿੰਘ ਮਾਣਕੂ , ਗੁਰਪ੍ਰੀਤ ਸਿੰਘ , ਬਲਜੀਤ ਸਿੰਘ ਪਨੇਸਰ , ਪੰਚ ਮਹਿਦਰ ਸਿੰਘ,ਪੰਚ ਗਿਆਨ ਸਿੰਘ ਅਤੇ ਹੋਰ ਇਲਾਕੇ ਦੇ ਲੋਕ ਸ਼ਾਮਲ ਹੋਏ। ਪ੍ਰੋ ਬਹਾਦਰ ਸਿੰਘ ਸੁਨੇਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਨਾਨਕ ਪਵਿੱਤਰ ਜੰਗਲ ਵਿੱਚ ਲੱਗਭੱਗ 40 ਕਿਸਮ ਦੇ 550 ਪੋਦੇ ਲਗਾਏ ਗਏ ਸਨ ਹੁਣ ਦੇਸੀ ਦਵਾਈਆਂ ਨਾਲ ਸਬੰਧਤ ਹੋਰ ਪੋਦੇ ਲਗਾਏ ਜਾਣਗੇ ਉਨ੍ਹਾਂ ਨੇ ਸੋਨਾਲੀਕਾ ਵੈਲਫੇਅਰ ਸੁਸਾਇਟੀ ਅਤੇ ਪਿੰਡ ਅੱਜੋਵਾਲ ਦੀ ਸਮੂਹ ਪੰਚਾਇਤ ਦਾ ਇਸ ਮਹਾਨ ਸੇਵਾ ਲਈ ਸਹਿਯੋਗ ਦੇਣ ਲਈ ਵਿਸ਼ੇਸ਼ ਧੰਨਵਾਦ ਕੀਤਾ।

LEAVE A REPLY

Please enter your comment!
Please enter your name here