ਜਿਲ੍ਹਾ ਸਿੱਖਿਆ ਅਫਸਰ ਨੇ ਮਾਪਿਆਂ ਨੂੰ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਕੀਤਾ ਪ੍ਰੇਰਿਤ

ਪਠਾਨਕੋਟ (ਦ ਸਟੈਲਰ ਨਿਊਜ਼)। ਸੱਕਤਰ ਸਕੂਲ ਸਿੱਖਿਆ ਕਿ੍ਰਸਨ ਕੁਮਾਰ ਦੀ ਰਹਿਨੁਮਾਈ ਹੇਠ ਸਿੱਖਿਆ ਵਿਭਾਗ ਵੱਲੋਂ ਚਲਾਈ ਗਈ ਈਚ ਵਨ ਬਰਿੰਗ ਵਨ ਮੁਹਿੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਜਿਥੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਘਰ ਘਰ ਜਾ ਕੇ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਉਥੇ ਹੀ ਰੋਜਾਨਾ ਜਿਲ੍ਹਾ ਅਧਿਕਾਰੀਆਂ ਵੱਲੋਂ ਵੀ ਰੋਜਾਨਾ ਸਕੂਲਾਂ ਦੇ ਦੌਰੇ ਕਰਕੇ ਸਕੂਲ ਸਟਾਫ ਨੂੰ ਦਾਖਲਾ ਮੁਹਿੰਮ ਲਈ ਦਿਸਾ ਨਿਰਦੇਸ ਦੇਣ ਦੇ ਨਾਲ ਖੁਦ ਪਿੰਡਾਂ ਵਿੱਚ ਜਾ ਕੇ ਪੰਫਲੇਟ ਅਤੇ ਰੈਲੀਆਂ ਨਾਲ ਮਾਪਿਆਂ ਨੂੰ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

Advertisements

ਇਸੇ ਤਹਿਤ ਜਿਲ੍ਹਾ ਸਿੱਖਿਆ ਅਫਸਰ ਬਲਦੇਵ ਰਾਜ ਵੱਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਚਸਮਾ ਦਾ ਦੌਰਾ ਕੀਤਾ ਗਿਆ ਅਤੇ ਪਿੰਡ ਵਿੱਚ ਘਰ ਘਰ ਜਾ ਕੇ ਪੰਫਲੇਟ ਵੰਡ ਕੇ ਸਕੂਲ ਦੀਆਂ ਉਪਲੱਬਧੀਆਂ ਨੂੰ ਮਾਪਿਆਂ ਨਾਲ ਸਾਂਝੇ ਕਰਦੇ ਹੋਏ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੀ ਪ੍ਰੇਰਨਾ ਨਾਲ ਪਿੰਡ ਦੇ ਦਸ ਮਾਪਿਆਂ ਵੱਲੋਂ ਮੌਕੇ ਤੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲ ਵਿੱਚ ਦਾਖਲ ਕਰਵਾਇਆ ਗਿਆ।

ਇਸ ਮੌਕੇ ਤੇ ਸੰਬੋਧਨ ਕਰਦੇ ਹੋਏ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ/ ਐਲੀਮੈਂਟਰੀ ਬਲਦੇਵ ਰਾਜ ਨੇ ਕਿਹਾ ਕਿ ਸਕੂਲ ਮੁਖੀ ਪ੍ਰਵੀਨ ਸਿੰਘ ਨੇ ਆਪਣੀ ਅਣਥੱਕ ਮਿਹਨਤ ਨਾਲ ਸਕੂਲ ਦੀ ਨੁਹਾਰ ਬਦਲ ਦਿੱਤੀ ਹੈ, ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਇਕ ਬਾਰ ਸਕੂਲ ਦਾ ਦੌਰਾ ਕਰਕੇ ਸਕੂਲ ਨੂੰ ਜਰੂਰ ਦੇਖਣ। ਉਨ੍ਹਾਂ ਕਿਹਾ ਕਿ ਜਿਲ੍ਹੇ ਦੇ ਸਾਰੇ ਸਕੂਲ ਸਮਾਰਟ ਬਣ ਚੁੱਕੇ ਹਨ ਅਤੇ ਇਨ੍ਹਾਂ ਵਿੱਚ ਡਿਜੀਟਲ ਤਕਨੀਕਾਂ ਨਾਲ ਉੱਤਮ ਦਰਜੇ ਦੀ ਪੜ੍ਹਾਈ ਕਰਵਾਈ ਜਾ ਰਹੀ ਹੈ। ਇਸ ਲਈ ਮਾਪੇ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣਾ। ਇਸ ਮੌਕੇ ਤੇ ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੰਤਰੀ , ਪੜ੍ਹੋ ਪੰਜਾਬ ਪੜਾਓ ਪੰਜਾਬ ਜਲਿ੍ਹਾ ਕੋਆਰਡੀਨੇਟਰ ਵਨੀਤ ਮਹਾਜਨ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਲੈਕਚਰਾਰ ਰਾਜੇਸ ਕੁਮਾਰ, ਮੰਜੂ ਪਠਾਨੀਆ, ਸਵਿਤਾ ਦੇਵੀ, ਸੀਲਾ ਦੇਵੀ, ਕਮਲੇਸ ਕੁਮਾਰੀ, ਮੀਨੂ ਦੇਵੀ ਆਦਿ ਹਾਜਰ ਸਨ।

LEAVE A REPLY

Please enter your comment!
Please enter your name here