ਅੱਡਾ ਜਲਾਲਪੁਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਆਪ ਅਤੇ ਕਾਂਗਰਸ ਦੇ ਖਿਲਾਫ ਕੀਤਾ ਰੋਸ਼ ਪ੍ਰਦਰਸ਼ਨ

Punjab Govt. Advt. Punjab Govt. Advt. Punjab Govt. Advt.
Punjab Govt. Advt. Punjab Govt. Advt. Punjab Govt. Advt.

ਬੁੱਲੋਵਾਲ (ਦ ਸਟੈਲਰ ਨਿਊਜ਼), ਰਿਪੋਰਟ- ਅਭਿਸ਼ੇਕ ਕੁਮਾਰ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰਾਂ ਵੱਲੋ ਅੱਜ ਕਾਂਗਰਸ ਸਰਕਾਰ ਅਤੇ ਆਮ ਆਦਮੀ ਪਾਰਟੀ ਦੇ ਖਿਲਾਫ ਟਾਂਡਾ ਦੇ ਸਰਕਾਰੀ ਹਸਪਤਾਲ ਚੋਂਕ ਅਤੇ ਅੱਡਾ ਜਲਾਲਪੁਰ ਵਿੱਚ ਧਰਨਾ ਪ੍ਰਦਰਸ਼ਨ ਕੀਤਾ। ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਅਤੇ ਮੈਂਬਰ ਵਰਕਿੰਗ ਕਮੇਟੀ ਲਖਵਿੰਦਰ ਸਿੰਘ ਲੱਖੀ ਦੀ ਅਗਵਾਈ ਵਿੱਚ ਹੋਏ ਇਨ੍ਹਾਂ ਰੋਸ ਵਿਖਾਵਿਆਂ ਦੌਰਾਨ ਵੱਡੀ ਗਿਣਤੀ ਵਿੱਚ ਸ਼ਾਮਲ ਵਰਕਰਾਂ ਨੇ ਕਾਂਗਰਸ ਸਰਕਾਰ ਦੀ ਸੂਬੇ ਦੇ ਵਾਸੀਆਂ ਨਾਲ ਕੀਤੀ ਵਾਦਾ ਖਿਲਾਫੀ ਅਤੇ ਧੱਕੇਸ਼ਾਹੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਨ ਦੇ ਨਾਲ ਆਮ ਆਦਮੀ ਪਾਰਟੀ ਦੀ ਕਿਸਾਨਾਂ ਨੂੰ ਲੈ ਕੇ ਦੋਗਲੀ ਨੀਤੀ ਦੋ ਪੋਲ ਖੋਲ੍ਹਦੇ ਆਖਿਆ ਕੇਜਰੀਵਾਲ ਪੰਜਾਬ ਵਿੱਚ ਕੁਝ ਕਹਿੰਦੇ ਹਨ ਅਤੇ ਦਿੱਲੀ ਜਾਕੇ ਕਿਸਾਨ ਦੇ ਹਿੱਤਾਂ ਦਾ ਨੁਕਸਾਨ ਕਰਦੇ ਹਨ। ਇਸ ਦੌਰਾਨ ਰਸੂਲਪੁਰ ਅਤੇ ਲੱਖੀ ਗਿਲਜੀਆਂ ਨੇ ਆਖਿਆ ਕਿ ਜਿਸ ਤਰਾਂ ਕਾਂਗਰਸ ਸਰਕਾਰ ਨੇ ਝੂਠੇ ਸਬਜਬਾਗ ਦਿਖਾ ਸੱਤਾ ਹਾਸਲ ਕੀਤੀ ਸੀ ਉਸੇ ਤਰਜ ਉਤੇ ਆਮ ਆਦਮੀ ਪਾਰਟੀ ਵੀ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕਰਨਾ ਚਾਹੁੰਦੀ ਹੈ ਪਰ ਪੰਜਾਬ ਦੀ ਜਨਤਾ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਮੂੰਹ ਨਹੀਂ ਲਗਾਉਣਗੇ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਵਾਲੀ ਸ਼ਿਰੋਮਣੀ ਅਕਾਲੀ ਦਲ ਦਾ ਸਾਥ ਦੇਣਗੇ।

Advertisements

ਇਸ ਦੌਰਾਨ ਜਥੇਦਾਰ ਤਾਰਾ ਸਿੰਘ, ਗੁਰਨਾਮ ਸਿੰਘ ਸਹਿਬਾਜ਼ਪੁਰ, ਜਸਵੰਤ ਸਿੰਘ ਬਿੱਟੂ, ਕੁਲਜੀਤ ਸਿੰਘ ਬਿੱਟੂ, ਲਖਵਿੰਦਰ ਸੇਠੀ, ਲਖਵਿੰਦਰ ਸਿੰਘ ਮੁਲਤਾਨੀ, ਸਤਨਾਮ ਸਿੰਘ ਢਿੱਲੋਂ, ਸੁਖਵਿੰਦਰਜੀਤ ਸਿੰਘ ਗਿਲਜੀਆਂ, ਨਿਰਮਲ ਸਿੰਘ ਮੱਲੀ, ਰਤਨ ਸਿੰਘ, ਬਲਦੇਵ ਸਿੰਘ, ਬਿਕਰਮਜੀਤ ਸਿੰਘ ਦਾਤਾ, ਰਣਬੀਰ ਸਿੰਘ ਬਿੱਲਾ, ਮਨਜੀਤ ਸਿੰਘ ਬੰਟੂ, ਕੁਲਵਿੰਦਰ ਸਿੰਘ ਕਿੰਦਾ, ਨਿਖਲੇਸ਼ ਜਸਰਾ, ਪੱਪੀ ਰੜਾ , ਨੰਬਰਦਾਰ ਸੁਖਵਿੰਦਰ ਸਿੰਘ, ਸੁਰਜੀਤ ਸਿੰਘ ਜੌੜਾ ਆਦਿ ਮੌਜੂਦ ਸਨ।

LEAVE A REPLY

Please enter your comment!
Please enter your name here