ਫਿਰੋਜ਼ਪੁਰ: ਕਣਕ ਦੀ ਖਰੀਦ ਨੂੰ ਦੇਖਦਿਆਂ ਮੰਡੀਆਂ ਵਿੱਚ ਕੋਰੋਨਾ ਤੋਂ ਬਚਾਅ ਸਬੰਧੀ ਕੀਤੇ ਗਏ ਸੁਰੱਖਿਆ ਦੇ ਪ੍ਰਬੰਧ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹੇ ਵਿੱਚ ਕੋਰੋਨਾ ਦੇ ਕੇਸਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚਲੀਆਂ ਮੰਡੀਆਂ ਵਿੱਚ ਕੋਰੋਨਾ ਤੋਂ ਬਚਾਅ ਸਬੰਧੀ ਸੁਰੱਖਿਆ ਦੇ ਪ੍ਰਬੰਧ ਗਏ ਹਨ ਤਾਂ ਜੋ ਕਣਕ ਦੀ ਖ਼ਰੀਦ ਸਬੰਧੀ ਮਡੀਆਂ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਕੋਰੋਨਾ ਤੋਂ ਬਚਾਇਆ ਜਾ ਸਕੇ।

Advertisements

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਕੋਰੋਨਾ ਤੋਂ ਬਚਾਅ ਦੇ ਮੱਦੇਨਜ਼ਰ ਹੀ ਜ਼ਿਲ੍ਹੇ ਵਿਚਲੀਆਂ ਪੱਕੀਆਂ ਮੰਡੀਆਂ ਦੇ ਨਾਲ ਨਾਲ ਆਰਜ਼ੀ ਮੰਡੀਆਂ ਦਾ ਪ੍ਰਬੰਧ ਕੀਤਾ ਜਾ ਗਿਆ ਹੈ ਤਾਂ ਜੋ ਮੰਡੀਆਂ ਵਿੱਚ ਭੀੜ ਨਾ ਹੋਵੇ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਮਾਰਕਿੰਗ ਤਹਿਤ ਫ਼ਸਲ ਦੀਆਂ ਢੇਰੀਆਂ ਤੈਅ ਵਿੱਥ ਉਤੇ ਹੀ ਲਗਵਾਈਆਂ ਜਾਣਗੀਆਂ ਤਾਂ ਜੋ ਸਮਾਜਕ ਵਿੱਥ ਯਕੀਨੀ ਬਣਾਈ ਜਾ ਸਕੇ। ਇਸ ਦੇ ਨਾਲ ਨਾਲ ਮੰਡੀਆਂ ਵਿੱਚ ਹੱਥ ਥੋਣ ਅਤੇ ਸਾਫ਼ ਸਫ਼ਾਈ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਭਾਗੀ ਅਧਿਕਾਰੀਆਂ ਵੱਲੋਂ ਲਾਗਤਾਰ ਮੰਡੀਆਂ ਵਿੱਚ ਵਿਚਰ ਕੇ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ,ਆੜ੍ਹਤੀਆਂ ਸਮੇਤ ਹਰ ਉਸ ਵਿਅਕਤੀ, ਜਿਸ ਨੇ ਮੰਡੀਆਂ ਵਿੱਚ ਆਉਣਾ ਹੈ ਜਾਂ ਖ਼ਰੀਦ ਨਾਲ ਸਬੰਧਤ ਹੈ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਤੋਂ ਬਚਾਅ ਸਬੰਧੀ ਸਾਰੀਆਂ ਸਾਵਧਾਨੀਆਂ ਦੀ ਇੰਨ ਬਿਨ ਪਾਲਣਾ ਯਕੀਨੀ ਬਣਾਉਣ ਤਾਂ ਜੋ ਉਨ੍ਹਾਂ ਦਾ ਖੁਦ ਦਾ ਵੀ ਕੋਰੋਨਾ ਤੋਂ ਬਚਾਅ ਹੋ ਸਕੇ ਤੇ ਕੋਰੋਨਾ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ ਅਤੇ ਕਣਕ ਦੀ ਖ਼ਰੀਦ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਇਆ ਜਾ ਸਕੇ।

LEAVE A REPLY

Please enter your comment!
Please enter your name here