ਕਰੋਨਾ ਦੇ ਵੱਧਦੇ ਪ੍ਰਕੋਪ ਨੂੰ ਰੋਕਣ ਲਈ ਪਿੰਡਾਂ ਵਿੱਚ ਲਗਾਏ ਜਾ ਰਹੇ ਵੈਕਸੀਨੇਸ਼ਨ ਕੈਂਪ

ਬੁੱਢਾਵੜ/ ਹਾਜੀਪੁਰ (ਦ ਸਟੈਲਰ ਨਿਊਜ਼), ਪ੍ਰਵੀਨ ਸੋਹਲ। ਸਿਵਲ ਸਰਜਨ ਹੁਸ਼ਿਆਰਪੁਰ ਡਾ ਰਣਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇੇ ਐਸ ਐਮ ਓ ਬੁੱਢਾਵੜ ਡਾ ਹਰਜੀਤ ਸਿੰਘ ਜੀ ਦੇ ਹੁਕਮਾਂ ਅਨੁਸਾਰ ਬਲਾਕ ਮੁਕੇਰੀਆਂ ਦੇ ਪਿੰਡਾਂ ਵਿੱਚ ਆਊਟ ਰੀਚ ਕੈਂਪ ਲਗਾ ਕੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਕਰੋਨਾ ਤੋਂ ਬਚਾਓ ਵਾਲੀ ਵੈਕਸੀਨ ਲਗਾਈ ਜਾ ਰਹੀ ਹੈ ਜਿਸ ਤਹਿਤ ਅੱਜ ਪਿੰਡ ਸਰਿਆਣਾ ਦੀ ਸਰਕਾਰੀ ਡਿਸਪੈਂਸਰੀ ਵਿੱਚ ਆਸ ਪਾਸ ਦੇ ਪਿੰਡਾਂ ਤੋਂ ਆਏ 175 ਲੋਕਾਂ ਦੇ ਵੈਕਸੀਨ ਲਗਾਈ ਗਈ।

Advertisements

ਇਸ ਮੌਕੇ ਤੇ ਡਾ ਹਰਜੀਤ ਸਿੰਘ ਨੇ ਦੱਸਿਆ ਕਿ ਕਰੋਨਾ ਦੇ ਵੱਧਦੇ ਕੇਸਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਮੁਲਾਜ਼ਮਾਂ ਨੂੰ ਅਤੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਵੈਕਸੀਨ ਲਗਾਈ ਜਾ ਰਹੀ ਹੈ। ਜਿਸ ਵਿਚ 10 ਪਰਮਾਨੈਟ ਸੈਂਟਰ ਅਤੇ ਆਊਟ ਰੀਚ ਕੈਂਪ ਲਗਾ ਕੇ ਵੈਕਸੀਨੇਸਨ ਕੀਤੀ ਜਾ ਰਹੀ ਹੈ। ਜਿਸ ਤਹਿਤ ਅੱਜ ਪਿੰਡ ਸਰਿਆਣਾ ਵਿੱਚ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਕੈਂਪ ਲਗਾਇਆ ਗਿਆ ਹੈ।

ਇਸ ਮੌਕੇ ਤੇ ਮਲਟੀਪਰਪਜ ਹੈਲਥ ਵਰਕਰ ਫੀਮੇਲ ਰਜਨੀ ਸ਼ਰਮਾ ਨੇ ਕਿਹਾ ਕਿ ਅੱਜ ਵੈਕਸੀਨ ਕੈਂਪ ਲਗਾਇਆ ਗਿਆ ਜਿਸ ਨੂੰ ਲੈ ਕੇ ਲੋਕਾਂ ਵਿੱਚ ਬਹੁਤ ਉਤਸ਼ਾਹ ਹੈ ਅਤੇ ਉਹਨਾਂ ਨੇ ਬਹੁਤ ਉਤਸ਼ਾਹ ਨਾਲ ਵੈਕਸੀਨ ਲਗਾਈ ਅਤੇ ਪਿੰਡ ਦੇ ਸਰਪੰਚ ਅਤੇ ਮੋਹਤਵਾਰ ਲੋਕਾਂ ਵੱਲੋਂ ਬਹੁਤ ਹੀ ਵਧੀਆ ਯੋਗਦਾਨ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਕਰੋਨਾ ਸਬੰਧੀ ਜੋ ਹਦਾਇਤਾਂ ਦਿੱਤੀਆਂ ਗਈਆਂ ਹਨ ਮੂੰਹ ਤੇ ਮਾਸਕ ਲਗਾ ਕੇ ਰੱਖੋ। ਕਿਸੇ ਨਾਲ ਹੱਥ ਨਾ ਮਿਲਾਓ ਹੱਥਾਂ ਨੂੰ ਸਾਬਣ ਨਾਲ ਵਾਰ ਵਾਰ ਧੋਵੋ ਅਤੇ ਇੱਕ ਦੂਜੇ ਵਿਚਕਾਰ ਦੂਰੀ ਬਣਾ ਕੇ ਰੱਖੋ। ਇਸ ਮੌਕੇ ਤੇ ਵੈਕਸੀਨ ਟੀਮ ਵਿਚ ਏ ਐਨ ਐਮ ਰਜਨੀ ਸ਼ਰਮਾ, ਰਾਹੁਲ ਵਸ਼ਿਸ਼ਟ, ਵਿਪਨ ਉਪਰੇਟਰ, ਨੀਲਮ, ਰੂਮੇਲੀ ਫਾਰਮਾਸਿਸਟ ਆਸ਼ਾ ਵਰਕਰਾਂ ਹਾਜ਼ਰ ਸਨ।

LEAVE A REPLY

Please enter your comment!
Please enter your name here