ਜਿਲੇ ਵਿੱਚ 117 ਨਵੇ ਪਾਜੇਟਿਵ ਮਰੀਜ, 6 ਮੌਤਾਂ

ਹੁਸ਼ਿਆਰਪੁਰ 9 ਅਪ੍ਰੈਲ: ਜਿਲੇ ਦੀ ਕੋਵਿਡ ਬਾਰੇ  ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਹੁਸ਼ਿਆਰਪੁਰ  ਸਿੰਘ ਨੇ ਦੱਸਿਆ ਅੱਜ ਜਿਲੇ ਵਿੱਚ 2218 ਨਵੇ ਸੈਪਲ ਲਏ ਗਏ ਹਨ ਅਤੇ 1757  ਸੈਪਲਾ ਦੀ ਰਿਪੋਟ ਪ੍ਰਾਪਤ ਹੋਣ ਨਾਲ 114 ਨਵੇ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 14945 ਹੋ ਗਈ ਹੈ।

Advertisements

ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੇ ਲੇ ਕੇ ਹੁਣ ਤੱਕ ਜਿਲੇ ਅੰਦਰ 404893 ਸੈਪਲ ਲਏ ਗਏ ਹਨ ਜਿਨਾ ਵਿੱਚੋ 387419 ਸੈਪਲ ਨੈਗਟਿਵ , 4152 ਸੈਪਲਾਂ ਦਾ ਰਿਪੋਟ ਦਾ ਇੰਤਜਾਰ ਹੈ ,ਤੇ 202 ਸੈਪਲ ਇਨਵੈਲਡ ਹਨ । ਐਕਟਿਵ ਕੈਸਾਂ ਦੀ ਗਿਣਤੀ 1231 ਹੈ ਜਦ ਕਿ 14275 ਮਰੀਜ ਠੀਕ ਹੋਏ ਹਨ । ਕੁੱਲ ਮੌਤਾਂ ਦੀ ਗਿਣਤੀ 517 ਹੈ ।  ਜਿਲਾ ਹੁਸ਼ਿਆਰਪੁਰ ਦੇ 117  ਸੈਪਲ ਪਾਜੇਟਿਵ ਆਏ ਹਨ ਜਿਨਾ ਵਿੱਚ ਸ਼ਹਿਰ ਹੁਸ਼ਿਆਰਪੁਰ 17 ਅਤੇ  100  ਸੈਪਲ ਬਾਕੀ ਸਿਹਤ ਕੇਦਰਾ ਨਾਲ ਸਬੰਧਿਤ ਹਨ । 

ਇਸ ਮੋਕੈ ਉਹਨਾਂ ਇਹ ਵੀ ਦੱਸਿਆ ਜਿਲੇ ਵਿੱਚ ਕੋਰੋਨਾ ਨਾਲ 6 ਮੌਤਾ ਹੋਈਆ ਹਨ (1) 90 ਸਾਲਾ ਔਰਤ   ਵਾਸੀ  ਖਾਨਪੁਰ  ਦੀ ਮੌਤ ਸਿਵਲ ਹਸਪਤਾਲ ਦਸੂਹਾਂ ਵਿਖੇ ਹੋਈ ਹੈ (2) 60 ਸਾਲਾ ਵਿ ਸਾਲਾ ਵਿਆਕਤੀ   ਵਾਸੀ ਰੋਡ ਮਾਜਰਾ  ਦੀ ਮੌਤ ਰਜਿੰਦਰਾ ਹਸਪਤਾਲ ਪਟਿਆਲਾ   ਵਿੱਚ ਹੋਈ (3) 52 ਸਾਲਾ ਵਿਆਕਤੀ ਵਾਸੀ  ਪਦਰਾਣਾ  ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ  (4) 75 ਸਾਲਾ ਪੁਰਸ਼  ਵਾਸੀ ਮੇਘੋਵਾਲ  ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ ਹੈ  (5) 65  ਸਾਲਾ ਪੁਰਸ਼    ਵਾਸੀ ਸੁਭਾਸ ਨਗਰ  ਹੁਸ਼ਿਆਰਪੁਰ  ਦੀ ਮੌਤ ਜੋਹਲ  ਹਸਪਤਾਲ ਜਲੰਧਰ  (6) 54ਸਾਲਾ ਔਰਤ ਵਾਸੀ ਮਾਡਲ ਟਾਊਨ ਦੀ ਮੌਤ ਮਾਡਰਨ ਹਸਪਤਾਲ ਹੁਸ਼ਿਆਰਪੁਰਵਿਖੇ ਹੋਈ  । ਉਹਨਾਂ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਜਾਦੀ ਹੈ ਇਸ ਮਹਾਂਮਾਰੀ ਨੂੰ ਹਲਕੇ ਵਿੱਚ ਨਾ ਲੈਦੇ ਹੋਏ ਸਿਹਤ ਵਿਭਾਗ ਵੱਲੋ ਜਾਰੀ ਹਦਾਇਤਾ ਦਾ ਸਖਤ ਪਾਲਣਾ ਕੀਤੀ ਜਾਵੇ ਅਤੇ ਜਲਦ ਤੋ ਜਲਦ ਆਪਣਾ ਕੋਵਿਡ 19 ਟੀਕਾਕਰਨ ਨਜਦੀਕੀ ਸਿਹਤ ਸੰਸਥਾਵਾਂ ਤੋ ਕਰਵਿਆ ਜਾਵੇ ਤਾਂ ਜੋ ਇਸ ਬਿਮਾਰੀ ਪ੍ਰਤੀ ਰੋਧਿਕ ਸ਼ਕਤੀ ਪੈਦਾ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here