ਕਣਕ ਦੀ ਖਰੀਦ ਨੂੰ ਲੈ ਕੇ ਕੀਤੇ ਪ੍ਰਬੰਧਾ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਰੀਵਿਓ ਮੀਟਿੰਗ

ਪਠਾਨਕੋਟ: 9 ਅਪ੍ਰੈਲ: ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ 10 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰ ਕੀਤੀ ਜਾ ਰਹੀ ਹੈ ਜਿਸ ਅਧੀਨ ਅੱਜ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸÎਥਿਤ ਡਿਪਟੀ ਕਮਿਸ਼ਨਰ ਦਫਤਰ ਵਿਖੇ ਵੱਖ ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ, ਆਢਤੀ ਯੂਨੀਅਨ ਦੇ ਨੁਮਾਇੰਦੇ ਅਤੇ ਹੋਰ ਵੱਖ ਵੱਖ ਵਿਭਾਗਾ ਦੇ ਅਧਿਕਾਰੀਆਂ ਨਾਲ ਕਣਕ ਦੀ ਖਰੀਦ ਕਰਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਰੀਵਿਓ ਮੀਟਿੰਗ ਆਯੋਜਿਤ ਕੀਤੀ ਗਈ। ਜਿਸ ਵਿੱਚ ਸ. ਨਿਰਮਲ ਸਿੰਘ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਪਠਾਨਕੋਟ, ਬਲਬੀਰ ਸਿੰਘ ਸਕੱਤਰ ਮਾਰਕਿਟ ਕਮੇਟੀ ਪਠਾਨਕੋਟ ਅਤੇ ਹੋਰ ਸਬੰਧਤ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।

Advertisements

ਮੀਟਿੰਗ ਦੋਰਾਨ ਜਾਣਕਾਰੀ ਦਿੰਦਿਆਂ ਸ. ਨਿਰਮਲ ਸਿੰਘ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਪਠਾਨਕੋਟ ਨੇ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ 15 ਸਥਾਈ ਅਤੇ 6 ਸਬ ਯਾਰਡ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਪ੍ਰਤੀ ਕਵਿੰਟਲ ਕਣਕ ਦੀ ਖਰੀਦ ਲਈ 1975 ਰੁਪਏ ਰੇਟ ਨਿਰਧਾਰਤ ਕੀਤਾ ਗਿਆ ਹੈ। ਕਣਕ ਦੀ ਖਰੀਦੋ ਫਰੋਕਤ ਸਬੰਧੀ ਦੱਸਿਆ ਕਿ ਵੱਖ ਵੱਖ ਖਰੀਦ ਏਜੰਸੀਆਂ ਦੇ ਟੀਚੇ ਨਿਰਧਾਰਤ ਕੀਤੇ ਗਏ ਹਨ ਅਤੇ ਕਣਕ ਦੀ ਲਿਫਟਿੰਗ ਸਬੰਧੀ ਵੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਵੱਖ ਵੱਖ ਮੰਡਿਆਂ ਦੇ ਲਈ ਫੂਡ ਸਪਲਾਈ ਇੰਸਪੈਕਟਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਜੋ ਕਣਕ ਦੀ ਖਰੀਦੋ ਫਰੋਕਤ ਦਾ ਰਿਕਾਰਡ ਰੱਖਣਗੇ ਅਤੇ ਨਿਗਰਾਨੀ ਕਰਨਗੇ। ਉਨ੍ਹਾ ਦੱਸਿਆ ਕਿ ਹਰੇਕ ਦਾਨਾ ਮੰਡੀਆਂ ਵਿੱਚ ਕਣਕ ਦੀ ਖਰੀਦ ਸਵੇਰਜੇ 10 ਵਜੇ ਤੋਂ ਸਾਮ 6 ਵਜੇ ਤੱਕ ਹੀ ਕੀਤਾ ਜਾਣਾ ਨਿਰਧਾਰਤ ਕੀਤਾ ਗਿਆ ਹੈ, ਇਸ ਸਮੇਂ ਤੋਂ ਪਹਿਲਾ ਅਤੇ ਬਾਅਦ ਵਿੱਚ ਖਰੀਦ ਨਹੀਂ ਕੀਤੀ ਜਾਵੇਗੀ ਅਤੇ ਪਿਛਲੇ ਸਾਲ ਦੀ ਤਰ੍ਹਾਂ ਵੀ ਮੰਡੀਆਂ ਵਿੱਚ ਕਿਸਾਨ ਨੂੰ ਆਉਂਣ ਦੇ ਲਈ ਪਾਸ ਜਾਰੀ ਕੀਤੇ ਜਾਣਗੇ ਤਾਂ ਜੋ ਮੰਡੀਆਂ ਵਿੱਚ ਜਿਆਦਾ ਭੀੜ ਜਮ੍ਹਾਂ ਨਾ ਹੋ ਸਕੇ।  ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮੰਡੀਆਂ ਵਿੱਚ ਕਿਸਾਨਾਂ ਲਈ ਪੀਣ ਵਾਲੇ ਪਾਣੀ ਦਾ ਪ੍ਰਬੰਧ, ਪਖਾਨਿਆਂ ਦਾ ਪ੍ਰਬੰਧ, ਸੈਨੀਟਾਈਜਰ ਦਾ ਪ੍ਰਬੰਧ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਨੇ ਕਿਹਾ ਕਿ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ ਹਰ ਤਰ੍ਹਾਂ ਦੀ ਵਿਵਸਥਾ ਕੀਤੀ ਜਾਵੇਗੀ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸਾਨੀ ਦਾ ਝੱਲਣੀ ਪਵੇ, ਉਨ੍ਹਾਂ ਕਿਹਾ ਕੋਵਿਡ-19 ਦੇ ਚਲਦਿਆਂ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਪਹੁੰਚਣ ਵਾਲੇ ਹਰੇਕ ਵਿਅਕਤੀ ਚਾਹੇ ਉਹ ਕੋਈ ਵੀ ਹੋਵੇ ਮਾਸਕ ਲਗਾਇਆ ਹੋਣਾ ਚਾਹੀਦਾ ਹੈ। ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਆਢਤੀਆਂ, ਮਜਦੂਰਾਂ, ਕਿਸਾਨਾਂ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਨੂੰ ਕਰੋਨਾ ਤੋਂ ਬਚਾਓ ਲਈ ਵੈਕਸੀਨ ਲਗਾਈ ਜਾਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਮੰਡੀ ਵਿੱਚ ਪੀਣ ਵਾਲੇ ਪਾਣੀ, ਸੈਨੀਟਾਈਜੇਸ਼ਨ ਅਤੇ ਸਮਾਜਿੱਕ ਦੂਰੀ ਨੂੰ ਧਿਆਨ ਵਿੱਚ ਰੱਖਕੇ ਵਿਵਸਥਾ ਕੀਤੀ ਜਾਵੇ ਤਾਂ ਜੋ ਇਸ ਸਮੇਂ ਦੋਰਾਨ ਕਰੋਨਾ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਸਰਕਾਰ ਵੱਲੋਂ ਦਿੱਤੇ ਜਾ ਰਹੇ ਆਦੇਸਾਂ ਦੀ ਪਾਲਣਾ ਕਰਨ।

LEAVE A REPLY

Please enter your comment!
Please enter your name here