ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਕੀਤਾ ਜਾਵੇਗਾ ਜਾਗਰੁਕ: ਡਾ.ਅਮਰੀਕ

ਪਠਾਨਕੋਟ:(द स्टैलर न्यूज़)। ਪੰਜਾਬ ਸਰਕਾਰ ਵੱੱਲੋਂ ਘੋਸ਼ਿਤ “ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ”ਪ੍ਰੋਗਰਾਮ ਦੀ ਕਾਮਯਾਬੀ ਲਈ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਸੁਖਦੇਵ ਸਿੰਘ ਸਿੱਧੂ ਵੱਲੋਂ ਜਾਰੀ ਹੁਕਮਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵੱਲੋਂ 30 ਅਪ੍ਰੈਲ 2021 ਤੱਕ 17 ਕਿਸਾਨ ਜਾਗਰੁਕਤਾ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ। ਇਹ ਜਾਣਕਾਰੀ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਡਿਪਟੀ ਕਮਿਸ਼ਨਰ ਸੀ੍ਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਸ਼ੁਰੂ ਕੀਤੀ ਸਾਉਣੀ ਮੁਹਿੰਮ ਤਹਿਤ ਪਿੰਡ ਸਮਰਾਲਾ ਵਿੱਚ ਲਗਾਏ ਕੈਂਪ ਵਿੱਚ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਹੇ।

Advertisements

ਇਸ ਮੁਹਿੰਮ ਦੌਰਾਨ ਹਰੇਕ 10 ਪਿੰਡਾਂ ਦੇ ਸਮੁਹ ਪਿੱਛੇ ਇੱਕ ਜਾਗਰੁਕਤਾ ਕੈਂਪ ਲਗਾਇਆ ਜਾਵੇਗਾ ਅਤੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀਆਂ ਤਕਨੀਕਾਂ ,ਫਸਲਾਂ ਦੀ ਰਹਿੰਦ ਖੂੰਹਦ ਦੀ ਸਾਂਭ ਸੰਭਾਲ,ਮੱਕੀ ਅਤੇ ਗੰਨੇ ਦੀ ਕਾਸਤ ਦੀਆਂ ਨਵੀਨਤਮ ਤਕਨੀਕਾਂ,ਰੇਨ ਗੰਨ ਤਕਨਾਲੋਜੀ, ਸਮੂਹਾਂ ਵਿੱਚ ਸੰਗਠਤ ਹੋ ਕੇ ਖੇਤੀ ਕਰਨ,ਜੈਵਿਕ ਖੇਤੀ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ। ਸ੍ਰੀ ਗੁਰਦਿੱਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਦੇ ਪ੍ਰਬੰਧਾਂ ਹੇਠ ਲਗਾਏ ਜਾਗਰੁਕਤਾ ਕੈਂਪ ਮੌਕੇ ਸ੍ਰੀ ਸੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ,ਨਿਰਪਜੀਤ ਕੁਮਾਰ,ਮਨਜੀਤ ਕੌਰ ਖੇਤੀ ਉਪ ਨਿਰੀਖਕ,ਬਲਵਿੰਦਰ ਕੁਮਾਰ,ਅਮਨਦੀਪ ਸਿੰਘ ਸਹਾਇਕ ਤਕਨਾਲੋਜੀ ਪ੍ਰਬੰਧਕ(ਆਤਮਾ),ਰਾਮੇਸ਼ ਕੁਮਾਰ ਲੰਬੜਦਾਰ,ਸਰਪੰਚ ਬਲਵਿੰਦਰ ਸਿੰਘ ਸੁਖਾਲ ਗੜ ਅਤੇ ਸਰਪੰਚ ਸਮਰਾਲਾ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

ਕਿਸਾਨਾਂ ਨੂੰ ਸੰਬੋਧਨ  ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਕੋਵਿਡ -19 ਦਾ ਖਤਰਾ ਲਗਾਤਾਰ ਵਧ ਰਿਹਾ ਹੈ। ਉਨਾਂ ਕਿਹਾ ਕਿ ਇਸ ਬਿਮਾਰੀ ਤੋਂ ਬਚਣ ਲਈ ਸਾਨੂੰ ਸਾਰਿਆਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉੁਨਾਂ ਕਿਹਾ ਕਿ ਆਪਸੀ ਸਮਾਜਿਕ ਦੂਰੀ ਬਣਾ ਕੇ ਰੱਖਣੀ, ਮਾਸਕ ਪਾ ਕੇ ਰੱਖਣਾ,ਹੱਥਾਂ ਨੂੰ ਵਾਰ ਵਾਰ ਧੋਣਾ ਅਜਿਹÇਆਂ ਸਾਵਧਾਨੀਆ ਹਨ ਜਿਸ ਨਾਲ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਬਿਮਾਰੀ ਤੋਂ ਬਚਾਅ ਲਈ 45 ਸਾਲ ਤੋਂ ਵੱਧ ਉਮਰ ਦੇ ਹਰੇਕ ਵਿਅਕਤੀ ਨੂੰ ਕੋਵਿਡ ਦੇ ਟੀਕੇ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਲਗਾਏ ਜਾ ਰਹੇ ਹਨ ਇਸ ਲਈ 45 ਸਾਲ ਤੋਂ ਵੱਧ ਉਮਰ ਦੇ ਹਰੇਕ ਵਿਅਕਤੀ ਨੂੰ ਬਿਨਾਂ ਕਿਸੇ ਡਰ ਤੋਂ ਜਲਦ ਤੋਂ ਜਲਦ ਟੀਕਾਕਰਣ ਕਰਵਾ ਲੈਣਾ ਚਾਹੀਦਾ ਹੈ। ਉਨਾਂਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ, ਕੋਵਿਡ-19 ਦੇ ਚੱਲਦਿਆਂ ਅਤੇ ਝੋਨੇ ਦੀ ਲਵਾਈ ਸਮੇਂ ਆਉਣ ਵਾਲੀ ਮਜ਼ਦੂਰਾਂ ਦੀ ਸੰਭਾਵਤ ਘਾਟ ਦਾ ਇਕ ਬੇਹਤਰ ਬਦਲ ਹੈ।ਉਨਾਂ ਨੇ ਕਿਹਾ ਕਿ ਮਈ ਦੇ ਅਖੀਰ ਵਿਚ ਸਿੱਧੀ ਬਿਜਾਈ ਨਾਲ ਬੀਜੀ ਝੋਨੇ ਦੀ ਫਸਲ ਚੰਗਾ ਝਾੜ ਦਿੰਦੀ ਹੈ । ਉਨਾਂ ਕਿਹਾ ਕਿ  ਝੋਨੇ ਦੀ ਸਿੱਧੀ ਬਿਜਾਈ ਸਿਰਫ ਦਰਮਿਆਨੀਆਂ ਅਤੇ ਭਾਰੀਆਂ ਜਮੀਨਾਂ ਵਿੱਚ ਹੀ ਕਰਨੀ ਚਾਹੀਦੀ। ਉਨਾਂ ਕਿਹਾ ਕਿ ਸਿੱਧੀ ਬਿਜਾਈ ਸਿਰਫ ਉਹਨਾਂ ਖੇਤਾਂ ਵਿੱਚ ਹੀ ਕਰੋ ਜਿੱਥੇ ਪਿਛਲੇ ਸਾਲਾਂ ਵਿੱਚ ਝੋਨੇ ਦੀ ਲਵਾਈ ਕੀਤੀ ਜਾਂਦੀ ਰਹੀ ਹੋਵੇ।ਉਨਾਂ ਕਿਹਾ ਕਿ ਸਿੱਧੀ ਬਿਜਾਈ ਲਈ ਘੱਟ ਜਾਂ ਦਰਮਿਆਨਾ ਸਮਾਂ ਲੈਕੇ ਪੱਕਣ ਵਾਲੀਆ ਕਿਸਮਾਂ ਦੀ ਚੋਣ ਕਰੋ ਅਤੇ ਦੋਗਲੀਆਂ ਕਿਸਮਾਂ ਤੋਂ ਗੁਰੇਜ ਕਰਨਾ ਚਾਹੀਦਾ। ਸ੍ਰੀ ਗੁਰਦਿੱਤ ਸਿੰਘ  ਨੇ ਕਿਹਾ ਕਿ ਘਰੇਲੂ ਜ਼ਰੂਰਤਾਂ ਅਨੁਸਾਰ ਦਾਲਾਂ ਅਤੇ ਸਬਜੀਆਂ ਦੀ ਕਾਸਤ ਕਰਨ ਨਾਲ ਘਰੇਲੂ ਖਰਚੇ ਘਟਾਏ ਜਾ ਸਕਦੇ ਹਨ ਅਤੇ ਸਿਹਤਮੰਦ ਸਬਜੀਆਂ ਮਿਲਣ ਕਾਰਨ ਸਿਹਤ ਵੀ ਚੰਗੀ ਰਹਿ ਸਕਦੀ ਹੈ। ਉਨਾਂ ਕਿਹਾ ਕਿ ਜਿਪਸਮ ਅਤੇ ਜੰਤਰ ਦਾ ਬੀਜ ਸਬਸਿਡੀ ਤੇ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਹਰੀ ਖਾਦ ਕਰਨ ਦੇ ਚਾਹਵਾਨ ਕਿਸਾਨ ਸੰਬੰਧਤ ਖੇਤੀਬਾੜੀ ਦਫਤਰ ਨਾਲ ਸੰਪਰਕ ਕਰ ਸਕਦਾ ਹੈ।  

ਸੁਭਾਸ਼ ਚੰਦਰ ਨੇ ਮੱਕੀ ਦੀ ਕਾਸ਼ਤ ਬਾਰੇ ਕਿਹਾ ਕਿ ਵਧੇਰੇ ਪੈਦਾਵਾਰ ਲੈਣ ਲਈ ਮੱਕੀ ਦੀ ਬਿਜਾਈ ਛੱਟੇ ਦੀ ਬਿਜਾਏ ਖਾਲੀਆਂ ਵਿੱਚ ਕੇਰ ਕੇ ਜਾਂ ਵੱਟਾਂ ਉੱਪਰ ਚੋਗ ਕੇ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਕਣਕ ਦੀ ਕਟਾਈ ਤੋਂ ਉਪਰੰਤ ਤੂੜੀ ਬਨਾਉਣ ਉਪਰੰਤ ਰਹਿੰਦ ਖੂੰਹਦ ਨੂੰ ਅੱਗ ਨਾਲ ਸਾੜਣ ਦੀ ਬਿਜਾਏ ਖੇਤ ਵਿੱਚ ਹੀ ਤਵੀਆਂ ਨਾਲ ਵਾਹ ਕੇ ਨਸ਼ਟ ਕੀਤਾ ਜਾਵੇ। ਉਨਾਂ ਕਿਹਾ ਕਿ ਭਵਿੱਖ ਦੀਆਂ ਜ਼ਰੂਰਰਤਾਂ ਅਨੁਸਾਰ ਕਣਕ ਦਾ ਬੀਜ ਖੁਦ ਤਿਆਰ ਕਰਨਾ ਚਾਹੀਦਾ।  ਅਖੀਰ ਵਿੱਚ ਸਰਪੰਚ ਸਮਰਾਲਾ ਨੇ ਹਾਜ਼ਰ ਕਿਸਾਨਾਂ ਅਤੇ ਖੇਤੀ ਮਾਹਿਰਾਂ ਦਾ ਯੰਨਵਾਦ ਕੀਤਾ।    

LEAVE A REPLY

Please enter your comment!
Please enter your name here