ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੋਰਟ ਕੰਪਲੈਂਕਸ ਮਲਿਕਪੁਰ ਵਿਚ ਨੈਸ਼ਨਲ ਲੋਕ ਅਦਾਲਤ ਦਾ ਕੀਤਾ ਗਿਆ ਆਯੋਜਨ

ਪਠਾਨਕੋਟ: 10 ਅਪ੍ਰੈਲ 2021: ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਸ਼੍ਰੀ ਮੁੱਹਮਦ ਗੁਲਜਾਰ, ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਦੀ ਅਗਵਾਈ ਹੇਠ ਸ਼੍ਰੀ ਅਵਤਾਰ ਸਿੰਘ (ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ), ਸ੍ਰੀ ਪਰਿੰਦਰ ਸਿੰਘ, ਸਿਵਲ ਜੱਜ (ਸੀਨੀਅਰ ਡਿਵੀਜਨ), ਸ਼੍ਰੀ ਕਮਲਦੀਪ ਸਿੰਘ ਧਾਲੀਵਾਲ (ਸੀ.ਜੇ.ਐਮ.), ਸ਼੍ਰੀ ਹੇਮ ਅਮਿ੍ਰਤ ਮਾਹੀ (ਵਧੀਕ ਸਿਵਲ ਜੱਜ (ਸੀਨੀਅਰ ਡਿਵੀਜਨ)), ਸ਼੍ਰੀ ਚੰਦਨ ਹੰਸ (ਸਿਵਲ ਜੱਜ (ਜੂਨੀਅਰ ਡਿਵੀਜਨ)) ਅਤੇ ਸ਼੍ਰੀ ਗੁਰਦੇਵ ਸਿੰਘ (ਸਿਵਲ ਜੱਜ (ਜੂਨੀਅਰ  ਡਿਵੀਜਨ)) ਕੋਰਟਾ ਦੇ 6 ਬੈਂਚ ਬਣਾਏ ਗਏ।

Advertisements

ਜਿਸ ਵਿਚ ਹਰ ਇਕ ਬੈਂਚ ਦੇ ਨਾਲ ਦੋ ਮੈਂਬਰਾ ਸਾਹਿਬਾਨਾਂ ਦੀ ਡਿਊਟੀ ਲਗਾਈ। ਇਸ ਮੋਕੇ ਤੇ ਸ਼੍ਰੀ ਰੰਜੀਵ ਪਾਲ ਸਿੰਘ ਚੀਮਾ, ਸੈਕਟਰੀ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੀ ਮੋਜੂਦ ਸਨ ।

ਇਸ ਨੈਸ਼ਨਲ ਲੋਕ ਅਦਾਲਤ ਵਿਚ ਕਚਿਹਰੀਆਂ ਵਿਚ ਚੱਲ ਰਹੇ ਪੈਂਡਿੰਗ ਅਤੇ ਪ੍ਰੀ-ਲੀਟੀਗੇਟਿਵ ਕੇਸਾਂ ਦੀ ਸੁਣਵਾਈ ਕੀਤੀ ਗਈ। ਇਸ ਨੈਸਨਲ ਲੋਕ ਅਦਾਲਤ ਵਿਚ ਕੁੱਲ 1301 ਕੇਸ ਰੱਖੇ ਗਏ ਸਨ ਜਿਸ ਵਿੱਚ ਕੁੱਲ 236 ਕੇਸਾਂ ਦਾ ਮੋਕੇ ਤੇ ਨਿਪਟਾਰਾ ਕੀਤਾ ਗਿਆ ਅਤੇ ਵੱਖ ਵੱਖ  ਕੇਸਾਂ ਵਿਚ ਕੁਲ 4,87,52,299 ਕਰੋੜ ਰੁਪਏ ਦਾ ਅਵਾਡਰ ਪਾਸ ਕੀਤਾ ਗਿਆ । ਇਸ ਤੋਂ ਇਲਾਵਾ ਮੌਜੂਦ ਲੋਕਾਂ ਨੂੰ ਲੋਕ ਅਦਾਲਤਾਂ ਦੇ ਫਾਇਦਿਆਂ ਬਾਰੇ ਦੱਸਿਆ ਗਿਆ ਅਤੇ ਇਹ ਵੀ ਦੱਸਿਆ ਗਿਆ ਕਿ ਲੋਕ ਅਦਾਲਤਾਂ ਰਾਹੀਂ ਹੋਣ ਵਾਲੇ ਫੈਸਲੇ ਦੋਵਾਂ ਧਿਰਾਂ ਦੀ ਰਜ਼ਾਮੰਦੀ ਨਾਲ ਹੁੰਦੇ ਹਨ ਅਤੇ ਇਸ ਫੈਸਲੇ ਵਿਰੁੱਧ ਕੋਈ ਵੀ ਅਪੀਲ ਦਾਇਰ ਨਹੀਂ ਹੋ ਸਕਦੀ ਅਤੇ ਇਹ ਸਿਵਲ ਕੋਰਟ ਵਲੋ ਪਾਸ ਕੀਤੀ ਗਈ ਡਿਕਰੀ ਦੇ ਸਮਾਨ ਹੈ ।

LEAVE A REPLY

Please enter your comment!
Please enter your name here