ਜਿਲੇ ਵਿੱਚ 125 ਨਵੇਂ ਪਾਜੇਟਿਵ ਮਰੀਜ, 6 ਮੌਤਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜਿਲੇ ਦੀ ਕੋਵਿਡ ਬਾਰੇ  ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਹੁਸ਼ਿਆਰਪੁਰ  ਸਿੰਘ ਨੇ ਦੱਸਿਆ ਅੱਜ ਜਿਲੇ ਵਿੱਚ 1295 ਨਵੇ ਸੈਪਲ ਲਏ ਗਏ ਹਨ ਅਤੇ 2186  ਸੈਪਲਾ ਦੀ ਰਿਪੋਟ ਪ੍ਰਾਪਤ ਹੋਣ ਨਾਲ 125 ਨਵੇ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 15219 ਹੋ ਗਈ ਹੈ .। ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੇ ਲੇ ਕੇ ਹੁਣ ਤੱਕ ਜਿਲੇ ਅੰਦਰ 408170 ਸੈਪਲ ਲਏ ਗਏ ਹਨ ਜਿਨਾ ਵਿੱਚੋ 391508 ਸੈਪਲ ਨੈਗਟਿਵ , 3066 ਸੈਪਲਾਂ ਦਾ ਰਿਪੋਟ ਦਾ ਇੰਤਜਾਰ ਹੈ ,ਤੇ 202 ਸੈਪਲ ਇਨਵੈਲਡ ਹਨ । ਐਕਟਿਵ ਕੈਸਾਂ ਦੀ ਗਿਣਤੀ 1207 ਹੈ ਜਦ ਕਿ 14585 ਮਰੀਜ ਠੀਕ ਹੋਏ ਹਨ । ਕੁੱਲ ਮੌਤਾਂ ਦੀ ਗਿਣਤੀ 633 ਹੈ ।  ਜਿਲਾ ਹੁਸ਼ਿਆਰਪੁਰ ਦੇ 125  ਸੈਪਲ ਪਾਜੇਟਿਵ ਆਏ ਹਨ ਜਿਨਾ ਵਿੱਚ ਸ਼ਹਿਰ ਹੁਸ਼ਿਆਰਪੁਰ 20 ਅਤੇ  105  ਸੈਪਲ ਬਾਕੀ ਸਿਹਤ ਕੇਦਰਾ ਨਾਲ ਸਬੰਧਿਤ ਹਨ ।

Advertisements

ਇਸ ਮੋਕੈ ਉਹਨਾਂ ਇਹ ਵੀ ਦੱਸਿਆ ਜਿਲੇ ਵਿੱਚ ਕੋਰੋਨਾ ਨਾਲ 6 ਮੌਤਾ ਹੋਈਆ ਹਨ (1) 42 ਸਾਲਾ ਪੁਰਸ਼  ਵਾਸੀ  ਦਸੂਹਾਂ  ਦੀ ਮੌਤ ਮੈਡੀਕਲ ਕਾਲਿਜ ਅਮ੍ਰਿਤਸਰ ਵਿਖੇ ਹੋਈ ਹੈ (2) 72 ਸਾਲਾ ਪੁਰਸ਼  ਵਾਸੀ ਖੇੜਾ ਦੀ ਮੌਤ ਸਿਵਲ ਹਸਪਾਤਲ ਹੁਸ਼ਿਆਰਪੁਰ   ਵਿੱਚ ਹੋਈ (3) 58 ਸਾਲਾ ਔਰਤ ਵਾਸੀ  ਹਰਿਆਣਾ  ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ     (4) 58 ਸਾਲਾ ਪੁਰਸ਼  ਵਾਸੀ ਢੋਲਵਾਹਾ   ਦੀ ਮੌਤ ਨਿਜੀ ਹਸਪਤਾਲ ਜਲੰਧਰ ਵਿਖੇ ਹੋਈ  ਹੈ  (5) 65  ਸਾਲਾ ਔਰਤ    ਵਾਸੀ ਮੰਡ ਭਡੇਰ ਹੁਸ਼ਿਆਰਪੁਰ  ਦੀ ਮੌਤ ਨਿਜੀ ਹਸਪਤਾਲ   ਜਲੰਧਰ  (6) 57ਸਾਲਾ ਪੁਰਸ਼ ਵਾਸੀ ਡਵਿਡਾ ਅਹਿਰਾਣਾ ਦੀ ਮੌਤ ਮਾਡਰਨ ਹਸਪਤਾਲ ਹੁਸ਼ਿਆਰਪੁਰ ਵਿਖੇ ਹੋਈ  । ਉਹਨਾਂ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਜਾਦੀ ਹੈ ਇਸ ਮਹਾਂਮਾਰੀ ਨੂੰ ਹਲਕੇ ਵਿੱਚ ਨਾ ਲੈਦੇ ਹੋਏ ਸਿਹਤ ਵਿਭਾਗ ਵੱਲੋ ਜਾਰੀ ਹਦਾਇਤਾ ਦਾ ਸਖਤ ਪਾਲਣਾ ਕੀਤੀ ਜਾਵੇ ਅਤੇ ਜਲਦ ਤੋ ਜਲਦ ਆਪਣਾ ਕੋਵਿਡ 19 ਟੀਕਾਕਰਨ ਨਜਦੀਕੀ ਸਿਹਤ ਸੰਸਥਾਵਾਂ ਤੋ ਕਰਵਿਆ ਜਾਵੇ ਤਾਂ ਜੋ ਇਸ ਬਿਮਾਰੀ ਪ੍ਰਤੀ ਰੋਧਿਕ ਸ਼ਕਤੀ ਪੈਦਾ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here