ਸੀਜੀਐਮ ਕਮ ਸਕਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਏਕਤਾ ਉਪਲ ਵੱਲੋਂ ਵੈਬੀਨਾਰ ਰਾਹੀਂ ਪੰਜਾਬ ਅਪਰਾਧ ਪੀੜਤ ਮੁਆਵਜਾ ਸਕੀਮ ਬਾਰੇ ਲੋਕਾਂ ਨੂੰ ਕੀਤਾ ਗਿਆ ਜਾਗਰੂਕ

ਫਿਰੋਜ਼ਪੁਰ 12 ਅਪ੍ਰੈਲ: ਲੋਕਾ ਨੂੰ ਵੱਧ ਤੋਂ ਵੱਧ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਪੰਜਾਬ ਅਪਰਾਧ ਪੀੜਤ ਮੁਆਵਜਾ ਸਮੇਤ ਵੱਖ ਵੱਖ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਸੀਜੀਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਏਕਤਾ ਉਪਲ ਵੱਲੋਂ ਫਿਰੋਜ਼ਪੁਰ ਦੀਆਂ ਵੱਖ ਵੱਖ ਐਨਜੀਓ ਅਤੇ ਜ਼ੀਰਾ ਦੇ ਆਂਗਣਵਾੜੀ ਵਰਕਰਾਂ ਨਾਲ ਆਨਲਾਈ ਵੈਬੀਨਾਰ ਕੀਤਾ ਗਿਆ।

Advertisements

ਇਸ ਵੈਬੀਨਾਰ ਦੌਰਾਨ ਉਨ੍ਹਾਂ ਲੋਕਾਂ ਨੂੰ ਪੰਜਾਬ ਅਪਰਾਧ ਪੀੜਤ ਮੁਆਵਜਾ ਸਕੀਮ ਬਾਰੇ ਜਾਗਰੂਕ ਕੀਤਾ ਅਤੇ ਦੱਸਿਆ ਕਿ ਇਸ ਸਕੀਮ ਤਹਿਤ ਪੀੜਤ ਨੂੰ 2 ਤੋਂ 6 ਲੱਖ ਰੁਪਏ ਦਾ ਮੁਆਵਜਾ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਤੇਜਾਬ ਪੀੜਤਾਂ, ਰੇਪ ਪੀੜਤਾਂ ਆਦਿ ਨੂੰ ਕਵਰ ਕੀਤਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਇਸ ਵੈਬੀਨਾਰ ਦਾ ਮੁੱਖ ਮਕਸਦ ਵੱਧ ਤੋਂ ਵੱਧ ਲੋਕਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣੂ ਕਰਵਾਉਣਾ ਹੈ ਤਾਂ ਜੋ ਲੋਕ ਇਨ੍ਹਾਂ ਸਕੀਮਾਂ ਦਾ ਲਾਭ ਲੈ ਸਕਣ।

LEAVE A REPLY

Please enter your comment!
Please enter your name here