ਪੇਂਡੂ ਬੇਰੁਜਗਾਰ ਨੋਜਵਾਨਾ ਲਈ ਡੇਅਰੀ ਫਾਰਮਿੰਗ ਲਈ ਸਿਖਲਾਈ ਕੋਰਸ

ਪਠਾਨਕੋਟ (ਦ ਸਟੈਲਰ ਨਿਊਜ਼)। ਜਿਲਾ ਪਠਾਨਕੋਟ ਨਾਲ ਸਬੰਧਿਤ ਪੇਂਡੂ  ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ ਲਈ ਡੇਅਰੀ ਸਿਖਲਾਈ ਕੋਰਸ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜਿਲਾ ਪ੍ਰਬੰਧਕੀ ਕੰਪਲੈਕਸ, ਬਲਾਕ-ਏ, ਦੂਜੀ ਮੰਜਿਲ, ਕਮਰਾ ਨੰ:345 ਵਿਖੇ ਮਿਤੀ 16/04/2021 ਤੱਕ ਫਾਰਮ ਜਮ੍ਹਾਂ ਕਰਵਾ ਸਕਦੇ ਹਨ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਸ਼ਮੀਰ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਸਿਖਲਾਈ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜਿਲਾ ਪਠਾਨਕੋਟ ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ/ਲੜਕੀਆਂ ਜ਼ੋ ਘੱਟੋ ਘੱਟ 5ਵੀਂ ਪਾਸ ਹੋਣ,ਉਮਰ 18 ਤੋਂ 50 ਸਾਲ ਦਰਮਿਆਨ ਹੋਵੇ,ਪੇਂਡੂ ਖੇਤਰ ਨਾਲ ਸਬੰਧਤ ਹੋਣ, ਗਰੰਟੀ ਅਤੇ ਹਰੇ ਚਾਰੇ ਦੀ ਬਿਜਾਈ ਵਾਸਤੇ ਜਮੀਨ ਦਾ ਪ੍ਰਬੰਧ ਹੋਵੇ ,ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ ਵੱਖ ਬੈਂਕਾਂ ਤੋਂ ਡੇਅਰੀ ਕਰਜੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਪ੍ਰਤੀਸ਼ਤ ਜਨਰਲ ਅਤੇ 33 ਪ੍ਰਤੀਸ਼ਤ ਅ.ਜਾਤੀ. ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਲੜਕੇ/ਲੜਕੀਆਂ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਪਠਾਨਕੋਟ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ ਫੋਟੋ ਲੈ ਕੇ ਮਿਤੀ 16/04/2021 ਤੱਕ ਫਾਰਮ ਭਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਫੌਨ ਨੰ: 0186-2345454 ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here