ਡਿਪਟੀ ਕਮਿਸ਼ਨਰ ਨੇ ਵਿਭਾਗਾਂ ਨੂੰ ਐਕਸ਼ਨ ਪਲਾਨ ਤਿਆਰ ਕਰਨ ਦੀ ਕੀਤੀ ਹਦਾਇਤ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਵੱਲੋਂ ਹੀਟ ਵੇਵ-2021 ਬਾਰੇ ਜਾਰੀ ਐਡਵਾਈਜ਼ਰੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਗੁਰਪਾਲ ਸਿੰਘ ਚਾਹਲ ਵੱਲੋਂ ਸਬੰਧਤ ਵਿਭਾਗਾਂ ਨੂੰ ਹਦਾਇਤ ਜਾਰੀ ਕੀਤੀ ਗਈ ਹੈ ਕਿ ਉਹ ਤੁਰੰਤ ਹੀਟ ਵੇਵ ਐਕਸ਼ਨ ਪਲਾਨ ਤਿਆਰ ਕਰਨ ਤੇ ਇਸ ਦੀ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜਮਾਂ ਕਰਵਾਉਣ।

Advertisements

ਡਿਪਟੀ ਕਮਿਸ਼ਨਰ ਨੇ ਭਾਰਤੀ ਮੌਸਮ ਵਿਭਾਗ ਦੀ ਭਵਿੱਖਬਾਣੀ ਤੋਂ ਬਾਅਦ ਜਾਰੀ ਐਡਵਾਈਜ਼ਰੀ ਦਾ ਹਵਾਲਾ ਦਿੰਦਿਆ ਕਿਹਾ ਕਿ 2021 ਵਿੱਚ ਹੀਟ ਵੇਵ ਦੇ ਅਸਰ ਨੂੰ ਘਟਾਉਣ ਤੇ ਪ੍ਰਬੰਧਨ ਲਈ ਢੁਕਵੀਂ ਤਿਆਰੀ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਲਈ ਜ਼ਿਲ੍ਹੇ ‘ਚ ਪੀਣ ਵਾਲੇ ਸਾਫ਼ ਪਾਣੀ ਦੀ ਵਿਵਸਥਾ, ਅਸਥਾਈ ਪਨਾਹਗਾਹਾਂ ਤੇ ਸ਼ੈੱਡਾਂ, ਬਾਹਰੀ ਲੇਬਰ ਲਈ ਕੰਮ ਕਰਨ ਦੇ ਸਮੇਂ ਦਾ ਸਮਾਂ ਨਿਰਧਾਰਤ ਕਰਨਾ ਤੇ ਪਾਰਕਾਂ ਦੀ ਵਰਤੋਂ, ਬਿਹਤਰ ਐਮਰਜੈਂਸੀ ਡਾਕਟਰੀ ਸੇਵਾਵਾਂ, ਜਨਤਕ ਸਿਹਤ, ਬਿਜਲੀ ਦਾ ਢੁਕਵਾਂ ਪ੍ਰਬੰਧ ਮੁਹੱਈਆ ਕਰਵਾਉਣ ਵਰਗੀਆਂ ਗਤੀਵਿਧੀਆਂ ਸ਼ਾਮਲ ਹੈ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਮਹੀਨਿਆਂ ਵਿੱਚ ਗਰਮੀ ਦੀ ਸੰਭਾਵਤ ਲਹਿਰ ਦੇ ਮਾੜੇ ਪ੍ਰਭਾਵਾਂ ਦਾ ਮੁਕਾਬਲਾ ਕਰਨ ਲਈ ਸ਼ੁਰੂਆਤੀ ਯੋਜਨਾਬੰਦੀ ਢੁਕਵੇਂ ਉਪਾਅ ਕਰਨ ਵਿਚ ਸਹਿਯੋਗ ਕਰ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਨੂੰ ਗਰਮੀ ਦੀ ਲਹਿਰ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਖੁਦ ਨੂੰ ਤਿਆਰ ਕਰਨ ਦੇ ਯੋਗ ਬਣਾਉਣ ਲਈ ਐਕਸ਼ਨ ਪਲਾਨ ਤੁਰੰਤ ਤਿਆਰ ਕਰਨਾ ਜ਼ਰੂਰੀ ਹੈ।

LEAVE A REPLY

Please enter your comment!
Please enter your name here