ਝੋਨੇ ਦੀ ਸਿੱਧੀ ਬਿਜਾਈ ਦੀ ਕਾਮਯਾਬੀ ਲਈ ਤਕਨੀਕੀ ਨੁਕਤੇ ਅਪਨਾਉਣੇ ਜ਼ਰੂਰੀ : ਡਾ. ਅਮਰੀਕ

ਪਠਾਨਕੋਟ (ਦ ਸਟੈਲਰ ਨਿਊਜ਼)। ਝੋਨੇ ਦੀ ਸਿੱਧੀ ਬਿਜਾਈ ਤਕਨੀਕ ਨਾਲ ਕਾਸਤ ਸਿਰਫ਼ ਦਰਮਿਆਨੀਆਂ ਤੋਂ ਭਾਰੀਆਂ ਜ਼ਮੀਨਾਂ ਵਿੱਚ ਹੀ ਕਰਨੀ ਚਾਹੀਦੀ ਹੈ ਕਿਉਂਕਿ ਹਲਕੀਆਂ ਜ਼ਮੀਨਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਵਾਲੀ ਫਸਲ ਲੋਹੇ ਦੀ ਬਹੁਤ ਘਾਟ ਆ ਜਾਂਦੀ ਹੈ ਜੋੇ ਝਾੜ ਬਹੁਤ ਘਟਣ ਦਾ ਕਾਰਨ ਬਾਣਦੀ ਹੈ। ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਬਲਾਕ ਪਠਾਨਕੋਟ ਵਿੱਚ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਸ਼ੁਰੂ ਕੀਤੇ “ਕਾਮਯਾਬ ਕਿਸਾਨ ਖੁਸ਼ਹਾਲ ਕਿਸਾਨ” ਪ੍ਰੋਗਰਾਮ ਤਹਿਤ ਸਰਕਲ ਕਾਨਵਾਂ ਦੇ ਪਿੰਡ ਬਹਿਲਾਦਪੁਰ ਵਿੱਚ ਲਗਾਏ ਕਿਸਾਨ ਜਾਗਰੁਕਤਾ ਕੈਂਪ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।ਸ੍ਰੀ ਸੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ ਦੇ ਪ੍ਰਬੰਧਾਂ ਹੇਠ ਲਗਾਏ ਗਏ ਜਾਗਰੁਕਤਾ ਕੈਂਪ ਮੌਕੇ ਮਿਸ ਮਨਜੀਤ ਕੌਰ ਖੇਤੀ ਉਪ ਨਿਰੀਖਕ,ਬਲਵਿੰਦਰ ਕੁਮਾਰ,ਮਨਦੀਪ ਹੰਸ ਸਹਾਇਕ ਤਕਨਾਲਾਜੀ ਪ੍ਰਬੰਧਕ(ਆਤਮਾ),ਸਾਗਰ, ਹਰਪ੍ਰੀਤ ਸਿੰਘ ਸਮੇਤ ਵੱਡੀ ਗਣਤੀ ਵਿੱਚ ਕਿਸਾਨ ਹਾਜ਼ਰ ਸਨ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ, ਕੱਦੂ ਕੀਤੇ ਜਾਣ ਵਾਲੇ ਝੋਨੇ ਦਾ ਬੇਹਤਰ ਵਿਕਲਪ ਹੈ। ਉਨਾਂ ਕਿਹਾ ਕਿ ਮਈ ਦੇ ਅਖੀਰ ਵਿਚ ਸਿੱਧੀ ਬਿਜਾਈ ਨਾਲ ਬੀਜੀ ਝੋਨੇ ਦੀ ਫਸਲ ਚੰਗਾ ਝਾੜ ਦਿੰਦੀ ਹੈ ।

Advertisements

ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਸਿਰਫ ਦਰਮਿਆਨੀਆਂ ਅਤੇ ਭਾਰੀਆਂ ਜਮੀਨਾਂ ਵਿੱਚ ਹੀ ਕਰਨੀ ਚਾਹੀਦੀ। ਉਨਾਂ ਕਿਹਾ ਕਿ ਸਿੱਧੀ ਬਿਜਾਈ ਲਈ ਘੱਟ ਜਾਂ ਦਰਮਿਆਨਾ ਸਮਾਂ ਲੈਕੇ ਪੱਕਣ ਵਾਲੀਆ ਕਿਸਮਾਂ ਦੀ ਚੋਣ ਕਰੋ ਅਤੇ ਦੋਗਲੀਆਂ ਕਿਸਮਾਂ ਤੋਂ ਗੁਰੇਜ ਕਰਨਾ ਚਾਹੀਦਾ। ਉਨਾਂ ਕਿਹਾ ਕਿ ਜਿਪਸਮ ਅਤੇ ਜੰਤਰ ਦਾ ਬੀਜ ਸਬਸਿਡੀ ਤੇ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਹਰੀ ਖਾਦ ਕਰਨ ਦੇ ਚਾਹਵਾਨ ਕਿਸਾਨ ਸੰਬੰਧਤ ਖੇਤੀਬਾੜੀ ਦਫਤਰ ਨਾਲ ਸੰਪਰਕ ਕਰ ਸਕਦਾ ਹੈ। ਉਨਾਂ ਕਿਹਾ ਕਿ ਕਣਕ ਦੇ ਨਾੜ ਵਿੱਚ ਵੱਡੀ ਮਾਤਰਾ ਵਿੱਚ ਫ਼ਸਲਾਂ ਲਈ ਜ਼ਰੂਰੀ ਖ਼ੁਰਾਕੀ ਤੱਤ ਮੌਜ਼ੂਦ ਹੁੰਦੇ ਹਨ ਅਤੇ ਨਾੜ ਸਾੜਨ ਨਾਲ ਜਿਥੇ ਨਾਈਟ੍ਰੋਜਨ ਅਤੇ ਗੰਧਕ ਦਾ ਪੂਰੀ ਤਰ੍ਹਾਂ ਨੁਕਸਾਨ ਹੋ ਜਾਂਦਾ ਹੈ ਉਥੇ ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ। ਉਨਾਂ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਾਉਣ ਨਾਲ ਕਾਰਬਨ ਡਾਈਆਕਸਾਈਡ, ਕਾਰਬਨ ਮੋਨੋਆਕਸਾਈਡ, ਮੀਥੇਨ, ਨਾਈਟਿ੍ਰਕ ਆਕਸਾਈਡ ਵਰਗੀਆਂ ਗੈਸਾਂ ਪੈਦਾ ਹੁੰਦੀਆਂ ਹਨ ਜਿਹੜੀਆਂ ਵਾਤਾਵਰਣ ਪ੍ਰਦੂਸ਼ਿਤ ਕਰਨ ਦੇ ਨਾਲ-ਨਾਲ ਮਨੁੱਖਾਂ ਅਤੇ ਪਸ਼ੂਆਂ ਦੀ ਸਿਹਤ ਉੱਤੇ ਵੀ ਮਾੜਾ ਅਸਰ ਪਾਉਂਦੀਆਂ ਹਨ। ਸੁਭਾਸ਼ ਚੰਦਰ ਨੇ ਕਿਹਾ ਕਿ ਮੱਕੀ ਦੀ ਫਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਮੱਕੀ ਦੀ ਬਿਜਾਈ ਛੱਟੇ ਦੀ ਬਿਜਾਏ ਖਾਲੀਆਂ ਵਿੱਚ ਕੇਰ ਕੇ ਜਾਂ ਵੱਟਾਂ ਉੱਪਰ ਚੋਗ ਕੇ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਭਵਿੱਖ ਦੀਆਂ ਜ਼ਰੂਰਤਾਂ ਅਨੁਸਾਰ ਕਣਕ ਦਾ ਬੀਜ ਖੁਦ ਤਿਆਰ ਕਰਨਾ ਚਾਹੀਦਾ। ਉਨਾਂ ਕਿਹਾ ਕਿ ਘਰੇਲੂ ਜ਼ਰੂਰਤਾਂ ਅਨੁਸਾਰ ਦਾਲਾਂ ਅਤੇ ਸਬਜੀਆਂ ਦੀ ਕਾਸਤ ਕਰਨ ਨਾਲ ਘਰੇਲੂ ਖਰਚੇ ਘਟਾਏ ਜਾ ਸਕਦੇ ਹਨ ਅਤੇ ਸਿਹਤਮੰਦ ਸਬਜੀਆਂ ਮਿਲਣ ਕਾਰਨ ਸਿਹਤ ਵੀ ਚੰਗੀ ਰਹਿ ਸਕਦੀ ਹ। ਉਨਾਂ ਕਿਹਾ ਕਿ ਇਸ ਬਿਮਾਰੀ ਤੋਂ ਬਚਣ ਲਈ ਸਾਨੂੰ ਸਾਰਿਆਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

ਉੁਨਾਂ ਕਿਹਾ ਕਿ ਆਪਸੀ ਸਮਾਜਿਕ ਦੂਰੀ ਬਣਾ ਕੇ ਰੱਖਣੀ, ਮਾਸਕ ਪਾ ਕੇ ਰੱਖਣਾ,ਹੱਥਾਂ ਨੂੰ ਵਾਰ ਵਾਰ ਧੋਣਾ ਅਜਿਹੀਆਂ ਸਾਵਧਾਨੀਆ ਹਨ ਜਿਸ ਨਾਲ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਬਿਮਾਰੀ ਤੋਂ ਬਚਾਅ ਲਈ 45 ਸਾਲ ਤੋਂ ਵੱਧ ਉਮਰ ਦੇ ਹਰੇਕ ਵਿਅਕਤੀ ਨੂੰ ਕੋਵਿਡ ਦੇ ਟੀਕੇ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਲਗਾਏ ਜਾ ਰਹੇ ਹਨ ਇਸ ਲਈ 45 ਸਾਲ ਤੋਂ ਵੱਧ ਉਮਰ ਦੇ ਹਰੇਕ ਵਿਅਕਤੀ ਨੂੰ ਬਿਨਾਂ ਕਿਸੇ ਡਰ ਤੋਂ ਜਲਦ ਤੋਂ ਜਲਦ ਟੀਕਾਕਰਣ ਕਰਵਾ ਲੈਣਾ ਚਾਹੀਦਾ ਹੈ। ਉਨਾਂ ਕਿਹਾ ਕਿ ਕਿਸਾਨ ਮਹਿਲਾਵਾਂ ਵਿਹਲੇ ਸਮੇਂ ਦਾ ਸਦਉਪਯੋਗ ਕਰਕੇ ਘਰੇਲੂ ਆਮਦਨ ਵਿੱਚ ਵਾਧਾ ਕਰ ਸਕਦੀਆ ਹਨ। ਉਦਮੀ ਕਿਸਾਨ ਲਖਬੀਰ ਸਿੰਘ ਝੋਨੇ ਦੀ ਸਿੱਧੀ ਬਿਜਾਈ ਬਾਰੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਕਿਹਾ ਕਿ ਇਸ ਵਿਧੀ ਨਾਲ ਜਿਥੇ ਪਾਣੀ ਦੀ ਬੱਚਤ ਹੁੰਦੀ ਹੈ,ਉਥੇ ਖੇਤੀ ਲਾਗਤ ਖਰਚੇ ਘਟਣ ਦੇ ਨਾਲ ਸ਼ੁੱਧ ਆਮਦਨ ਵਿੱਚ ਵਾਧਾ ਹੁੰਦਾ ਹੈ।

LEAVE A REPLY

Please enter your comment!
Please enter your name here