ਜਿਲੇ ਵਿੱਚ 178 ਨਵੇਂ ਪਾਜੇਟਿਵ ਮਰੀਜ, 4 ਮੌਤਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜਿਲੇ ਦੀ ਕੋਵਿਡ ਬਾਰੇ  ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਦੱਸਿਆ ਅੱਜ ਜਿਲੇ ਵਿੱਚ 1626 ਨਵੇ ਸੈਪਲ ਲਏ ਗਏ ਹਨ ਅਤੇ 2071  ਸੈਪਲਾ ਦੀ ਰਿਪੋਟ ਪ੍ਰਾਪਤ ਹੋਣ ਨਾਲ 178 ਨਵੇ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 15629 ਹੋ ਗਈ ਹੈ .। ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੇ ਲੇ ਕੇ ਹੁਣ ਤੱਕ ਜਿਲੇ ਅੰਦਰ 413490 ਸੈਪਲ ਲਏ ਗਏ ਹਨ ਜਿਨਾ ਵਿੱਚੋ 396188 ਸੈਪਲ ਨੈਗਟਿਵ , 3296 ਸੈਪਲਾਂ ਦਾ ਰਿਪੋਟ ਦਾ ਇੰਤਜਾਰ ਹੈ ,ਤੇ 202 ਸੈਪਲ ਇਨਵੈਲਡ ਹਨ । ਐਕਟਿਵ ਕੈਸਾਂ ਦੀ ਗਿਣਤੀ 1016ਹੈ ਜਦ ਕਿ 15216ਮਰੀਜ ਠੀਕ ਹੋਏ ਹਨ । ਕੁੱਲ ਮੌਤਾਂ ਦੀ ਗਿਣਤੀ 649 ਹੈ ।  

Advertisements

ਜਿਲਾ ਹੁਸ਼ਿਆਰਪੁਰ ਦੇ 178 ਸੈਪਲ ਪਾਜੇਟਿਵ ਆਏ ਹਨ ਜਿਨਾ ਵਿੱਚ ਸ਼ਹਿਰ ਹੁਸ਼ਿਆਰਪੁਰ 18 ਅਤੇ  160  ਸੈਪਲ ਬਾਕੀ ਸਿਹਤ ਕੇਦਰਾ ਨਾਲ ਸਬੰਧਿਤ ਹਨ । ਇਸ ਮੋਕੈ ਉਹਨਾਂ ਇਹ ਵੀ ਦੱਸਿਆ ਜਿਲੇ ਵਿੱਚ ਕੋਰੋਨਾ ਨਾਲ 4 ਮੌਤਾ ਹੋਈਆ ਹਨ (1) 67 ਸਾਲਾ ਔਰਤ   ਵਾਸੀ  ਰਮੇਸ਼ ਨਗਰ ਹੁਸਿਆਰਪੁਰ   ਦੀ ਮੌਤ ਮਾਡਰਨ ਹਸਪਤਾਲ ਹੁਸਿਆਰਪੁਰ   ਵਿਖੇ ਹੋਈ ਹੈ (2) 83 ਸਾਲਾ  ਵਿਆਕਤੀ   ਵਾਸੀ ਫਗਵਾੜਾ ਰੋਡ ਹੁਸਿਆਰਪੁਰ  ਦੀ ਮੌਤ ਨਿਜੀ ਹਸਪਤਾਲ ਹੁਸ਼ਿਆਰਪੁਰ   ਵਿੱਚ ਹੋਈ (3) 71 ਸਾਲਾ ਪੁਰਸ਼ ਵਾਸੀ ਨਿਕੂ ਚੱਕ ਦੀ ਮੌਤ ਨਿਜੀ ਹਸਪਤਾਲ ਜਲੰਧਰ  (4) 47 ਸਾਲਾ ਔਰਤ ਵਾਸੀ ਪੰਨਵਾਂ   ਦੀ ਮੌਤ ਸਿਵਲ ਹਸਪਤਾਲ ਦਸੂਹਾ ਤੋ ਜਲੰਧਰ ਲੈ ਕੇ ਜਾਦੇ ਹੋਏ  । ਉਹਨਾਂ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਜਾਦੀ ਹੈ ਇਸ ਮਹਾਂਮਾਰੀ ਨੂੰ ਹਲਕੇ ਵਿੱਚ ਨਾ ਲੈਦੇ ਹੋਏ ਸਿਹਤ ਵਿਭਾਗ ਵੱਲੋ ਜਾਰੀ ਹਦਾਇਤਾ ਦਾ ਸਖਤ ਪਾਲਣਾ ਕੀਤੀ ਜਾਵੇ ਅਤੇ ਜਲਦ ਤੋ ਜਲਦ ਆਪਣਾ ਕੋਵਿਡ 19 ਟੀਕਾਕਰਨ ਨਜਦੀਕੀ ਸਿਹਤ ਸੰਸਥਾਵਾਂ ਤੋ ਕਰਵਿਆ ਜਾਵੇ ਤਾਂ ਜੋ ਇਸ ਬਿਮਾਰੀ ਪ੍ਰਤੀ ਰੋਧਿਕ ਸ਼ਕਤੀ ਪੈਦਾ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here