ਵਿਧਾਇਕ ਪਿੰਕੀ ਨੇ ਦਾਣਾ ਮੰਡੀ ਬਸਤੀ ਵਕੀਲਾ ਵਾਲੀ ਅਤੇ ਗੁਲਾਮੀ ਵਾਲਾ ਵਿਖੇ ਸ਼ੁਰੂ ਕਰਵਾਈ ਕਣਕ ਦੀ ਖਰੀਦ

ਫਿਰੋਜ਼ਪੁਰ (ਦ ਸਟੈਲਰ ਨਿਊਜ਼)।  ਵਿਧਾਇਕ ਫਿਰੋਜ਼ਪੁਰ ਸ਼ਹਿਰੀ ਪਰਮਿੰਦਰ ਸਿੰਘ ਪਿੰਕੀ ਨੇ ਦਾਣਾ ਮੰਡੀ ਬਸਤੀ ਵਕੀਲਾ ਵਾਲੀ ਅਤੇ ਗੁਲਾਮੀ ਵਾਲਾ ਵਿਖੇ ਕਣਕ  ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਉਪਰੰਤ ਉਨ੍ਹਾਂ ਦਾਣਾ ਮੰਡੀ ਗੁਲਾਮੀ ਵਾਲਾ ਵਿਖੇ ਨਵੇਂ ਬਣੇ ਸੈੱਡ ਦਾ ਵੀ ਕੀਤਾ ਉਦਘਾਟਨ ਵੀ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸੁਖਵਿੰਦਰ ਸਿੰਘ ਅਟਾਰੀ ਚੇਅਰਮੈਨ ਮਾਰਕਿਟ ਕਮੇਟੀ, ਵਾਈਸ ਚੇਅਰਮੈਨ ਕੁਲਦੀਪ ਗੱਖੜ ਅਤੇ ਸੈਕਟਰੀ ਮਾਰਕਿਟ ਕਮੇਟੀ ਮੁਕੇਸ਼ ਕੁਮਾਰ ਵੀ ਹਾਜ਼ਰ ਸਨ।

Advertisements

ਵਿਧਾਇਕ ਪਰਮਿੰਦਰ ਸਿੰਘ ਪਿਕੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੂਰੇ ਸੂਬੇ ਅੰਦਰ ਕਣਕ  ਦੀ ਨਿਰਵਿਘਨ ਖ਼ਰੀਦ, ਲਿਫ਼ਟਿੰਗ ਅਤੇ ਸਮੇਂ ਸਿਰ ਅਦਾਇਗੀ ਲਈ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀ ਕਿਸੇ ਵੀ ਅਨਾਜ ਮੰਡੀ ਵਿੱਚ ਬਾਰਦਾਨੇ ਦੀ ਘਾਟ ਆਵੇਗੀ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਿਆਂ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਘਬਰਾਉਣ ਨਾ ਤੇ ਆਪਣੀ ਕਣਕ ਦੀ ਫਸਲ ਪੂਰੀ ਤਰ੍ਹਾਂ ਪਕਾ ਕੇ ਹੀ ਮੰਡੀ ਵਿੱਚ ਲਿਆਉਣ ਤਾਂ ਜੋ ਜ਼ਿਆਦਾ ਦੇਰ ਤੱਕ ਉਨ੍ਹਾਂ ਨੂੰ ਮੰਡੀ ਵਿੱਚ ਬੈਠਣਾ ਨਾ ਪਵੇ। ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਬਚਾਅ ਦੇ ਮੱਦੇਨਜ਼ਰ ਜ਼ਿਲ੍ਹੇ ਵਿਚਲੀਆਂ ਪੱਕੀਆਂ ਮੰਡੀਆਂ ਦੇ ਨਾਲ ਨਾਲ ਆਰਜ਼ੀ ਮੰਡੀਆਂ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਮੰਡੀਆਂ ਵਿੱਚ ਭੀੜ ਨਾ ਹੋਵੇ।  ਇਸ ਦੇ ਨਾਲ ਨਾਲ ਮੰਡੀਆਂ ਵਿੱਚ ਹੱਥ ਥੋਣ ਅਤੇ ਸਾਫ਼ ਸਫ਼ਾਈ ਦਾ ਵੀ ਪ੍ਰਬੰਧ ਕੀਤਾ ਗਿਆ ਹੈ।

ਇਸ ਮੌਕੇ ਚੇਅਰਮੈਨ ਪਲੈਨਿੰਗ ਬੋਰਡ ਗੁਲਜਾਰ ਸਿੰਘ, ਬਲਵੀਰ ਬਾਠ ਚੇਅਰਮੈਨ ਬਲਾਕ ਸੰਮਤੀ, ਐਮ.ਸੀ. ਰਿੰਕੂ ਗਰੋਵਰ, ਸੁਖਜੀਵ ਸਿੰਘ ਮੰਡੀ ਸੁਪਰਵਾਈਜ਼ਰ, ਵਿਸ਼ਾਲ ਅਰੋੜਾ ਮੈਨੇਜਰ ਮਾਰਕਫੈੱਡ, ਇੰਸਪੈਕਟਰ ਮਾਰਕਫੈੱਡ ਦਲਜੀਤ ਸਿੰਘ, ਸਰਜੀਤ ਸਿੰਘ ਲੇਖਾਕਾਰ, ਵਿਜੇ ਗੋਰੀਆ ਤੋ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ, ਆੜ੍ਹਤੀਏ ਅਤੇ ਕਿਸਾਨ ਹਾਜ਼ਰ ਸਨ।

LEAVE A REPLY

Please enter your comment!
Please enter your name here