ਦਲਿਤ ਵਰਗ ਦੇ ਲੋਕਾਂ ਨੂੰ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਦਿਵਾਇਆ ਜਾਵੇਗਾ: ਜੋਗਿੰਦਰ ਪਾਲ

ਪਠਾਨਕੋਟ (ਦ ਸਟੈਲਰ ਨਿਊਜ਼)। ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130 ਵੈਂ ਜਨਮ ਦਿਹਾੜੇ ਸਬੰਧੀ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਰਾਜ ਪੱਧਰੀ ਵਰਚੁਆਲ ਸਮਾਗਮ ਕਰਵਾਇਆ ਗਿਆ। ਇਸ ਦੇ ਨਾਲ ਹੀ ਪੰਜਾਬ ਦੇ ਸਾਰੇ ਜਿਲਿ੍ਹਆਂ ਅੰਦਰ ਵੀ ਇਸ ਤਰ੍ਹਾਂ ਦੇ ਸਰਧਾਂਜਲੀ ਸਮਾਰੋਹ ਆਯੋਜਿਤ ਕੀਤੇ ਗਏ।

Advertisements

ਜਿਲ੍ਹਾ ਪਠਾਨਕੋਟ ਵਿਖੇ ਜਿਲ੍ਹਾ ਪੱਧਰੀ ਸਮਾਰੋਹ ਕੇ.ਐਫ.ਸੀ. ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਅਤੇ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ਵਿਖੇ ਆਯੋਜਿਤ ਕੀਤੇ ਗਏ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ਵਿਖੇ ਸ੍ਰੀ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਮੋਕੇ ਤੇ ਸ੍ਰੀ ਬਲਦੇਵ ਰਾਜ ਜਿਲ੍ਹਾ ਸਿੱਖਿਆ ਅਫਸ਼ਰ ਪਠਾਨਕੋਟ ਵੱਲੋਂ ਅਤੇ ਹੋਰ ਜਿਲ੍ਹਾ ਅਧਿਕਾਰੀਆਂ ਵੱਲੋਂ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਗਿਆ। ਸਭ ਤੋਂ ਪਹਿਲਾ ਮੁੱਖ ਮਹਿਮਾਨ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬਦੇਕਰ ਸਾਹਿਬ ਜੀ ਦੀ ਤਸਵੀਰ ਅੱਗੇ ਸਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਬਲਦੇਵ ਰਾਜ ਜਿਲ੍ਹਾ ਸਿੱਖਿਆ ਅਫਸ਼ਰ ਪਠਾਨਕੋਟ, ਹਰਪ੍ਰੀਤ ਸਿੰਘ ਬਲਾਕ ਵਿਕਾਸ ਅਫਸ਼ਰ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸ਼ਰ ਪਠਾਨਕੋਟ , ਪਲਵ ਸਰਮਾ ਜਿਲ੍ਹਾ ਭਲਾਈ ਅਫਸ਼ਰ ਪਠਾਨਕੋਟ ਤੇ ਹੋਰ ਜਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ।

ਇਸ ਮੋਕੇ ਤੇ ਸੰਬੋਧਨ ਕਰਦਿਆਂ ਸ੍ਰੀ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਕਿਹਾ ਕਿ ਅੱਜ ਬਹੁਤ ਹੀ ਖੁਸ਼ੀਆਂ ਭਰਿਆ ਦਿਨ ਹੈ ਕਿ ਸਾਡੇ ਸਵਿਧਾਨ ਦੇ ਨਿਰਮਾਤਾ ਸ੍ਰੀ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦਾ 130ਵਾਂ ਜਨਮ ਦਿਵਸ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਵੱਲੋਂ ਲਿਖੇ ਸਵਿਧਾਨ ਦੀ ਹੀ ਦੇਣ ਹੈ ਕਿ ਦਲਿਤ ਸਮਾਜ ਨੂੰ ਉਪਰ ਚੁੱਕਣ ਲਈ ਵਿਸ਼ੇਸ ਅਧਿਕਾਰੀ ਦਿੱਤੇ ਅਤੇ ਇਨ੍ਹਾਂ ਅਧਿਕਾਰਾਂ ਦੇ ਮਿਲਣ ਦੀ ਬਦੋਲਤ ਹੀ ਅੱਜ ਸਾਨੂੰ ਉੱਚੇ ਆਹੁਦੇ ਮਿਲੇ , ਉੱਚੀ ਸਿੱਖਿਆ ਮਿਲੀ ਅਤੇ ਅਪਣਾ ਬਣਦਾ ਹੱਕ ਮਿਲ ਸਕਿਆ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਜੋ ਸਾਡੇ ਲੋਕਾਂ ਲਈ ਕਰ ਗਏ ਹਨ ਉਨ੍ਹਾਂ ਦਾ ਅਹਿਸਾਨ ਨਹੀਂ ਉਤਾਰਿਆ ਜਾ ਸਕਦਾ। ਸਾਨੂੰ ਸਿੱਖਿਆ ਪ੍ਰਾਪਤ ਕਰਨ ਦਾ ਅਧਿਕਾਰ ਦਿੱਤਾ ਅਤੇ ਸਾਨੂੰ ਇਸ ਦਾ ਲਾਭ ਉਠਾਦਿਆਂ ਹੋਇਆ ਅਪਣੀ ਮੰਜਿਲ ਤੱਕ ਪਹੁੰਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਬਾਬਾ ਸਾਹਿਬ ਜੀ ਦੇ ਉਪਰਾਲਿਆ ਸਦਕਾ ਹੀ ਦਲਿਤ ਸਮਾਜ ਦੇ ਲੋਕ ਸਿੱਖਿਅੱਤ ਹੋਏ ਅਤੇ ਅੱਜ ਕਿਸੇ ਮੁਕਾਮ ਤੇ ਪਹੁੰਚ ਕੇ ਹੋਰਨਾਂ ਲੋਕਾਂ ਲਈ ਮਿਸਾਲ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਜੀ ਦੇ ਜਨਮ ਦਿਹਾੜੇ ਤੇ ਜਿਲ੍ਹਾ ਨਿਵਾਸੀਆਂ ਨੂੰ ਲੱਖ ਲੱਖ ਮੁਬਾਰਕਾਂ ਦਿੰਦਾ ਹਾਂ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੀ ਸੋਚ ਦਾ ਸੂਬਾ ਸਿਰਜਣ ਲਈ ਯਤਨਸੀਲ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਕੋਸਸਿ ਕੀਤੀ ਜਾ ਰਹੀ ਹੈ ਕਿ ਦਲਿਤ ਸਮੇਤ ਸਮਾਜ ਦੇ ਹਰ ਉਸ ਵਰਗ ਨੂੰ ਉੱਚਾ ਚੁੱਕਿਆ ਜਾਵੇ, ਜੌ ਆਜਾਦੀ ਦੇ 74 ਸਾਲ ਬਾਅਦ ਵੀ ਆਪਣੇ ਪੈਰਾਂ ਉੱਪਰ ਖੜ੍ਹਾ ਨਹੀਂ ਹੋ ਸਕਿਆ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਸਰਕਾਰੀ ਨੌਕਰੀਆਂ ਵਿਚ ਦਲਿਤ ਕੋਟੇ ਦੀਆਂ ਖਾਲੀ ਅਸਾਮੀਆਂ ਜਲਦ ਭਰੀਆਂ ਜਾਣਗੀਆਂ। ਦਲਿਤਾਂ ਦੇ ਵਿਹੜਿਆਂ ਨੂੰ ਜਾਣ ਵਾਲੀਆਂ ਸੜਕਾਂ ਨੂੰ ਪੱਕਾ ਕੀਤਾ ਜਾਵੇਗਾ। ਵਿਦਿਅਰਥੀਆਂ ਨੂੰ ਉਚੇਰੀ ਵਿੱਦਿਆ ਮੁਹੱਈਆ ਕਰਵਾਉਣ ਲਈ ਆਰਥਿਕ ਤੌਰ ਉੱਤੇ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਲਿਤ ਵਰਗ ਦੇ ਲੋਕਾਂ ਨੂੰ ਉਹਨਾਂ ਦੀ ਭਲਾਈ ਲਈ ਸੁਰੂ ਕੀਤੀਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਦਿਵਾਇਆ ਜਾਵੇਗਾ।

LEAVE A REPLY

Please enter your comment!
Please enter your name here