ਜਿਲੇ ਵਿੱਚ 116 ਨਵੇ ਪਾਜੇਟਿਵ ਮਰੀਜ ਆਉਣ ਨਾਲ ਗਿਣਤੀ ਹੋਈ 15745, 9 ਮੌਤਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜਿਲੇ ਦੀ ਕੋਵਿਡ ਬਾਰੇ  ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਅੱਜ ਜਿਲੇ ਵਿੱਚ 2324 ਨਵੇ ਸੈਪਲ ਲਏ ਗਏ ਹਨ ਅਤੇ 1718 ਸੈਪਲਾ ਦੀ ਰਿਪੋਟ ਪ੍ਰਾਪਤ ਹੋਣ ਨਾਲ 116 ਨਵੇ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 15745 ਹੋ ਗਈ ਹੈ .। ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੇ ਲੇ ਕੇ ਹੁਣ ਤੱਕ ਜਿਲੇ ਅੰਦਰ 415814 ਸੈਪਲ ਲਏ ਗਏ ਹਨ ਜਿਨਾ ਵਿੱਚੋ 398290 ਸੈਪਲ ਨੈਗਟਿਵ , 3402 ਸੈਪਲਾਂ ਦਾ ਰਿਪੋਟ ਦਾ ਇੰਤਜਾਰ ਹੈ ,ਤੇ 202 ਸੈਪਲ ਇਨਵੈਲਡ ਹਨ । ਐਕਟਿਵ ਕੈਸਾਂ ਦੀ ਗਿਣਤੀ 981 ਹੈ ਜਦ ਕਿ 15394 ਮਰੀਜ ਠੀਕ ਹੋਏ ਹਨ । ਕੁੱਲ ਮੌਤਾਂ ਦੀ ਗਿਣਤੀ 658 ਹੈ ।  ਜਿਲਾ ਹੁਸ਼ਿਆਰਪੁਰ ਦੇ 116 ਸੈਪਲ ਪਾਜੇਟਿਵ ਆਏ ਹਨ ਜਿਨਾ ਵਿੱਚ ਸ਼ਹਿਰ ਹੁਸ਼ਿਆਰਪੁਰ 14 ਅਤੇ  102  ਸੈਪਲ ਬਾਕੀ ਸਿਹਤ ਕੇਦਰਾ ਨਾਲ ਸਬੰਧਿਤ ਹਨ । 

Advertisements

ਇਸ ਮੋਕੈ ਉਹਨਾਂ ਇਹ ਵੀ ਦੱਸਿਆ ਜਿਲੇ ਵਿੱਚ ਕੋਰੋਨਾ ਨਾਲ 9 ਮੌਤਾ ਹੋਈਆ ਹਨ (1) 55 ਸਾਲਾ ਵਿਆਕਤੀ ਵਾਸੀ ਪੋਸੀ ਮੈਕਸ ਹਸਪਤਾਲ ਮੋਹਾਲੀ  ਵਿਖੇ ਹੋਈ ਹੈ (2) 77 ਸਾਲਾ  ਔਰਤ ਵਾਸੀ ਭਟੋਲੀਆਂ ਦੀ ਮੌਤ ਸਿਵਲ ਹਸਪਤਾਲ ਹੁਸਿਆਰਪੁਰ  (3) 70 ਸਾਲਾ ਪੁਰਸ਼ ਵਾਸੀ ਮਾਡਲ ਕਲੋਨੀ ਹੁਸ਼ਿਆਰਪੁਰ ਦੀ ਮੌਤ ਪੀ ਜੀ ਆਈ ਚੰਡੀਗੜ   (4) 55 ਸਾਲਾ ਵਿਆਕਤੀ  ਵਾਸੀ ਟਾਡਾ ਦੀ ਮੌਤ ਕੇਅਰ ਮੈਕਸ ਹਸਪਤਾਲ ਜਲੰਧਰ। (5) 65 ਸਾਲਾ ਔਰਤ ਵਾਸੀ ਸਲਵਾੜਾ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ (6) 70 ਵਿਆਕਤੀ ਵਾਸੀ ਭੂੰਗਾਂ ਦੀ ਮੋਤ ਸਿਵਲ ਹਸਪਤਾਲ ਹੁਸ਼ਿਆਰਪੁਰ (7) 62 ਸਾਲਾ ਵਿਆਕਤੀ ਵਾਸੀ ਬੁਢਾਬੜ ਦੀ ਮੋਤ ਮੈਡੀਕਲ ਕਾਲਿਜ ਅਮ੍ਰਿਤਸਰ ਵਿਖੇ ਹੋਈ (8) 74 ਸਾਲਾ ਔਰਤ ਵਾਸੀ ਹਾਰਟਾ ਬਡਲਾ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ (9) 76 ਸਾਲਾ ਔਰਤ ਵਾਸੀ ਬੁਢਾਬੜ ਦੀ ਮੌਤ ਮਾਨ ਮੈਡੀਸਿਟੀ ਜਲੰਧਰ ਵਿਖੇ ਹੋਈ ਹੈ ਉਹਨਾਂ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਜਾਦੀ ਹੈ ਇਸ ਮਹਾਂਮਾਰੀ ਨੂੰ ਹਲਕੇ ਵਿੱਚ ਨਾ ਲੈਦੇ ਹੋਏ ਸਿਹਤ ਵਿਭਾਗ ਵੱਲੋ ਜਾਰੀ ਹਦਾਇਤਾ ਦਾ ਸਖਤ ਪਾਲਣਾ ਕੀਤੀ ਜਾਵੇ ਅਤੇ ਜਲਦ ਤੋ ਜਲਦ ਆਪਣਾ ਕੋਵਿਡ 19 ਟੀਕਾਕਰਨ ਨਜਦੀਕੀ ਸਿਹਤ ਸੰਸਥਾਵਾਂ ਤੋ ਕਰਵਿਆ ਜਾਵੇ ਤਾਂ ਜੋ ਇਸ ਬਿਮਾਰੀ ਪ੍ਰਤੀ ਰੋਧਿਕ ਸ਼ਕਤੀ ਪੈਦਾ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here