ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸੁਰੂ, ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 285 ਮੀਟਰਿਕ ਟਨ ਕਣਕ ਦੀ ਕੀਤੀ ਗਈ ਖਰੀਦ

ਪਠਾਨਕੋਟ: 15 ਅਪ੍ਰੈਲ 2021: ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਅੰਦਰ ਸਥਿਤ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਹਰੀ ਝੰਡੀ ਦਿੱਤੀ ਜਾ ਚੁੱਕੀ ਹੈ ਅਤੇ ਮੰਡੀਆਂ ਵਿੱਚ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ ਜਿਲ੍ਹਾ ਪਠਾਨਕੋਟ ਵਿੱਚ ਵੀ ਪਿਛਲੇ ਦਿਨ ਤੋਂ ਕਣਕ ਮੰਡੀਆਂ ਵਿੱਚ ਪਹੁੰਚ ਗਈ ਹੈ ਅਤੇ ਕਣਕ ਦੀ ਖਰੀਦ ਸੁਰੂ ਕਰ ਦਿੱਤੀ ਗਈ ਹੈ। ਇਹ ਪ੍ਰਗਟਾਵਾ ਸ. ਨਿਰਮਲ ਸਿੰਘ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਪਠਾਨਕੋਟ ਨੇ ਕੀਤਾ।

Advertisements

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ 15 ਸਥਾਈ ਮੰਡੀਆਂ ਅਤੇ 6 ਸਬ ਯਾਰਡ ਬਣਾਏ ਗਏ ਹਨ, ਉਨ੍ਹਾਂ ਦੱਸਿਆ ਕਿ 14 ਅਪ੍ਰੈਲ ਤੋਂ ਮੰਡੀਆਂ ਵਿੱਚ ਕਣਕ ਆਉਂਣੀ ਸੁਰੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਚੋਂ ਪਹੁੰਚੀ ਕਣਕ ਦੀ ਖਰੀਦ 75 ਮੀਟਰਿਕ ਟਨ ਐਫ.ਸੀ.ਆਈ. ਅਤੇ 210 ਮੀਟਰਿਕ ਟਨ ਪਨਗ੍ਰੇਨ ਵੱਲੋਂ ਖਰੀਦ ਕੀਤੀ ਗਈ ਹੈ ਇਸ ਤਰ੍ਹਾਂ ਕੂਲ 285 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੀ ਵੱਖ ਵੱਖ ਮੰਡੀਆਂ ਵਿੱਚ 1385 ਮੀਟਰਿਕ ਟਨ ਪਹੁੰਚੀ ਸੀ ਪਰ ਨਮੀ ਦੀ ਮਾਤਰਾ ਜਿਆਦਾ ਹੋਣ ਕਰਕੇ ਕੇਵਲ 285 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਸਕੀ ਅਤੇ ਬਾਕੀ ਰਹਿੰਦੀ ਕਣਕ ਦੀ ਖਰੀਦ ਵੀਰਵਾਰ ਸਾਮ ਤੱਕ ਮੁਕੰਮਲ ਖਰੀਦ ਕਰਨ ਦਾ ਟੀਚਾ ਹੈ।

ਉਨ੍ਹਾਂ ਦੱਸਿਆ ਕਿ ਸਾਰੀਆਂ ਮੰਡੀਆਂ ਵਿੱਚ ਬਾਰਦਾਨਾ ਵੀ ਪਹੁੰਚਾ ਦਿੱਤਾ ਗਿਆ ਹੈ ਅਤੇ ਕੋਵਿਡ ਨੂੰ ਧਿਆਨ ਵਿੱਚ ਰੱਖਦਿਆਂ ਵਿਸ਼ੇਸ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ। ਜਿਸ ਅਧੀਨ ਮੰਡੀਆਂ ਵਿੱਚ ਸੈਨੀਟਾਈਜਰ ਅਤੇ ਹੈਂਡਵਾਸ ਪਵਾਇੰਟ ਵੀ ਬਣਾਏ ਗਏ ਹਨ। ਇਸ ਦੇ ਨਾਲ ਹੀ ਕਿਸਾਨਾਂ ਨੂੰ ਵੀ ਹਦਾਇਤ ਕੀਤੀ ਜਾ ਰਹੀ ਹੈ ਕਿ ਮੰਡੀਆਂ ਵਿੱਚ ਆਉਂਣ ਤੋਂ ਪਹਿਲਾ ਮਾਸਕ ਲਗਾ ਕੇ ਆਉਂਣ ਅਤੇ ਸਮਾਜਿੱਕ ਦੂਰੀ ਬਣਾ ਕੇ ਰੱਖਣ।

LEAVE A REPLY

Please enter your comment!
Please enter your name here