ਜਿਲੇ ਵਿੱਚ 204 ਨਵੇਂ ਪਾਜੇਟਿਵ ਮਰੀਜ, 3 ਦੀ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  2265 ਨਵੇ ਸੈਪਲ ਲੈਣ  ਨਾਲ ਅਤੇ   1802  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ  204  ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 15499 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 418116 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  399885 ਸੈਪਲ  ਨੈਗਟਿਵ,  ਜਦ ਕਿ 3902  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 202` ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 661  ਹੈ । 

Advertisements

ਐਕਟਿਵ ਕੇਸਾ ਦੀ ਗਿਣਤੀ  1078  ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 15519 ਹੈ । ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 204  ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ 19 ਪਾਜੇਟਿਵ ਮਰੀਜ ਹਨ, ਤੇ  ਬਾਕੀ 185 ਜਿਲੇ ਦੇ ਸਿਹਤ ਕੇਦਰਾ ਦੇ ਮਰੀਜ ਹਨ। ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 03 ਮੌਤ ਹੋਈ ਹੈ (1) 65 ਸਾਲਾ ਔਰਤ ਵਾਸੀ ਪਾਰੋਵਾਲ , ਦੀ ਮੌਤ ਮੈਡੀਕਲ ਕਾਲਿਜ ਚੰਡੀਗੜ  (2) 62 ਸਾਲਾ ਔਰਤ ਵਾਸੀ ਅਸਲਾਮਬਾਦ ਹੁਸਿਆਰਪੁਰ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ (3) 72 ਸਾਲਾ ਪੁਰਸ਼  ਵਾਸੀ ਮਸੀਤਪਾਲ ਕੋਟ ਦੀ ਮੌਤ ਨਿਜੀ ਹਸਪਤਾਲ ਜਲੰਧਰ  ।  । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here