ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਨਹੀਂ ਆਵੇਗੀ ਕੋਈ ਦਿੱਕਤ: ਡਿਪਟੀ ਕਮਿਸ਼ਨਰ

ਫਿਰੋਜ਼ਪੁਰ (ਦ ਸਟੈਲਰ ਨਿਊਜ਼)।ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕੰਮ ਜਾਰੀ ਹੈ ਅਤੇ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਪੂਰੇ ਪੁਖਤਾ ਇੰਤਜ਼ਾਮ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਗੁਰਪਾਲ ਸਿੰਘ ਚਾਹਲ ਨੇ ਮੰਡੀਆਂ ਦੇ ਪ੍ਰਬੰਧਾਂ ਸਬੰਧੀ ਰੱਖੀ ਗਈ ਮੀਟਿੰਗ ਦੌਰਾਨ ਦਿੱਤੀ।

Advertisements

ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਜੋ ਬਾਰਦਾਨੇ ਦੀ ਘਾਟ ਦੀਆਂ ਸੂਚਨਾਵਾਂ ਮਿਲ ਰਹੀਆਂ ਹਨ, ਉਨ੍ਹਾਂ ਦਾ ਪੂਰਾ ਹੱਲ ਹੋ ਚੁੱਕਾ ਹੈ ਅਤੇ ਸਮੂਹ ਮੰਡੀਆਂ ਵਿੱਚ ਬਾਰਦਾਨਾ ਪਹੁੰਚ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਕਣਕ ਵੇਚਣ ਲਈ ਕਿਸੇ ਪ੍ਰਕਾਰ ਦੀ ਦਿੱਕਤ ਨਹੀਂ ਨਾ ਰਹੀ ਹੈ ਅਤੇ ਮੰਡੀਆਂ ਵਿੱਚ ਬਾਰਦਾਨਾਂ ਵੀ ਪਹੁੰਚ ਚੁੱਕਿਆ ਹੈ ਅਤੇ ਲੋੜ ਮੁਤਾਬਕ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਵਿੱਚ ਕੋਈ ਸਮੱਸਿਆ ਨਹੀਂ ਆਵੇਗੀ, ਜੇਕਰ ਕਿਸੇ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਸਥਾਨਕ ਪੱਧਰ ’ਤੇ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਆਇਆ ਕਣਕ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਅਤੇ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸਾਨਾਂ ਅਤੇ ਲੇਬਰ ਨੂੰ ਕੋਵਿਡ19 ਦੀ ਵੈਕਸੀਨ ਲਗਵਾਉਣ ਲਈ ਜਾਗਰੂਕ ਵੀ ਕੀਤਾ ਜਾਵੇ।

ਇਸ ਮੌਕੇ ਐਸ.ਡੀ.ਐਮ., ਫਿਰੋਜ਼ਪਰ ਅਮਿਤ ਗੁਪਤਾ, ਐਸ.ਡੀ.ਐਮ. ਗੁਰੂਹਰਸਹਾਏ  ਰਵਿੰਦਰ ਸਿੰਘ ਅਰੋੜਾ ਅਤੇ ਜ਼ਿਲ੍ਹਾ ਮੈਨੇਜਰ ਪਨਸਪ  ਵਨੀਤ ਗੋਇਲ ਸਮੇਤ  ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here